ਮਿਰਜਾਪੁਰ ''ਚ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਤਿੰਨ ਲੋਕਾਂ ਦੀ ਮੌਤ
Sunday, Apr 19, 2026 - 08:55 AM (IST)
ਮਿਰਜਾਪੁਰ (ਉਪ) : ਮਿਰਜ਼ਾਪੁਰ ਜ਼ਿਲ੍ਹੇ ਦੇ ਮਦੀਹਾਨ ਥਾਣਾ ਖੇਤਰ ਵਿੱਚ ਇੱਕ ਟਰੱਕ ਦੀ ਮੋਟਰਸਾਈਕਲ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਐਤਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਦੱਸਿਆ ਕਿ ਇਹ ਹਾਦਸਾ ਸ਼ਨੀਵਾਰ ਰਾਤ ਨੂੰ ਮਦੀਹਾਨ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਦੇਵਰੀ ਵਿੱਚ ਵਾਪਰਿਆ ਹੈ। ਮਦੀਹਾਨ ਪੁਲਸ ਸਟੇਸ਼ਨ ਦੇ ਇੰਚਾਰਜ ਬਾਲਮੁਕੁੰਦ ਮਿਸ਼ਰਾ ਨੇ ਦੱਸਿਆ ਕਿ ਪੁਲਸ ਥਾਣਾ ਖੇਤਰ ਵਿੱਚ ਇੱਕ ਸੜਕ ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚ ਗਈ।
ਇਹ ਵੀ ਪੜ੍ਹੋ - ਪੱਤਰਕਾਰਾਂ ਨੂੰ ਹਰ ਮਹੀਨੇ ਮਿਲੇਗਾ 5000 ਰੁਪਏ ਭੱਤਾ, ਚੋਣਾਂ ਲਈ ਇਸ ਪਾਰਟੀ ਦਾ ਵੱਡਾ ਐਲਾਨ
ਪੁਲਸ ਸਰਕਲ ਅਫਸਰ (ਸੀਓ) ਮੰਜਰੀ ਰਾਓ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਵੀਰੇਂਦਰ ਕੁਮਾਰ (35), ਵਿਜੇ ਕੁਮਾਰ (38) ਅਤੇ ਰਾਜੇਸ਼ (41) ਮਿਰਜ਼ਾਪੁਰ ਤੋਂ ਮਦੀਹਾਨ ਮੋਟਰਸਾਈਕਲ 'ਤੇ ਜਾ ਰਹੇ ਸਨ, ਜਦੋਂ ਉਲਟ ਦਿਸ਼ਾ ਤੋਂ ਆ ਰਹੇ ਇੱਕ ਟਰੱਕ ਨੇ ਉਨ੍ਹਾਂ ਦੇ ਵਾਹਨ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਤਿੰਨੋਂ ਗੰਭੀਰ ਜ਼ਖਮੀ ਹੋ ਗਏ। ਰਾਓ ਨੇ ਕਿਹਾ ਕਿ ਪੁਲਸ ਨੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਲਿਜਾਇਆ ਗਿਆ ਹੈ।
ਇਹ ਵੀ ਪੜ੍ਹੋ - ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 65 IAS ਅਤੇ IPS ਅਧਿਕਾਰੀਆਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
