ਦਰੱਖਤ ਨਾਲ ਟਕਰਾਈ ਪੁਲਸ ਦੀ ਗੱਡੀ, ਇੰਸਪੈਕਟਰ ਦੀ ਮੌਤ, 5 ਹੋਰ ਮੁਲਾਜ਼ਮ ਜ਼ਖ਼ਮੀ

Tuesday, Feb 17, 2026 - 11:26 AM (IST)

ਦਰੱਖਤ ਨਾਲ ਟਕਰਾਈ ਪੁਲਸ ਦੀ ਗੱਡੀ, ਇੰਸਪੈਕਟਰ ਦੀ ਮੌਤ, 5 ਹੋਰ ਮੁਲਾਜ਼ਮ ਜ਼ਖ਼ਮੀ

ਮਹਰਾਜਗੰਜ- ਉੱਤਰ ਪ੍ਰਦੇਸ਼ ਦੇ ਮਹਰਾਜਗੰਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਪੁਲਸ ਦੀ ਇਕ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ ਦਰਖੱਤ ਨਾਲ ਟਕਰਾ ਗਈ। ਇਸ ਹਾਦਸੇ 'ਚ ਇਕ ਇੰਸਪੈਕਟਰ ਦੀ ਮੌਤ ਹੋ ਗਈ ਅਤੇ 5 ਹੋਰ ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਏ। ਪੁਲਸ ਸੂਤਰਾਂ ਨੇ ਦੱਸਿਆ ਕਿ ਇਹ ਘਟਨਾ ਮਹਰਾਜਗੰਜ-ਗੋਰਖਪੁਰ ਮਾਰਗ 'ਤੇ ਹੋਈ। ਕੁਸ਼ੀਨਗਰ ਤੋਂ ਦਬਿਸ਼ ਦੇ ਕੇ ਪਰਤ ਰਹੀ ਗੋਰਖਪੁਰ ਪੁਲਸ ਦੀ ਇਕ ਟੀਮ ਦਾ ਵਾਹਨ ਸਵੇਰੇ ਕਰੀਬ 5.30 ਜਦੋਂ ਸ਼ਾਮਦੇਉਰਵਾ ਥਾਣਾ ਖੇਤਰ ਦੇ ਕਤਰਾਰੀ ਇਲਾਕੇ ਤੋਂ ਲੰਘ ਰਿਹਾ ਸੀ ਤਾਂ ਵਾਹਨ ਚਾਲਕ ਨੂੰ ਨੀਂਦ ਆਉਣ ਕਾਰਨ ਗੱਡੀ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਇਕ ਦਰੱਖਤ ਨਾਲ ਜਾ ਟਕਰਾਈ। 

ਘਟਨਾ 'ਚ ਵਾਹਨ ਸਵਾਰ 6 ਪੁਲਸ ਮੁਲਾਜ਼ਮ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਸਾਰਿਆਂ ਨੂੰ ਗੋਰਖਪੁਰ ਮੈਡੀਕਲ ਕਾਲਜ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇੰਸਪੈਕਟਰ ਸੰਤੋਸ਼ ਕੁਮਾਰ (50) ਦੀ ਇਲਾਜ ਦੌਰਾਨ ਮੌਤ ਹੋ ਗਈ। ਜ਼ਖ਼ਮੀ ਸੀਨੀਅਰ ਸਬ ਇੰਸਪੈਕਟਰ ਰਮੇਸ਼ ਚੰਦਰ ਕੁਸ਼ਵਾਹਾ, ਇੰਸਪੈਕਟਰ ਗੀਤਾ, ਵਾਹਨ ਚਾਲਕ ਅਤੇ 2 ਹੋਰ ਪੁਲਸ ਮੁਲਾਜ਼ਮਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਸੂਤਰਾਂ ਨੇ ਦੱਸਿਆ ਕਿ ਪੁਲਸ ਨੇ ਇਸ ਸਿਲਸਿਲੇ 'ਚ ਮਾਮਲਾ ਦਰਜ ਕਰ ਕੇ ਜ਼ਰੂਰੀ ਕਾਰਵਾਈ ਸ਼ੁਰੂ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News