ਭਿਆਨਕ ਸੜਕ ਹਾਦਸੇ ''ਚ ਤਿੰਨ ਨੌਜਵਾਨਾਂ ਦੀ ਮੌਤ, ਪਿਆ ਚੀਕ-ਚਿਹਾੜਾ

Tuesday, Jun 17, 2025 - 06:08 PM (IST)

ਭਿਆਨਕ ਸੜਕ ਹਾਦਸੇ ''ਚ ਤਿੰਨ ਨੌਜਵਾਨਾਂ ਦੀ ਮੌਤ, ਪਿਆ ਚੀਕ-ਚਿਹਾੜਾ

ਸ਼੍ਰੀਗੰਗਾਨਗਰ : ਰਾਜਸਥਾਨ ਦੇ ਸ਼੍ਰੀ ਗੰਗਾਨਗਰ ਦੇ ਗੋਲੂਵਾਲਾ ਥਾਣਾ ਖੇਤਰ ਵਿੱਚ ਸੋਮਵਾਰ ਦੇਰ ਰਾਤ ਇੱਕ ਟਰੈਕਟਰ ਟਰਾਲੀ ਨਾਲ ਕਾਰ ਦੀ ਟੱਕਰ ਹੋਣ ਨਾਲ ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਪੁਲਸ ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ ਤਿੰਨ ਨੌਜਵਾਨ ਵਿਜੇ ਮੇਘਵਾਲ (22), ਰਮੇਸ਼ ਮੇਘਵਾਲ (20) ਅਤੇ ਰਾਜਕੁਮਾਰ ਸਵਾਮੀ (25) ਸੂਰਤਗੜ੍ਹ ਤੋਂ ਗਣੇਸ਼ਗੜ੍ਹ ਜਾ ਰਹੇ ਸਨ। ਇਸ ਦੌਰਾਨ ਰਾਤ 10 ਵਜੇ ਦੇ ਕਰੀਬ ਸ਼੍ਰੀ ਗੰਗਾਨਗਰ-ਸੂਰਤਗੜ੍ਹ ਰੋਡ ਨੈਸ਼ਨਲ ਹਾਈਵੇਅ 62 'ਤੇ ਕਾਂਚੀਆਂ ਤੋਂ ਅੱਗੇ ਚੈੱਕ 35-ਐੱਮਓਡੀ ਦੇ ਨੇੜੇ ਕਾਰ ਅੱਗੇ ਜਾ ਰਹੀ ਟਰੈਕਟਰ ਟਰਾਲੀ ਨਾਲ ਟਕਰਾ ਗਈ। 

ਇਹ ਵੀ ਪੜ੍ਹੋ : ਹੈਵਾਨ ਮਾਂ ਦੀ ਸ਼ਰਮਨਾਕ ਕਰਤੂਤ : ਸ਼ਰਾਰਤ ਕਰਨ 'ਤੇ ਕੁੱਖੋਂ ਜੰਮੇ ਪੁੱਤ ਨਾਲ ਜੋ ਕੀਤਾ, ਸੁਣ ਕੰਬ ਜਾਵੇਗੀ ਰੂਹ

ਇਸ ਹਾਦਸੇ ਵਿਚ ਵਿਜੇ ਅਤੇ ਰਮੇਸ਼ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਰਾਜਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ। ਪੁਲਸ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਰਾਜਕੁਮਾਰ ਨੂੰ ਸ਼੍ਰੀ ਗੰਗਾਨਗਰ ਦੇ ਜ਼ਿਲ੍ਹਾ ਹਸਪਤਾਲ ਲੈ ਗਈ। ਹਸਪਤਾਲ ਵਿਚ ਇਲਾਜ ਲਈ ਦਾਖ਼ਲ ਤੀਜੇ ਨੌਜਵਾਨ ਦੀ ਅੱਜ ਸਵੇਰੇ ਮੌਤ ਹੋ ਗਈ। ਇਸ ਦੌਰਾਨ ਪੁਲਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਰਿਸ਼ਤੇਦਾਰਾਂ ਨੂੰ ਸੌਂਪ ਦਿੱਤੀਆਂ।

ਇਹ ਵੀ ਪੜ੍ਹੋ : ਪੁੱਤਰ ਨੂੰ ਬਚਾਉਣ ਲਈ ਮਾਂ ਨੇ ਅੱਗ 'ਚ ਮਾਰੀ ਛਾਲ, ਨਹੀਂ ਬਚਾ ਸਕੀ ਜਾਨ, ਰੌਂਗਟੇ ਖੜ੍ਹੇ ਕਰੇਗੀ ਵਾਇਰਲ ਵੀਡੀਓ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News