ਫਰਲੋ ''ਤੇ ਜਾਣਾ ਇਕ ਆਮ ਕੈਦੀ ਦਾ ਅਧਿਕਾਰ, ਇਸ ਨੂੰ ਚੋਣਾਂ ਨਾਲ ਜੋੜ ਕੇ ਨਾ ਦੇਖਿਆ ਜਾਵੇ : ਮਨੋਹਰ ਖੱਟੜ

Monday, Feb 07, 2022 - 06:47 PM (IST)

ਹਰਿਆਣਾ (ਵਾਰਤਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਸਰਕਾਰੀ ਤੰਤਰ ਅਤੇ ਕਾਨੂੰਨੀ ਪ੍ਰਕਿਰਿਆਵਾਂ ਸੰਵਿਧਾਨ ਦੇ ਹਿਸਾਬ ਨਾਲ ਚੱਲਦੀਆਂ ਹਨ। ਫਰਲੋ 'ਤੇ ਜਾਣਾ ਆਮ ਕੈਦੀ ਦਾ ਅਧਿਕਾਰ ਹੈ, ਜਿਸ ਨੂੰ ਚੋਣਾਂ ਨਾਲ ਜੋੜ ਕੇ ਨਾ ਦੇਖਿਆ ਜਾਵੇ। ਉਨ੍ਹਾਂ ਨੇ ਸੋਮਵਾਰ ਨੂੰ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਸੰਵਿਧਾਨ ਦੇ ਅਧੀਨ ਹਰ ਵਿਅਕਤੀ ਦੇ ਅਧਿਕਾਰਤ ਸੁਰੱਖਿਅਤ ਕੀਤੇ ਗਏ ਹਨ। ਕਿਸੇ ਵਿਅਕਤੀ ਨੂੰ ਫਰਲੋ ਦੇਣਾ ਇਕ ਤਰ੍ਹਾਂ ਨਾਲ ਕਾਨੂੰਨੀ ਅਤੇ ਪ੍ਰਸ਼ਾਸਨਿਕ ਪ੍ਰਕਿਰਿਆ ਹੈ। ਇਸ ਦਾ ਚੋਣਾਂ ਦੇ ਸੰਬੰਧ 'ਚ ਕੋਈ ਮਤਲਬ ਨਹੀਂ ਕੱਢਿਆ ਜਾਣਾ ਚਾਹੀਦਾ। 

ਇਹ ਵੀ ਪੜ੍ਹੋ : ਰਾਮ ਰਹੀਮ ਨੂੰ ਪੈਰੋਲ ਮਿਲਣ 'ਤੇ ਬੋਲੇ ਅੰਸ਼ੁਲ ਛਤਰਪਤੀ, ਗੰਦੀ ਰਾਜਨੀਤੀ ਲਈ ਅਪਰਾਧੀ ਨੂੰ ਪਹੁੰਚਾਇਆ ਜਾ ਰਿਹੈ ਫ਼ਾਇਦਾ

ਉਨ੍ਹਾਂ ਕਿਹਾ ਕਿ ਜੋ ਕੈਦੀ ਤਿੰਨ ਸਾਲ ਦੀ ਮਿਆਦ ਪੂਰੀ ਕਰ ਲੈਂਦਾ ਹੈ ਤਾਂ ਉਹ ਫਰਲੋ ਲਈ ਅਪਲਾਈ ਕਰ ਸਕਦਾ ਹੈ। ਇਸ ਤੋਂ ਬਾਅਦ ਆਮ ਪ੍ਰਸ਼ਾਸਨ ਅਤੇ ਜੇਲ੍ਹ ਪ੍ਰਸ਼ਾਸਨ ਉਸ ਦੀ ਐਪਲੀਕੇਸ਼ਨ 'ਤੇ ਵਿਚਾਰ ਕਰ ਕੇ ਅੰਤਿਮ ਫ਼ੈਸਲਾ ਕਰਦੇ ਹਨ। ਇਹ ਇਕ ਤਰ੍ਹਾਂ ਨਾਲ ਨਿਯਮਿਤ ਪ੍ਰਕਿਰਿਆ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਲ 2014 ਦੇ ਬਾਅਦ ਲਗਾਤਾਰ ਭਾਜਪਾ ਦਾ ਗਰਾਫ਼ ਵਧ ਰਿਹਾ ਹੈ। ਸੂਬੇ ਦਰ ਸੂਬੇ ਭਾਜਪਾ ਲਗਾਤਾਰ ਅੱਗੇ ਵਧ ਰਹੀ ਹੈ। ਜਿਨ੍ਹਾਂ ਸੂਬਿਆਂ 'ਚ ਕਦੇ ਭਾਜਪਾ ਦੀ ਸਰਕਾਰ ਨਹੀਂ ਬਣੀ ਸੀ, ਉੱਥੇ ਹੀ ਹੁਣ ਭਾਜਪਾ ਸਰਕਾਰ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ 'ਚ ਵੀ ਪਿਛਲੇ ਸਾਢੇ 7 ਸਾਲਾਂ 'ਚ ਪ੍ਰਦੇਸ਼ ਸਰਕਾਰ ਨੇ ਵਿਕਾਸ ਦੇ ਨਵੇਂ ਆਯਾਮ ਸਥਾਪਤ ਕੀਤੇ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News