ਜੰਮੂ-ਕਸ਼ਮੀਰ ’ਚ ਵੱਡਾ ਹਾਦਸਾ: ਨਦੀ ’ਚ ਡਿੱਗਿਆ ਤੇਜ਼ ਰਫ਼ਤਾਰ ਵਾਹਨ, 5 ਲੋਕਾਂ ਦੀ ਮੌਤ

Tuesday, Sep 29, 2026 - 07:53 AM (IST)

ਜੰਮੂ-ਕਸ਼ਮੀਰ ’ਚ ਵੱਡਾ ਹਾਦਸਾ: ਨਦੀ ’ਚ ਡਿੱਗਿਆ ਤੇਜ਼ ਰਫ਼ਤਾਰ ਵਾਹਨ, 5 ਲੋਕਾਂ ਦੀ ਮੌਤ

ਸ਼੍ਰੀਨਗਰ (ਏਜੰਸੀ) - ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ’ਚ ਸੋਮਵਾਰ ਨੂੰ ਇਕ ਵਾਹਨ ਦੇ ਕਿਸ਼ਨਗੰਗਾ ਨਦੀ ’ਚ ਡਿੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਦੌਰਾਨ 5 ਲੋਕਾਂ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਸ ਦੀ ਸੂਚਨਾ ਦਿੱਤੀ। ਇਸ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਅਨੁਸਾਰ ਇਹ ਹਾਦਸਾ ਤੀਤਵਾਲ ਖੇਤਰ ’ਚ ਸੀਮਾਰੀ ਸੜਕ ’ਤੇ ਵਾਪਰਿਆ ਹੈ। 

ਇਹ ਵੀ ਪੜ੍ਹੋ : ਹੜ੍ਹ 'ਚ ਰੁੜ੍ਹ ਕੇ ਆ ਗਈਆਂ ਸ਼ਰਾਬ ਦੀਆਂ ਬੋਤਲਾਂ ! ਚੁੱਕ-ਚੁੱਕ ਲੈ ਗਏ ਲੋਕ, ਛੱਤੀਸਗੜ੍ਹ ਦੀ ਵੀਡੀਓ ਵਾਇਰਲ

ਉਨ੍ਹਾਂ ਦੱਸਿਆ ਕਿ ਤੁਰੰਤ ਬਚਾਅ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਅਤੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ਇਲਾਜ ਲਈ ਪਹੁੰਚਾਇਆ ਗਿਆ ਹੈ। ਇਸ ਹਾਦਸੇ ਨੂੰ ਲੈ ਕੇ ਜੰਮੂ-ਕਸ਼ਮੀਰ ਦੇ ਉਪ-ਰਾਜਪਾਲ ਮਨੋਜ ਸਿਨ੍ਹਾ ਨੇ ਇਸ ਹਾਦਸੇ ’ਤੇ ਦੁੱਖ ਪ੍ਰਗਟਾਇਆ ਹੈ। ਸਿਨ੍ਹਾ ਨੇ ਇਸ ਸਬੰਧ ਵਿਟ ‘ਐਕਸ’ ’ਤੇ ਪੋਸਟ ਕੀਤਾ, “ਕੁਪਵਾੜਾ ’ਚ ਮੰਦਭਾਗੇ ਸੜਕ ਹਾਦਸੇ ’ਚ ਲੋਕਾਂ ਦੀ ਜਾਨ ਜਾਣ ਨਾਲ ਮੈਨੂੰ ਡੂੰਘਾ ਦੁੱਖ ਹੋਇਆ ਹੈ। ਮੈਂ ਜ਼ਿਲਾ ਪ੍ਰਸ਼ਾਸਨ ਨੂੰ ਜ਼ਖਮੀਆਂ ਨੂੰ ਬਿਹਤਰ ਤੋਂ ਬਿਹਤਰ ਇਲਾਜ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : Shradh 2026: ਸ਼ਰਾਧਾਂ ’ਚ ਵੱਡੇ-ਵੱਡੇਰਿਆਂ ਨੂੰ ਖੁਸ਼ ਕਰਨ ਲਈ ਕਦੇ ਨਾ ਕਰੋ ਇਹ ਗਲਤੀਆਂ, ਨਹੀਂ ਤਾਂ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News