ਕਿਸਾਨ ਅੰਦੋਲਨ ਦੌਰਾਨ ਟਕਰਾਅ ਦਾ ਖ਼ਤਰਾ! ਇਨ੍ਹਾਂ ਚੀਜ਼ਾਂ ''ਤੇ ਲੱਗੀ ਪਾਬੰਦੀ, ਐਡਵਾਈਜ਼ਰੀ ਜਾਰੀ

Tuesday, Feb 13, 2024 - 06:05 AM (IST)

ਕਿਸਾਨ ਅੰਦੋਲਨ ਦੌਰਾਨ ਟਕਰਾਅ ਦਾ ਖ਼ਤਰਾ! ਇਨ੍ਹਾਂ ਚੀਜ਼ਾਂ ''ਤੇ ਲੱਗੀ ਪਾਬੰਦੀ, ਐਡਵਾਈਜ਼ਰੀ ਜਾਰੀ

ਨੈਸ਼ਨਲ ਡੈਸਕ: ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 13 ਫ਼ਰਵਰੀ ਨੂੰ 'ਦਿੱਲੀ ਕੂਚ' ਦਾ ਸੱਦਾ ਦਿੱਤਾ ਗਿਆ ਹੈ। ਇਸ ਵਿਚਾਲੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਰਾਹੀਂ ਮਾਮਲਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਚੰਡੀਗੜ੍ਹ ਵਿਚ ਕੇਂਦਰੀ ਮੰਤਰੀਆਂ ਤੇ ਕਿਸਾਨ ਆਗੂਆਂ ਵਿਚਾਲੇ ਮੀਟਿੰਗ ਜਾਰੀ ਹੈ। ਉੱਥੇ ਹੀ ਕਿਸਾਨਾਂ ਵੱਲੋਂ ਦਿੱਲੀ ਜਾਣ ਦੀ ਤਿਆਰੀ ਖਿੱਚ ਲਈ ਗਈ ਹੈ। ਇਸ ਵਿਚਾਲੇ ਪ੍ਰਸ਼ਾਸਨ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਤਿਆਰੀ ਵੀ ਕੀਤੀ ਜਾ ਰਹੀ ਹੈ। ਦਿੱਲੀ, ਹਰਿਆਣਾ, ਚੰਡੀਗੜ੍ਹ ਤੇ ਰਾਜਸਥਾਨ ਦੇ ਕਈ ਇਲਾਕਿਆਂ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਉੱਥੇ ਹੀ ਦਿੱਲੀ ਪੁਲਸ ਕਮਿਸ਼ਨਰ ਸੰਜੇ ਅਰੋੜਾ ਨੇ ਸਖ਼ਤ ਹੁਕਮ ਜਾਰੀ ਕਰ ਦਿੱਤੇ ਹਨ। 

ਇਹ ਖ਼ਬਰ ਵੀ ਪੜ੍ਹੋ - ਜਲੰਧਰ ਦੇ ਮਸ਼ਹੂਰ ਨਿੱਜੀ ਸਕੂਲ ਨੂੰ ਸਿੱਖਿਆ ਵਿਭਾਗ ਦਾ ਨੋਟਿਸ, 'ਪੰਜਾਬ ਐਕਟ' ਦੀ ਹੋ ਰਹੀ ਉਲੰਘਣਾ

ਦਿੱਲੀ ਪੁਲਸ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਤਹਿਤ ਕਿਸੇ ਵੀ ਤਰ੍ਹਾਂ ਦੀ ਰੈਲੀ ਜਾਂ ਜਲੂਸ ਕੱਢਣ ਤੇ ਸੜਕਾਂ ਨੂੰ ਰੋਕਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ 12 ਫ਼ਰਵਰੀ ਤੋਂ 12 ਮਾਰਚ ਤਕ ਲਾਗੂ ਰਹੇਗਾ। ਇਸ ਤੋਂ ਇਲਾਵਾ ਟ੍ਰੈਕਟਰ ਰੈਲੀਆਂ ਦੇ ਰਾਜਧਾਨੀ ਦੀ ਹੱਦ ਨੂੰ ਪਾਰ ਕਰਨ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। 

'ਹਿੰਸਾ ਹੋਣ ਦਾ ਖ਼ਤਰਾ'

ਦਿੱਲੀ ਪੁਲਸ ਨੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਦਿੱਲੀ ਪੁਲਸ ਮੁਤਾਬਕ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਮਾਰਚ ਕਾਰਨ ਨਵੀਂ ਦਿੱਲੀ ਇਲਾਕੇ ਵਿਚ ਵਿਆਪਕ ਤਣਾਅ, ਸਮਾਜਿਕ ਅਸ਼ਾਂਤੀ ਤੇ ਹਿੰਸਾ ਹੋਣ ਦਾ ਖ਼ਤਰਾ ਹੈ। ਪ੍ਰਦਰਸ਼ਨ ਵਿਚ ਭਾਗ ਲੈਣ ਵਾਲੇ ਲੋਕਾਂ ਵੱਲੋਂ ਦਿੱਲੀ ਵਿਚ ਦਾਖ਼ਲ ਹੋਣ ਲਈ ਟ੍ਰੈਕਟਰ, ਟਰਾਲੀ ਆਦਿ ਦੀ ਵਰਤੋਂ ਕੀਤੇ ਜਾਣ ਦੀ ਸੰਭਾਵਨਾ ਹੈ, ਜਿਸ ਨਾਲ ਸੜਕਾਂ 'ਤੇ ਵੱਡਾ ਖ਼ਤਰਾ ਪੈਦਾ ਹੋ ਸਕਦਾ ਹੈ ਤੇ ਇਸ ਨਾਲ ਸੜਕਾਂ 'ਤੇ ਲੋਕਾਂ ਦੀ ਆਵਾਜਾਈ ਤੇ ਦਿੱਲੀ ਵਾਸੀਆਂ ਲਈ ਮੁਸ਼ਕਲ ਖੜ੍ਹੀ ਹੋ ਸਕਦੀ ਹੈ। 

ਇਨ੍ਹਾਂ ਚੀਜ਼ਾਂ 'ਤੇ ਲੱਗੀ ਪਾਬੰਦੀ

ਪੁਲਸ ਵੱਲੋਂ ਜਾਰੀ ਐਡਵਾਈਜ਼ਰੀ ਵਿਚ ਕਿਹਾ ਗਿਆ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅੰਦੋਲਨ ਦੀ ਸਥਿਤੀ ਦਾ ਫ਼ਾਇਦਾ ਚੁੱਕਿਆ ਜਾ ਸਕਦਾ ਹੈ ਤੇ ਉਨ੍ਹਾਂ ਵੱਲੋਂ ਦਿੱਲੀ ਵਿਚ ਅਮਨ ਸ਼ਾਂਤੀ ਤੇ ਕਾਨੂੰਨ ਵਿਵਸਥਾ ਲਈ ਨੁਕਸਾਨਦੇਹ ਸਰਗਰਮੀਆਂ ਕੀਤੀਆਂ ਜਾ ਸਕਦੀਆਂ ਹਨ। ਇਸ ਦੇ ਮੱਦੇਨਜ਼ਰ ਦਿੱਲੀ ਵਿਚ ਜਨਤਕ ਥਾਵਾਂ 'ਤੇ ਤੇਜ਼ਾਬ ਜਿਹੀਆਂ ਚੀਜ਼ਾਂ, ਵਿਸਫ਼ੋਕਟਾਂ, ਫਾਇਰ ਆਰਮਜ਼ ਜਾਂ ਹਥਿਆਰ ਲੈ ਜਾਣ 'ਤੇ ਵੀ ਪਾਬੰਦੀ ਰਹੇਗੀ। 

ਇਹ ਖ਼ਬਰ ਵੀ ਪੜ੍ਹੋ - ਇਕ ਹੋਰ ਨੌਜਵਾਨ ਲਈ 'ਕਾਲ' ਬਣਿਆ 'ਚਿੱਟਾ'! ਟੀਕਾ ਲਗਾਉਂਦੇ ਸਾਰ ਹੋਈ ਮੌਤ

ਦਿੱਲੀ ਪੁਲਸ ਨੇ ਜਾਰੀ ਕੀਤੀ ਟ੍ਰੈਫ਼ਿਕ ਐਡਵਾਈਜ਼ਰੀ

ਦਿੱਲੀ ਪੁਲਸ ਨੇ ਐਤਵਾਰ ਨੂੰ ਪ੍ਰਸਤਾਵਿਤ ਕਿਸਾਨਾਂ ਦੇ ਕੂਚ ਦੇ ਮੱਦੇਨਜ਼ਰ ਇੱਕ ਟ੍ਰੈਫਿਕ ਐਡਵਾਈਜ਼ਰੀ ਜਾਰੀ ਕਰਕੇ ਯਾਤਰੀਆਂ ਨੂੰ ਰਾਸ਼ਟਰੀ ਰਾਜਧਾਨੀ ਦੀਆਂ ਤਿੰਨ ਸਰਹੱਦਾਂ 'ਤੇ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀਆਂ ਬਾਰੇ ਸੁਚੇਤ ਕੀਤਾ। ਐਡਵਾਈਜ਼ਰੀ ਮੁਤਾਬਕ ਸੋਮਵਾਰ ਤੋਂ ਵਪਾਰਕ ਵਾਹਨਾਂ 'ਤੇ ਟ੍ਰੈਫਿਕ ਪਾਬੰਦੀਆਂ ਲਗਾਈਆਂ ਜਾਣਗੀਆਂ। ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਸੋਮਵਾਰ ਤੋਂ ਵਪਾਰਕ ਵਾਹਨਾਂ ਲਈ ਸਿੰਘੂ ਬਾਰਡਰ 'ਤੇ ਅਤੇ ਮੰਗਲਵਾਰ ਤੋਂ ਹਰ ਕਿਸਮ ਦੇ ਵਾਹਨਾਂ ਲਈ ਆਵਾਜਾਈ ਪਾਬੰਦੀਆਂ/ਡਾਇਵਰਸ਼ਨ ਲਾਗੂ ਕੀਤੇ ਜਾਣਗੇ। ਐਡਵਾਈਜ਼ਰੀ ਦੇ ਅਨੁਸਾਰ, NH-44 ਰਾਹੀਂ ਸੋਨੀਪਤ, ਪਾਣੀਪਤ, ਕਰਨਾਲ ਆਦਿ ਵੱਲ ਜਾਣ ਵਾਲੀਆਂ ਅੰਤਰਰਾਜੀ ਬੱਸਾਂ ISBT ਤੋਂ ਮਜਨੂੰ ਕਾ ਟਿੱਲਾ, ਸਿਗਨੇਚਰ ਬ੍ਰਿਜ ਤੋਂ ਖਜੂਰੀ ਚੌਕ, ਲੋਨੀ ਬਾਰਡਰ ਤੋਂ KMP ਵਾਇਆ ਖੇੜਾ ਤੱਕ ਜਾਣਗੀਆਂ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News