ਭਿਆਨਕ ਸੜਕ ਹਾਦਸੇ ''ਚ SP ਆਗੂ ਦੀ ਦਰਦਨਾਕ ਮੌਤ ! ਪ੍ਰਯਾਗਰਾਜ ''ਚ ਛਾਇਆ ਸੋਗ
Thursday, Jun 04, 2026 - 01:58 PM (IST)
ਪ੍ਰਯਾਗਰਾਜ- ਉੱਤਰ ਪ੍ਰਦੇਸ਼ 'ਚ ਪ੍ਰਯਾਗਰਾਜ ਦੇ ਸਿਵਲ ਲਾਈਨਜ਼ ਇਲਾਕੇ 'ਚ ਬੁੱਧਵਾਰ ਦੇਰ ਰਾਤ ਇਕ ਭਿਆਨਕ ਸੜਕ ਹਾਦਸੇ 'ਚ ਸਮਾਜਵਾਦੀ ਪਾਰਟੀ ਲੋਹੀਆ ਵਾਹਿਨੀ ਦੇ ਪ੍ਰਦੇਸ਼ ਸਕੱਤਰ ਰਤਨੇਸ਼ ਯਾਦਵ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ 'ਚ ਕਾਰ ਸਵਾਰ ਹੋਰ ਤਿੰਨ ਨੌਜਵਾਨਾਂ ਨੂੰ ਵੀ ਸੱਟਾਂ ਲੱਗੀਆਂ ਹਨ। ਹੰਡੀਆ ਖੇਤਰ ਦੇ ਦਮਦਮ ਪਿੰਡ ਵਾਸੀ ਰਤਨੇਸ਼ ਯਾਦਵ ਕੀਡਗੰਜ 'ਚ ਪ੍ਰਿੰਟਿੰਗ ਪ੍ਰੈੱਸ ਚਲਾਉਂਦੇ ਸਨ। ਬੁੱਧਵਾਰ ਰਾਤ ਉਹ ਆਪਣੇ ਤਿੰਨ ਦੋਸਤਾਂ ਨਾਲ ਪ੍ਰੈੱਸ ਤੋਂ ਨਿਕਲ ਕੇ ਸਿਵਲ ਲਾਈਨਜ਼ ਪਹੁੰਚੇ ਸਨ। ਇੱਥੇ ਨਾਸ਼ਤਾ ਕਰਨ ਤੋਂ ਬਾਅਦ ਸਾਰੇ ਲੋਕ ਕਾਰ 'ਤੇ ਵਾਪਸ ਘਰ ਆ ਰਹੇ ਸਨ।
ਇਸ ਦੌਰਾਨ ਰਾਤ ਕਰੀਬ 1 ਵਜੇ ਦੋਸਾ ਪਲਾਜ਼ਾ ਚੌਰਾਹੇ ਕੋਲ ਉਨ੍ਹਾਂ ਦੀ ਕਾਰ ਅਚਾਨਕ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਖੜ੍ਹੇ ਦਰੱਖਤ ਨਾਲ ਜਾ ਟਕਰਾਈ। ਚਸ਼ਮਦੀਦਾਂ ਅਨੁਸਾਰ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਅਗਲੇ ਹਿੱਸੇ ਦੇ ਪਰਖੱਚੇ ਉੱਡ ਗਏ। ਹਾਦਸੇ ਦੇ ਸਮੇਂ ਰਤਨੇਸ਼ ਯਾਦਵ ਅੱਗੇ ਦੀ ਸੀਟ 'ਤੇ ਡਰਾਈਵਰ ਦੇ ਨਾਲ ਬੈਠੇ ਸਨ। ਟੱਕਰ ਦਾ ਸਭ ਤੋਂ ਜ਼ਿਆਦਾ ਅਸਰ ਉਸੇ ਹਿੱਸੇ 'ਤੇ ਪਿਆ, ਜਿਸ ਨਾਲ ਉਨ੍ਹਾਂ ਦੇ ਸਿਰ ਅਤੇ ਛਾਤੀ 'ਚ ਗੰਭੀਰ ਸੱਟਾਂ ਲੱਗੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਸਿਵਲ ਲਾਈਨਜ਼ ਪੁਲਸ ਮੌਕੇ 'ਤੇ ਪਹੁੰਚੀ। ਪੁਲਸ ਨੇ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਰਤਨੇਸ਼ ਯਾਦਵ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ 'ਚ ਕਾਰ ਸਵਾਰ ਉਨ੍ਹਾਂ ਦੇ ਤਿੰਨ ਹੋਰ ਦੋਸਤਾਂ ਨੂੰ ਵੀ ਸੱਟਾਂ ਲੱਗੀਆਂ ਹਨ, ਹਾਲਾਂਕਿ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
