IPS ਰਿਸ਼ੀ ਕੁਮਾਰ ਸ਼ੁਕਲਾ ਬਣੇ CBI ਦੇ ਨਵੇਂ ਡਾਇਰੈਕਟਰ

Saturday, Feb 02, 2019 - 05:49 PM (IST)

ਨਵੀਂ ਦਿੱਲੀ— ਭਾਰਤੀ ਪੁਲਸ ਸੇਵਾ ਦੇ ਸੀਨੀਅਰ ਅਫ਼ਸਰ ਰਿਸ਼ੀ ਕੁਮਾਰ ਸ਼ੁਕਲਾ ਨੂੰ ਸੀ.ਬੀ.ਆਈ. ਦਾ ਨਵਾਂ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਰਿਸ਼ੀ ਕੁਮਾਰ ਸ਼ੁਕਲਾ ਮੱਧ ਪ੍ਰਦੇਸ਼ ਦੇ 1983 ਕੈਡਰ ਦੇ ਅਫ਼ਸਰ ਹਨ। ਉਨ੍ਹਾਂ ਦੀ ਨਿਯੁਕਤੀ 2 ਸਾਲਾਂ ਲਈ ਹੋਵੇਗੀ। ਰਿਸ਼ੀ ਕੁਮਾਰ ਸ਼ੁਕਲਾ ਮੱਧ ਪ੍ਰਦੇਸ਼ ਦੇ ਪੁਲਸ ਡਾਇਰੈਕਟਰ ਜਨਰਲ ਰਹਿ ਚੁਕੇ ਹਨ। ਪੀ.ਐੱਮ. ਮੋਦੀ ਦੀ ਪ੍ਰਧਾਨਗੀ ਵਾਲੀ ਹਾਈ ਪਾਵਰਡ ਕਮੇਟੀ ਨੇ ਉਨ੍ਹਾਂ ਦੀ ਨਿਯੁਕਤੀ ਨੂੰ ਹਰੀ ਝੰਡੀ ਦਿੱਤੀ ਹੈ। ਸ਼ੁੱਕਰਵਾਰ ਨੂੰ ਹੀ ਸੀ.ਬੀ.ਆਈ. ਡਾਇਰੈਕਟਰ ਨੂੰ ਨਿਯੁਕਤ ਕਰਨ ਵਾਲੀ ਕਮੇਟੀ ਦੀ ਬੈਠਕ ਹੋਈ ਸੀ। ਸੀ.ਬੀ.ਆਈ. ਡਾਇਰੈਕਟਰ ਦੀ ਨਿਯੁਕਤੀ ਕਰਨ ਵਾਲੀ ਹਾਈ ਪਾਵਰਡ ਕਮੇਟੀ 'ਚ ਪ੍ਰਧਾਨ ਮੰਤਰੀ, ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਚੀਫ ਜਸਟਿਸ ਆਫ ਇੰਡੀਆ ਸ਼ਾਮਲ ਹੁੰਦੇ ਹਨ।

ਜ਼ਿਕਰਯੋਗ ਹੈ ਕਿ 10 ਜਨਵਰੀ ਨੂੰ ਆਲੋਕ ਵਰਮਾ ਨੂੰ ਡਾਇਰੈਕਟਰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਦੇਸ਼ 'ਚ ਹੰਗਾਮਾ ਹੋਇਆ ਸੀ। ਕੇਂਦਰ ਸਰਕਾਰ ਦੇ ਇਸ ਕਦਮ ਦੇ ਖਿਲਾਫ ਆਲੋਕ ਵਰਮਾ ਸੁਪਰੀਮ ਕੋਰਟ ਗਏ ਸਨ। ਸਾਬਕਾ ਸੀ.ਬੀ.ਆਈ. ਡਾਇਰੈਕਟਰ ਆਲੋਕ ਵਰਮਾ ਨੂੰ ਡਾਇਰੈਕਟਰ ਅਹੁਦੇ ਤੋਂ ਹਟਾਉਣ ਲਈ ਉੱਚ ਪੱਧਰੀ ਤਿੰਨ ਮੈਂਬਰਾਂ ਵਾਲੀ ਕਮੇਟੀ ਨੇ 2-1 ਦਾ ਫੈਸਲਾ ਲਿਆ ਸੀ। ਇਸ 'ਚ ਪੀ.ਐੱਮ. ਨਰਿੰਦਰ ਮੋਦੀ, ਜਸਟਿਸ ਸੀਕਰੀ ਅਤੇ ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਸ਼ਾਮਲ ਹੋਏ। ਖੜਗੇ ਨੇ ਬਹੁਮਤ ਦੇ ਫੈਸਲੇ ਦਾ ਵਿਰੋਧ ਕੀਤਾ ਸੀ।


DIsha

Content Editor

Related News