ਭਿਆਨਕ ਸੜਕ ਹਾਦਸੇ ''ਚ ਪਿਕਅੱਪ ਗੱਡੀ ਦੇ ਡਰਾਈਵਰ ਸਣੇ ਦੋ ਦੀ ਮੌਤ, 14 ਹੋਰ ਜ਼ਖ਼ਮੀ

Sunday, Oct 27, 2024 - 03:49 PM (IST)

ਫਰੂਖਾਬਾਦ : ਉੱਤਰ ਪ੍ਰਦੇਸ਼ ਦੇ ਫਰੂਖਾਬਾਦ ਜ਼ਿਲ੍ਹੇ ਦੇ ਰਾਜੇਪੁਰ ਥਾਣਾ ਖੇਤਰ 'ਚ ਇਟਾਵਾ-ਬਰੇਲੀ ਰੋਡ 'ਤੇ ਇਕ ਟਰੱਕ ਨੇ ਪਿਕਅੱਪ ਗੱਡੀ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਪਿਕਅੱਪ ਚਾਲਕ ਸਮੇਤ 2 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਸ ਹਾਦਸੇ ਵਿਚ 14 ਹੋਰ ਲੋਕ ਜ਼ਖ਼ਮੀ ਹੋ ਗਏ। ਪੁਲਸ ਨੇ ਐਤਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। 

ਇਹ ਵੀ ਪੜ੍ਹੋ - ਨਈਂ ਰੀਸਾਂ ਪੰਜਾਬ ਦੇ ਸ਼ੇਰ ਦੀਆਂ, Diljit Dosanjh ਨੇ ਦਿੱਲੀ 'ਚ ਕਰਵਾ 'ਤੀ ਬੱਲੇ-ਬੱਲੇ, ਵੀਡੀਓ ਵਾਇਰਲ

ਪੁਲਸ ਮੁਤਾਬਕ ਇਹ ਘਟਨਾ ਸ਼ਨੀਵਾਰ ਰਾਤ ਨੂੰ ਉਸ ਸਮੇਂ ਵਾਪਰੀ, ਜਦੋਂ ਪਿਕਅੱਪ ਗੱਡੀ ਮਥੁਰਾ ਤੋਂ ਫਾਰੂਖਾਬਾਦ ਵੱਲ ਆ ਰਹੀ ਸੀ। ਇਸ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ, ਜਿੱਥੇ ਓਮ ਪ੍ਰਕਾਸ਼ ਗੁਪਤਾ (50 ਸਾਲ) ਅਤੇ ਪਿਕਅੱਪ ਗੱਡੀ ਦੇ ਡਰਾਈਵਰ (ਕਰੀਬ 45 ਸਾਲ) ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਡਰਾਈਵਰ ਦੇ ਨਾਮ-ਪਤੇ ਦੀ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਦਸੇ 'ਚ ਜ਼ਖ਼ਮੀ ਹੋਏ ਹੋਰ ਲੋਕਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - ਦੀਵਾਲੀ ਤੋਂ ਪਹਿਲਾਂ CM ਨੇ ਕਰ 'ਤਾ ਅਲਰਟ ਜਾਰੀ, ਕਿਹਾ-ਕੁਝ ਵੀ ਹੋ ਸਕਦੈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News