ਨੀਟ ਪ੍ਰੀਖਿਆ ’ਚ ਹੋਈ ਧਾਂਦਲੀ, ਸੁਪਰੀਮ ਕੋਰਟ ਦੀ ਨਿਗਰਾਨੀ ’ਚ ਹੋਵੇ ਜਾਂਚ : ਖੜਗੇ
Saturday, Jun 08, 2024 - 03:29 AM (IST)
ਨਵੀਂ ਦਿੱਲੀ - ਕਾਂਗਰਸ ਨੇ ਸ਼ੁੱਕਰਵਾਰ ਨੂੰ ਮੈਡੀਕਲ ਦਾਖਲਾ ਪ੍ਰੀਖਿਆ ਨੀਟ (ਅੰਡਰ ਗ੍ਰੈਜੂਏਟ) ’ਚ ਧਾਂਦਲੀ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਇਸ ਦੀ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ’ਚ ਹੋਣੀ ਚਾਹੀਦੀ ਹੈ ਤਾਂ ਜੋ ਹੁਨਰਮੰਦ ਵਿਦਿਆਰਥੀਆਂ ਨੂੰ ਇਨਸਾਫ ਮਿਲ ਸਕੇ। ਨੀਟ ਦਾ ਨਤੀਜਾ ਬੀਤੀ 4 ਜੂਨ ਨੂੰ ਐਲਾਨਿਆ ਗਿਆ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ‘ਐਕਸ’ ’ਤੇ ਪੋਸਟ ਕੀਤਾ ਕਿ ਪੇਪਰ ਲੀਕ, ਧਾਂਦਲੀ ਅਤੇ ਭ੍ਰਿਸ਼ਟਾਚਾਰ ਨੀਟ ਸਮੇਤ ਕਈ ਪ੍ਰੀਖਿਆਵਾਂ ਦਾ ਅਨਿੱਖੜਵਾਂ ਅੰਗ ਬਣ ਗਿਆ ਹੈ। ਇਸ ਦੀ ਸਿੱਧੀ ਜ਼ਿੰਮੇਵਾਰੀ ਮੋਦੀ ਸਰਕਾਰ ਦੀ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਲਈ ਭਰਤੀ ਇਮਤਿਹਾਨਾਂ ਵਿਚ ਭਾਗ ਲੈਣਾ, ਫਿਰ ਕਈ ਬੇਨਿਯਮੀਆਂ ਦਾ ਸਾਹਮਣਾ ਕਰਨਾ, ਪੇਪਰ ਲੀਕ ਦੇ ਚੱਕਰਵਿਊ ਵਿਚ ਫਸਣਾ- ਉਸਦੇ ਭਵਿੱਖ ਨਾਲ ਖਿਲਵਾੜ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e