ਰਘੂਵੰਸ਼ ਨੇ ਵੀ ਹਾਰ ਦਾ ਠੀਕਰਾ ਤੇਜਸਵੀ ਤੇ ਤੇਜ ਪ੍ਰਤਾਪ ’ਤੇ ਭੰਨਿਆ

05/29/2019 11:20:31 AM

ਪਟਨਾ–ਬਿਹਾਰ ਵਿਚ ਮੁੱਖ ਵਿਰੋਧੀ ਪਾਰਟੀ ਰਾਸ਼ਟਰੀ ਜਨਤਾ ਦਲ (ਰਾਜਦ) ਦੇ ਕੌਮੀ ਉਪ ਪ੍ਰਧਾਨ ਡਾ. ਰਘੂਵੰਸ਼ ਪ੍ਰਸਾਦ ਸਿੰਘ ਨੇ ਲੋਕ ਸਭਾ ਚੋਣਾਂ ਵਿਚ ਮਿਲੀ ਕਰਾਰੀ ਹਾਰ ਦਾ ਠੀਕਰਾ ਪਾਰਟੀ ਮੁਖੀ ਲਾਲੂ ਪ੍ਰਸਾਦ ਯਾਦਵ ਦੇ ਪੁੱਤਰ ਤੇਜਸਵੀ ਯਾਦਵ ਅਤੇ ਤੇਜ ਪ੍ਰਤਾਪ ਯਾਦਵ ’ਤੇ ਭੰਨਿਆ ਹੈ। ਲੋਕ ਸਭਾ ਚੋਣਾਂ ਵਿਚ ਰਾਜਦ ਦੀ ਹਾਰ ਦੀ ਸਮੀਖਿਆ ਲਈ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਦੀ ਰਿਹਾਇਸ਼ ’ਤੇ ਅੱਜ ਤੋਂ ਦੋ ਦਿਨਾ ਬੈਠਕ ਸ਼ੁਰੂ ਹੋਣ ਤੋਂ ਪਹਿਲਾਂ ਪਾਰਟੀ ਦੇ ਕੌਮੀ ਉਪ ਪ੍ਰਧਾਨ ਡਾ. ਰਘੂਵੰਸ਼ ਪ੍ਰਸਾਦ ਸਿੰਘ ਨੇ ਕਿਹਾ ਕਿ ਤੇਜਸਵੀ ਅਤੇ ਤੇਜ ਪ੍ਰਤਾਪ ਯਾਦਵ ਦੇ ਆਪਸੀ ਝਗੜੇ ਨਾਲ ਪਾਰਟੀ ਵੰਡੀ ਗਈ ਸੀ। ਮਹਾਗਠਜੋੜ ਦੇ ਨਾਲ-ਨਾਲ ਰਾਜਦ ਨੂੰ ਵੀ ਭਾਰੀ ਨੁਕਸਾਨ ਚੁੱਕਣਾ ਪਿਆ। ਉਨ੍ਹਾਂ ਕਿਹਾ ਕਿ ਤੇਜ ਪ੍ਰਤਾਪ ਦੀ ਵਜ੍ਹਾ ਨਾਲ ਕਾਫੀ ਨੁਕਸਾਨ ਹੋਇਆ ਹੈ। ਇਸ ਮਾਮਲੇ ਵਿਚ ਤੇਜ ਪ੍ਰਤਾਪ ਯਾਦਵ ਦੇ ਖਿਲਾਫ ਪਾਰਟੀ ਨੂੰ ਕਾਰਵਾਈ ਕਰਨੀ ਚਾਹੀਦੀ ਹੈ।

Iqbalkaur

This news is Content Editor Iqbalkaur