14 ਦਿਨਾਂ ਦੀ ਨਿਆਅਕ ਹਿਰਾਸਤ ''ਚ ਭੇਜਿਆ ਪ੍ਰਧਾਨ ਮੰਤਰੀ ਮੋਦੀ ਬਾਰੇ ਮਾੜੀ ਸ਼ਬਦਾਵਲੀ ਵਰਤਣ ਵਾਲਾ ਰਿਜ਼ਵੀ

Friday, Aug 29, 2025 - 06:29 PM (IST)

14 ਦਿਨਾਂ ਦੀ ਨਿਆਅਕ ਹਿਰਾਸਤ ''ਚ ਭੇਜਿਆ ਪ੍ਰਧਾਨ ਮੰਤਰੀ ਮੋਦੀ ਬਾਰੇ ਮਾੜੀ ਸ਼ਬਦਾਵਲੀ ਵਰਤਣ ਵਾਲਾ ਰਿਜ਼ਵੀ

ਦਰਭੰਗਾ : ਬਿਹਾਰ ਦੇ ਦਰਭੰਗਾ ਤੋਂ ਵੱਡੀ ਖ਼ਬਰ ਆ ਰਹੀ ਹੈ। ਦਰਅਸਲ, ਪ੍ਰਧਾਨ ਮੰਤਰੀ ਮੋਦੀ ਨੂੰ ਗਾਲ੍ਹਾਂ ਕੱਢਣ ਵਾਲੇ ਰਿਜ਼ਵੀ ਉਰਫ ਰਾਜਾ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਸਿਮਰੀ ਪੁਲਸ ਨੇ ਰਾਜਾ ਨੂੰ ਗ੍ਰਿਫ਼ਤਾਰ ਕਰਕੇ ਦਰਭੰਗਾ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸਨੂੰ ਜੇਲ੍ਹ ਭੇਜ ਦਿੱਤਾ ਗਿਆ। ਦਰਭੰਗਾ ਦੇ ਸੀਜੀਐਮ ਜੁਨੈਦ ਆਲਮ ਨੇ ਰਾਜਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। 

ਹੁਣ ਇਸ ਮਾਮਲੇ 'ਤੇ ਚੋਣਾਂ ਵਾਲੇ ਸੂਬੇ ਬਿਹਾਰ ਵਿੱਚ ਸਿਆਸੀ ਵਿਵਾਦ ਛਿੜ ਗਿਆ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਵੀਰਵਾਰ ਨੂੰ ਵਿਰੋਧੀ ਪਾਰਟੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੀ ਸਵਰਗੀ ਮਾਂ ਵਿਰੁੱਧ ਕਥਿਤ ਤੌਰ 'ਤੇ ਮਾੜੀ ਭਾਸ਼ਾ ਦੀ ਵਰਤੋਂ ਕਰਨ ਲਈ ਕੱਢੀ ਜਾ ਰਹੀ 'ਵੋਟਰ ਅਧਿਕਾਰ ਯਾਤਰਾ' ਦੀ ਆਲੋਚਨਾ ਕਰਦਿਆਂ ਕਿਹਾ ਕਿ ਅਜਿਹੀਆਂ ਟਿੱਪਣੀਆਂ 140 ਕਰੋੜ ਭਾਰਤੀਆਂ ਦਾ ਅਪਮਾਨ ਹਨ।

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਵੀ ਕਾਂਗਰਸ ਅਤੇ ਆਰਜੇਡੀ ਦੀ ਆਲੋਚਨਾ ਕੀਤੀ। ਇਸ ਦੌਰਾਨ ਭਾਜਪਾ ਨੇਤਾ ਕ੍ਰਿਸ਼ਨ ਸਿੰਘ ਕੱਲੂ ਨੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਚੋਣਾਂ ਵਾਲੇ ਰਾਜ ਵਿੱਚ 'ਵੋਟਰ ਅਧਿਕਾਰ ਯਾਤਰਾ' 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਵਿਰੋਧੀ ਪਾਰਟੀ ਨੇ ਇਸ ਮੁੱਦੇ 'ਤੇ ਪਲਟਵਾਰ ਕਰਦੇ ਹੋਏ ਕਿਹਾ ਹੈ ਕਿ ਭਾਜਪਾ "ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਲਈ 'ਅਪ੍ਰਸੰਗਿਕ' ਮੁੱਦੇ ਉਠਾ ਰਹੀ ਹੈ।" ਇਸ ਦੌਰਾਨ ਦੋਸ਼ੀ ਨੂੰ ਹੁਣ ਦਰਭੰਗਾ ਵਿੱਚ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News