ਮਨੀਪੁਰ ''ਚ ਤਲਾਸ਼ੀ ਮੁਹਿੰਮ ਦੌਰਾਨ ਰਾਈਫਲ, ਗ੍ਰਨੇਡ ਤੇ ਹੋਰ ਹਥਿਆਰ ਹੋਏ ਬਰਾਮਦ

Tuesday, Sep 24, 2024 - 10:31 AM (IST)

ਮਨੀਪੁਰ ''ਚ ਤਲਾਸ਼ੀ ਮੁਹਿੰਮ ਦੌਰਾਨ ਰਾਈਫਲ, ਗ੍ਰਨੇਡ ਤੇ ਹੋਰ ਹਥਿਆਰ ਹੋਏ ਬਰਾਮਦ

ਇੰਫਾਲ (ਭਾਸ਼ਾ) : ਮਨੀਪੁਰ ਦੇ ਬਿਸ਼ਨੂਪੁਰ ਜ਼ਿਲ੍ਹੇ ਵਿੱਚ ਇੱਕ ਰਾਈਫਲ, ਕਈ ਗ੍ਰਨੇਡ ਅਤੇ ਆਰਪੀਜੀ (ਰਾਕੇਟ ਪ੍ਰੋਪੇਲਡ ਗ੍ਰੇਨੇਡ) ਦੇ ਗੋਲੇ ਜ਼ਬਤ ਕੀਤੇ ਗਏ ਹਨ। ਪੁਲਸ ਨੇ ਮੰਗਲਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਸੋਮਵਾਰ ਨੂੰ ਜ਼ਿਲ੍ਹੇ ਦੇ ਮਾਚਿਨ ਮਾਨੋ ਪਹਾੜੀਆਂ 'ਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਰਾਈਫਲਾਂ ਅਤੇ ਵਿਸਫੋਟਕ ਜ਼ਬਤ ਕੀਤੇ ਗਏ ਹਨ। 

ਇਹ ਵੀ ਪੜ੍ਹੋ ਬਿਜਲੀ ਦਾ ਜ਼ਿਆਦਾ ਬਿੱਲ ਆਉਣ ਤੋਂ ਹੋ ਪਰੇਸ਼ਾਨ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਉਨ੍ਹਾਂ ਦੱਸਿਆ ਕਿ ਇਕ ਰਾਈਫਲ ਨਾਲ ਇਕ ਮੈਗਜ਼ੀਨ, ਦੋ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਦੇ ਗੋਲੇ, ਦੋ ਆਰਪੀਜੀ ਚਾਰਜਰ, ਤਿੰਨ ਐਚਈ-36 ਹੈਂਡ ਗ੍ਰੇਨੇਡ ਅਤੇ ਇਕ ਚੀਨੀ ਹੈਂਡ ਗ੍ਰੇਨੇਡ ਬਰਾਮਦ ਕੀਤਾ ਗਿਆ ਹੈ। ਮਣੀਪੁਰ ਦੀ ਇੰਫਾਲ ਘਾਟੀ ਦੇ ਮੇਤੇਈ ਭਾਈਚਾਰੇ ਅਤੇ ਨਾਲ ਲੱਗਦੇ ਪਹਾੜੀ ਇਲਾਕਿਆਂ 'ਚ ਰਹਿਣ ਵਾਲੇ ਕੂਕੀ ਭਾਈਚਾਰੇ ਵਿਚਾਲੇ ਪਿਛਲੇ ਸਾਲ ਮਈ ਤੋਂ ਜਾਰੀ ਨਸਲੀ ਹਿੰਸਾ 'ਚ 200 ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ।

ਇਹ ਵੀ ਪੜ੍ਹੋ ਅਮਿਤ ਸ਼ਾਹ ਦਾ ਵੱਡਾ ਐਲਾਨ, ਮੁਫ਼ਤ ਮਿਲਣਗੇ 2 ਸਿਲੰਡਰ, ਬੱਚਿਆਂ ਨੂੰ Laptop

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News