ਜੰਮੂ-ਕਸ਼ਮੀਰ ''ਚ ਤਲਾਸ਼ੀ ਮੁਹਿੰਮ ਦੌਰਾਨ ਝੜਪ, 4 ਜ਼ਖਮੀ 2 ਗ੍ਰਿਫਤਾਰ
Tuesday, Mar 27, 2018 - 03:46 PM (IST)

ਸ਼੍ਰੀਨਗਰ— ਜੰਮੂ ਅਤੇ ਕਸ਼ਮੀਰ ਦੇ ਸੋਪੋਰ ਇਲਾਕੇ 'ਚ ਸਥਾਨਕ ਲੋਕਾਂ ਅਤੇ ਸੁਰੱਖਿਆ ਫੋਰਸ 'ਚ ਤਲਾਸ਼ੀ ਮੁਹਿੰਮ ਦੌਰਾਨ ਝੜਪ ਸ਼ੁਰੂ ਹੋ ਗਈ ਹੈ। ਪੁਲਸ ਨੇ ਦੱਸਿਆ ਕਿ ਬ੍ਰਾਥ ਪਿੰਡ 'ਚ î ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ।
ਪੁਲਸ ਮੁਤਾਬਕ ਰਾਸ਼ਟਰੀ ਰਾਈਫਲਜ਼, ਵਿਸ਼ੇਸ਼ ਮੁਹਿੰਮ ਸਮੂਹ ਅਤੇ ਕੇਂਦਰੀ ਰਿਜਰਵ ਪੁਲਸ ਫੋਰਸ ਦੇ ਮੈਂਬਰਾਂ ਵੱਲੋਂ ਸੰਯੁਕਤ ਰੂਪ 'ਚ ਤਲਾਸ਼ੀ ਮੁਹਿੰਮ ਚਲਾਈ ਗਈ ਸੀ।
ਝੜਪ ਹੋਣ ਤੋਂ ਬਾਅਦ 2 ਸਥਾਨਕ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਸੂਤਰਾਂ ਨੇ ਕਿਹਾ, ''ਸੁਰੱਖਿਆ ਫੋਰਸ ਨੇ ਸਥਿਤੀ ਨੂੰ ਕੰਟਰੋਲ 'ਚ ਕਰਨ ਲਈ ਅੱਥਰੂ ਗੈਸ ਦੇ ਗੋਲੇ ਸੁੱਟੇ ਅਤੇ ਪੈਲੇਟਸ ਦਾ ਇਸਤੇਮਾਲ ਕੀਤਾ। ਇਸ 'ਚ ਚਾਰ ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ ਹਨ।