ਉਲਟ ਦਿਸ਼ਾ ਤੋਂ ਆ ਰਹੀ ਬੱਸ ਨੇ ਬਾਈਕ ਨੂੰ ਮਾਰੀ ਟੱਕਰ, ਇਕੋਂ ਪਰਿਵਾਰ ਦੇ 3 ਮੈਂਬਰਾਂ ਦੀ ਮੌਤ
Thursday, Jan 09, 2025 - 12:38 PM (IST)
ਰਾਮਨਗਰ (ਕਰਨਾਟਕ) : ਕਰਨਾਟਕ ਦੇ ਰਾਮਨਗਰ ਵਿੱਚ ਕਰਨਾਟਕ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਕੇਐਸਆਰਟੀਸੀ) ਦੀ ਇਕ ਬੱਸ ਨੇ ਬਾਈਕ ਸਵਾਰ ਲੋਕਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਮੋਟਰਸਾਈਕਲ 'ਤੇ ਸਵਾਰ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਮਾਰੇ ਗਏ ਲੋਕਾਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਇਸ ਘਟਨਾ ਵਿੱਚ ਗੰਭੀਰ ਤੌਰ 'ਤੇ ਜ਼ਖਮੀ ਹੋਈ ਇੱਕ ਔਰਤ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ - Delhi Airport 'ਤੇ ਥਾਈਲੈਂਡ ਤੋਂ ਆਏ ਯਾਤਰੀ ਦੇ ਬੈਗ 'ਚੋਂ ਮਿਲਿਆ ਕੁਝ ਅਜਿਹਾ ਕਿ ਹੈਰਾਨ ਰਹਿ ਗਏ ਸਭ
ਇਸ ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਅਨੁਸਾਰ ਇਹ ਹਾਦਸਾ ਰਾਮਨਗਰ ਅਤੇ ਕਨਕਪੁਰਾ ਦੇ ਵਿਚਕਾਰ ਅਚਲੂ ਪਿੰਡ ਵਿੱਚ ਵਾਪਰਿਆ ਹੈ। ਮੋਟਰਸਾਈਕਲ ਸਵਾਰ ਵਿਅਕਤੀ ਆਪਣੀ ਪਤਨੀ ਅਤੇ ਦੋ ਬੱਚਿਆਂ ਨਾਲ ਕਨਕਪੁਰਾ ਤੋਂ ਰਾਮਨਗਰ ਜਾ ਰਿਹਾ ਸੀ। ਉਲਟ ਦਿਸ਼ਾ ਤੋਂ ਆ ਰਹੀ ਇੱਕ KSRTC ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਇਕੋ ਪਰਿਵਾਰ ਦੇ 3 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ - ਖ਼ੁਸ਼ਖਬਰੀ : ਲੋਹੜੀ ਮੌਕੇ PM ਮੋਦੀ ਲੋਕਾਂ ਨੂੰ ਦੇਣਗੇ ਇਹ ਤੋਹਫ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8