ਚੌਲ ਮਿਲ ''ਚ ਦਮ ਘੁਟਣ ਨਾਲ 5 ਮਜ਼ਦੂਰਾਂ ਦੀ ਮੌਤ, ਤਿੰਨ ਹੋਰ ਹਸਪਤਾਲ ''ਚ ਦਾਖ਼ਲ
Friday, Apr 25, 2025 - 10:09 AM (IST)

ਬਹਿਰਾਈਚ- ਉੱਤਰ ਪ੍ਰਦੇਸ਼ ਦੇ ਬਹਿਰਾਈਚ ਜ਼ਿਲ੍ਹੇ 'ਚ ਦਰਗਾਹ ਥਾਣਾ ਖੇਤਰ ਸਥਿਤ ਚੌਲ ਮਿਲ 'ਚ ਸ਼ੁੱਕਰਵਾਰ ਸਵੇਰੇ ਨਿਕਲੇ ਧੂੰਏਂ ਕਾਰਨ ਦਮ ਘੁੱਟਣ ਨਾਲ 5 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਮਜ਼ਦੂਰ ਹਸਪਤਾਲ 'ਚ ਦਾਖ਼ਲ ਹਨ। ਪੁਲਸ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਐਡੀਸ਼ਨਲ ਪੁਲਸ ਸੁਪਰਡੈਂਟ ਰਾਮਾਨੰਦ ਪ੍ਰਸਾਦ ਕੁਸ਼ਵਾਹਾ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਸ਼ੁਰੂਆਤੀ ਸੂਚਨਾਵਾਂ ਅਨੁਸਾਰ, ਰਾਜਗੜ੍ਹੀਆ ਚੌਲ ਮਿਲ ਦੇ 'ਡ੍ਰਾਇਰ' 'ਚ ਨਮੀ ਆਉਣ ਕਾਰਨ ਧੂੰਆਂ ਨਿਕਲਣ 'ਤੇ ਕੁਝ ਮਜ਼ਦੂਰ ਉੱਥੇ ਪਹੁੰਚੇ ਪਰ ਧੂੰਆਂ ਇੰਨਾ ਜ਼ਿਆਦਾ ਸੀ ਕਿ ਉਹ ਉੱਥੇ ਹੀ ਬੇਹੋਸ਼ ਹੋ ਗਏ।
ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਦੇ ਦਲ ਨੇ ਉੱਥੇ ਪਹੁੰਚ ਕੇ ਮਜ਼ਦੂਰਾਂ ਨੂੰ ਬਾਹਰ ਕੱਢਿਆ। ਕੁਸ਼ਵਾਹਾ ਨੇ ਦੱਸਿਆ ਕਿ ਉਨ੍ਹਾਂ ਨੂੰ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ 5 ਮਜ਼ਦੂਰਾਂ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਤਿੰਨ ਹੋਰ ਮਜ਼ਦੂਰਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8