ਜੇਐੱਨਯੂ, ਜਾਮੀਆ ਤੋਂ ਬਾਅਦ ਹੁਣ ਬੀਬੀਸੀ ਦੀ ਡਾਕੂਮੈਂਟਰੀ ਨੂੰ ਲੈ ਕੇ ਦਿੱਲੀ ਯੂਨੀਵਰਸਿਟੀ ''ਚ ਹੰਗਾਮਾ, ਧਾਰਾ-144 ਲਾਗੂ

Saturday, Jan 28, 2023 - 02:49 AM (IST)

ਨਵੀਂ ਦਿੱਲੀ : 2002 ਦੇ ਗੁਜਰਾਤ ਦੰਗਿਆਂ ਨਾਲ ਸਬੰਧਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ (ਉਨ੍ਹਾਂ ਦੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ) 'ਤੇ ਬੀਬੀਸੀ ਦੀ ਡਾਕੂਮੈਂਟਰੀ 'India: The Modi Question' ਨੂੰ ਅਣਅਧਿਕਾਰਤ ਤੌਰ 'ਤੇ ਦਿਖਾਉਣ ਦਾ ਵਿਵਾਦ ਸ਼ੁੱਕਰਵਾਰ ਨੂੰ ਦਿੱਲੀ ਯੂਨੀਵਰਸਿਟੀ ਅਤੇ ਅੰਬੇਡਕਰ ਯੂਨੀਵਰਸਿਟੀ ਦੇ ਕੈਂਪਸਾਂ ਤੱਕ ਪਹੁੰਚ ਗਿਆ। ਡਾਕੂਮੈਂਟਰੀ ਦੀ ਸਕ੍ਰੀਨਿੰਗ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਦਿੱਲੀ ਯੂਨੀਵਰਸਿਟੀ 'ਚ ਝੜਪ ਹੋ ਗਈ, ਜਿਸ ਤੋਂ ਬਾਅਦ ਡੀਯੂ ਦੇ ਆਸ-ਪਾਸ ਦੇ ਇਲਾਕੇ 'ਚ ਹੰਗਾਮੇ ਨੂੰ ਦੇਖਦਿਆਂ ਧਾਰਾ-144 ਲਾਗੂ ਕਰ ਦਿੱਤੀ ਗਈ। ਪੁਲਸ ਨੇ ਕਈ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ।

ਇਹ ਵੀ ਪੜ੍ਹੋ : ਜਦੋਂ ਮਕਾਨ ਖਾਲੀ ਕਰਵਾਉਣ ਪਹੁੰਚੇ ਕਾਨੂੰਨਗੋ ਤਾਂ ਕਿਸਾਨ ਯੂਨੀਅਨ ਨੇ ਚਿਤਾਵਨੀ ਦਿੰਦਿਆਂ ਕਹਿ ਦਿੱਤੀ ਵੱਡੀ ਗੱਲ

ਸੂਤਰਾਂ ਨੇ ਦੱਸਿਆ ਕਿ ਡਾਕੂਮੈਂਟਰੀ ਦਿਖਾਉਣ ਦੀ ਕੋਸ਼ਿਸ਼ ਕਰ ਰਹੇ ਕਰੀਬ 25 ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਹੈ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇਲਾਕੇ ਵਿੱਚ ਧਾਰਾ-144 ਤਹਿਤ ਮਨਾਹੀ ਦੇ ਹੁਕਮ ਲਾਗੂ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ 25 ਜਨਵਰੀ ਨੂੰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਅਤੇ ਜਾਮੀਆ ਮਿਲੀਆ ਇਸਲਾਮੀਆ ਵਿੱਚ ਤਣਾਅ ਦੇ ਮੱਦੇਨਜ਼ਰ ਦਿੱਲੀ ਪੁਲਸ ਨੇ 2 ਕੇਂਦਰੀ ਯੂਨੀਵਰਸਿਟੀ ਕੈਂਪਸਾਂ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਸੀ।

ਇਹ ਵੀ ਪੜ੍ਹੋ : ਪਾਕਿਸਤਾਨ ’ਚ ਫੈਲੀ ਰਹੱਸਮਈ ਬੀਮਾਰੀ ਨਾਲ ਸਹਿਮੇ ਲੋਕ, 14 ਬੱਚਿਆਂ ਸਣੇ 18 ਦੀ ਮੌਤ

ਵਿਦਿਆਰਥੀਆਂ ਦੇ ਇਕ ਸਮੂਹ ਨੇ ਮੰਗਲਵਾਰ ਰਾਤ ਨੂੰ ਜੇਐੱਨਯੂ ਵਿੱਚ ਬਿਨਾਂ ਇਜਾਜ਼ਤ ਦੇ ਦਿਖਾਈ ਜਾ ਰਹੀ ਡਾਕੂਮੈਂਟਰੀ ਦੀ ਵੀਡੀਓ ਦੇ ਖਿਲਾਫ਼ ਪੱਥਰਬਾਜ਼ੀ ਦੀ ਸ਼ਿਕਾਇਤ ਕਰਦਿਆਂ ਵਿਰੋਧ ਪ੍ਰਦਰਸ਼ਨ ਕੀਤਾ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਕੁਝ ਵੀਡੀਓ ਕਲਿਪਿੰਗਜ਼ 'ਚ ਕੁਝ ਵਿਦਿਆਰਥੀ ਪੱਥਰਬਾਜ਼ੀ ਲਈ ਏਬੀਵੀਪੀ 'ਤੇ ਦੋਸ਼ ਲਗਾ ਰਹੇ ਸਨ ਪਰ ਇਸ ਵਿਦਿਆਰਥੀ ਸੰਗਠਨ ਨੇ ਇਸ ਤੋਂ ਇਨਕਾਰ ਕੀਤਾ ਹੈ। ਜੇਐੱਨਯੂ ਸਟੂਡੈਂਟਸ ਯੂਨੀਅਨ ਨੇ ਸੋਮਵਾਰ ਨੂੰ ਕਿਹਾ ਕਿ ਉਹ ਮੰਗਲਵਾਰ ਸ਼ਾਮ ਨੂੰ 'India: The Modi Question' ਦੀ ਸਕ੍ਰੀਨਿੰਗ ਦਾ ਆਯੋਜਨ ਕਰਨਗੇ, ਭਾਵੇਂ ਸਰਕਾਰ ਨੇ ਭਾਰਤ ਵਿੱਚ ਦਸਤਾਵੇਜ਼ੀ ਫਿਲਮ 'ਤੇ ਪਾਬੰਦੀ ਲਗਾ ਦਿੱਤੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News