ਦਰੱਖਤ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, 3 ਨੌਜਵਾਨਾਂ ਦੀ ਮੌਤ, 2 ਜ਼ਖ਼ਮੀ

Wednesday, Feb 18, 2026 - 12:42 PM (IST)

ਦਰੱਖਤ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, 3 ਨੌਜਵਾਨਾਂ ਦੀ ਮੌਤ, 2 ਜ਼ਖ਼ਮੀ

ਰਾਏਬਰੇਲੀ- ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਜ਼ਿਲ੍ਹੇ ਦੇ ਡੀਹ ਥਾਣਾ ਖੇਤਰ 'ਚ ਬੁੱਧਵਾਰ ਸਵੇਰੇ ਤੇਜ਼ ਰਫ਼ਤਾਰ ਕਾਰ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ 2 ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ਰੈਫਰ ਕੀਤਾ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ 'ਤੇ ਡੂੰਘਾ ਦੁੱਖ ਜਤਾਉਂਦੇ ਹੋਏ ਸੋਗ ਪੀੜਤ ਪਰਿਵਾਰਾਂ ਦੇ ਪ੍ਰਤੀ ਹਮਦਰਦੀ ਜ਼ਾਹਰ ਕੀਤੀ ਹੈ ਅਤੇ ਜ਼ਖ਼ਮੀਆਂ ਦੇ ਢੁਕਵੇਂ ਇਲਾਜ ਦੇ ਨਿਰਦੇਸ਼ ਦਿੱਤੇ ਹਨ। ਪੁਲਸ ਖੇਤਰ ਅਧਿਕਾਰੀ ਸਲੋਨ ਨੇ ਦੱਸਿਆ ਕਿ ਹਾਦਸਾ ਡੀਹ ਥਾਣਾ ਖੇਤਰ ਦੇ ਗੋਪਾਲਪੁਰ ਕੋਲ ਹੋਇਆ। 

ਪ੍ਰਤਾਪਗੜ੍ਹ ਦੇ ਸਾਂਗੀਪੁਰ ਵਾਸੀ ਚੰਦਨ ਮਿਸ਼ਰਾ ਆਪਣੇ ਸਾਥੀਆਂ ਮੁਕੇਸ਼ ਕੁਮਾਰ, ਕੁਨਾਲ ਕੁਮਾਰ, ਵਿਸ਼ਨੂੰ ਠਾਕੁਰ ਅਤੇ ਅਭਿਸ਼ੇਕ ਸਿੰਘ ਨਾਲ ਰਾਏਬਰੇਲੂ ਤੋਂ ਵਾਪਸ ਪ੍ਰਤਾਪਗੜ੍ਹ ਜਾ ਰਹੇ ਸਨ। ਇਸੇ ਦੌਰਾਨ ਉਨ੍ਹਾਂ ਦੀ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਹਾਦਸੇ 'ਚ ਮੁਕੇਸ਼ ਕੁਮਾਰ ਅਤੇ ਕੁਨਾਲ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗੰਭੀਰ ਰੂਪ ਨਾਲ ਜ਼ਖਮੀ ਵਿਸ਼ਨੂੰ ਠਾਕੁਰ ਨੂੰ ਹਸਪਤਾਲ ਲਿਜਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ। ਉੱਥੇ ਹੀ ਚੰਦਨ ਮਿਸ਼ਰਾ ਅਤੇ ਅਭਿਸ਼ੇਕ ਸਿੰਘ ਗੰਭੀਰ ਰੂਪ ਨਾਲ ਜ਼ਖ਼ਮੀ ਹਨ ਅਤੇ ਉਨ੍ਹਾਂ ਨੂੰ ਜ਼ਿਲ੍ਹਾ ਹਸਪਤਾਲ ਰਾਏਬਰੇਲੀ 'ਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟ ਲਈ ਭੇਜ ਦਿੱਤਾ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News