ਤਾਮਿਲਨਾਡੂ ਦੇ ਕਰੂਰ ''ਚ ਵਾਪਰਿਆ ਭਿਆਨਕ ਸੜਕ ਹਾਦਸਾ, 4 ਲੋਕਾਂ ਦੀ ਮੌਤ, 15 ਜ਼ਖ਼ਮੀ
Saturday, May 17, 2025 - 10:18 AM (IST)

ਕਰੂਰ : ਤਾਮਿਲਨਾਡੂ ਦੇ ਕਰੂਰ ਵਿੱਚ ਸੇਮਾਦਾਈ ਨੇੜੇ ਇੱਕ ਬੱਸ ਦੇ ਟਰੈਕਟਰ ਨਾਲ ਟਕਰਾਉਣ ਤੋਂ ਬਾਅਦ ਡਿਵਾਈਡਰ ਤੋੜਦੇ ਹੋਏ ਉਲਟ ਦਿਸ਼ਾ ਵਿੱਚ ਜਾ ਰਹੀ ਇੱਕ ਸੈਲਾਨੀਆਂ ਦੀ ਵੈਨ ਨਾਲ ਟਕਰਾ ਗਈ। ਅਚਾਨਕ ਵਾਪਰੇ ਇਸ ਹਾਦਸੇ ਵਿਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖ਼ਮੀ ਹੋ ਗਏ। ਇਸ ਭਿਆਨਕ ਹਾਦਸੇ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਵੈਨ ਦਾ ਡਰਾਈਵਰ ਵੀ ਸ਼ਾਮਲ ਹੈ।
ਦੂਜੇ ਪਾਸੇ ਇਸ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਨੂੰ ਇਲਾਜ ਲਈ ਨੇੜਲੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਹਨਾਂ ਦੱਸਿਆ ਕਿ ਇਹ ਹਾਦਸਾ ਕਰੂਰ-ਸਲੇਮ ਹਾਈਵੇਅ 'ਤੇ ਉਸ ਸਮੇਂ ਵਾਪਰਿਆ, ਜਦੋਂ ਬੰਗਲੁਰੂ ਤੋਂ ਨਾਗਰਕੋਇਲ ਜਾ ਰਹੀ ਇਕ ਬੱਸ ਟਰੈਕਟਰ ਨਾਲ ਟਕਰਾਉਣ ਤੋਂ ਤੁਰੰਤ ਅਚਾਨਕ ਦੂਜੇ ਪਾਸੇ ਨੂੰ ਮੁੜ ਗਈ। ਇਸ ਤੋਂ ਬਾਅਦ ਉਹ ਬੱਸ ਡਿਵਾਈਡਰ ਨੂੰ ਤੋੜਦੇ ਹੋਏ ਉਲਟ ਦਿਸ਼ਾ ਵਿਚ ਟੂਟੀਕੋਰਿਨ ਤੋਂ ਆ ਰਹੀ ਸੈਨੀਆਂ ਦੀ ਵੈਨ ਨਾਲ ਟਕਰਾ ਗਈ। ਇਸ ਹਾਦਸੇ ਕਾਰਨ ਬੱਸ, ਟਰੈਕਟਰ ਅਤੇ ਵੈਨ ਦੇ ਅਗਲੇ ਹਿੱਸੇ ਨੂੰ ਨੁਕਸਾਨ ਪਹੁੰਚਾਇਆ। ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ।