ਫੈਕਟਰੀ ''ਚ ਧਮਾਕੇ ਕਾਰਨ 4 ਮਜ਼ਦੂਰਾਂ ਦੀ ਮੌਤ, 10 ਤੋਂ ਵੱਧ ਦੀ ਹਾਲਤ ਗੰਭੀਰ

Wednesday, Mar 20, 2024 - 11:10 AM (IST)

ਫੈਕਟਰੀ ''ਚ ਧਮਾਕੇ ਕਾਰਨ 4 ਮਜ਼ਦੂਰਾਂ ਦੀ ਮੌਤ, 10 ਤੋਂ ਵੱਧ ਦੀ ਹਾਲਤ ਗੰਭੀਰ

ਰੇਵਾੜੀ (ਭਾਸ਼ਾ)- ਹਰਿਆਣਾ 'ਚ ਰੇਵਾੜੀ ਦੇ ਧਾਰੂਹੇੜਾ ਉਦਯੋਗਿਕ ਖੇਤਰ ਵਿਚ ਸਥਿਤ ਇਕ ਕੰਪੋਨੈਂਟ ਬਣਾਉਣ ਵਾਲੀ ਕੰਪਨੀ ਦੀ ਫੈਕਟਰੀ ਵਿਚ ਬੁਆਇਲਰ ਫਟਣ ਕਾਰਨ ਜ਼ਖਮੀ ਹੋਏ 4 ਮਜ਼ਦੂਰਾਂ ਦੀ ਮੌਤ ਹੋ ਗਈ ਹੈ, ਜਦਕਿ 10 ਤੋਂ ਵੱਧ ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਇੰਸਪੈਕਟਰ ਜਗਦੀਸ਼ ਚੰਦਰ ਨੇ ਦੱਸਿਆ ਕਿ ਰੋਹਤਕ ਦੇ ਪੀਜੀਆਈਐੱਮਐੱਸ ਹਸਪਤਾਲ ਵਿਚ ਇਲਾਜ ਦੌਰਾਨ ਤਿੰਨ ਮਜ਼ਦੂਰਾਂ ਦੀ ਮੰਗਲਵਾਰ ਰਾਤ ਮੌਤ ਹੋਗਈ, ਜਦੋਂ ਕਿ ਇਕ ਹੋਰ ਦੀ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਵਿਚ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 32 ਸਾਲਾ ਅਜੇ, 37 ਸਾਲਾ ਵਿਜੇ, 27 ਸਾਲਾ ਰਾਮੂ ਅਤੇ 38 ਸਾਲਾ ਰਾਜੇਸ਼ ਵਜੋਂ ਹੋਈ ਹੈ। ਚਾਰੋਂ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸਨ।

ਧਾਰੂਹੇੜਾ ਦੇ ਉਦਯੋਗਿਕ ਖੇਤਰ 'ਚ ਸਥਿਤ ਇਕ ਕੰਪੋਨੈਂਟ ਬਣਾਉਣ ਵਾਲੀ ਕੰਪਨੀ ਦੀ ਫੈਕਟਰੀ 'ਚ ਸ਼ਨੀਵਾਰ ਨੂੰ ਇਹ ਧਮਾਕਾ ਹੋਇਆ ਸੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਵਿਚ 40 ਮਜ਼ਦੂਰ ਝੁਲਸ ਗਏ ਸਨ। ਇਨ੍ਹਾਂ 'ਚੋਂ 10 ਮਜ਼ਦੂਰਾਂ ਨੂੰ ਰੇਵਾੜੀ ਟਰਾਮਾ ਸੈਂਟਰ, 20 ਤੋਂ ਵੱਧ ਮਜ਼ਦੂਰਾਂ ਨੂੰ ਪੀਜੀਆਈਐਮਐਸ ਰੋਹਤਕ, ਚਾਰ ਨੂੰ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਅਤੇ ਬਾਕੀਆਂ ਨੂੰ ਇੱਥੇ ਧਾਰੂਹੇੜਾ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪੰਜ ਵਰਕਰਾਂ ਨੂੰ ਬਾਅਦ ਵਿਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਪੁਲਸ ਨੇ ਐਤਵਾਰ ਨੂੰ ਫੈਕਟਰੀ ਦੇ ਬੁਆਇਲਰ ਵਿਚ ਧਮਾਕਾ ਹੋਣ ਦੇ ਮਾਮਲੇ ਵਿਚ ਠੇਕੇਦਾਰ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਮਾਮਲੇ 'ਚ ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ ਦੇ ਰਹਿਣ ਵਾਲੇ ਮਜ਼ਦੂਰ ਰਾਜ ਕੁਮਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਐੱਫ.ਆਈ.ਆਰ. ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐੱਸਡੀ.ਐੱਮ ਦੀ ਅਗਵਾਈ ਵਿਚ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਸਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

DIsha

Content Editor

Related News