ਭਿਆਨਕ ਸੜਕ ਹਾਦਸਾ, 3 ਦੋਸਤਾਂ ਦੀ ਦਰਦਨਾਕ ਮੌਤ, ਕਾਰ ਦੇ ਹੋਏ 3 ਹਿੱਸੇ

Friday, Oct 11, 2024 - 06:52 PM (IST)

ਭਿਆਨਕ ਸੜਕ ਹਾਦਸਾ, 3 ਦੋਸਤਾਂ ਦੀ ਦਰਦਨਾਕ ਮੌਤ, ਕਾਰ ਦੇ ਹੋਏ 3 ਹਿੱਸੇ

ਗਵਾਲੀਅਰ : ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲ੍ਹੇ 'ਚ ਸ਼ੀਤਲਾ ਮਾਤਾ ਦੇ ਮੰਦਰ 'ਚ ਦਰਸ਼ਨ ਕਰਕੇ ਵਾਪਸ ਪਰਤ ਰਹੇ 5 ਦੋਸਤ ਹਾਦਸੇ ਦਾ ਸ਼ਿਕਾਰ ਹੋ ਗਏ। ਤੇਜ਼ ਰਫ਼ਤਾਰ ਕਾਰ ਅਚਾਨਕ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ, ਜਿਸ ਨਾਲ ਕਾਰ ਦੇ ਤਿੰਨ ਟੁਕੜੇ ਹੋ ਗਏ। ਇਸ ਹਾਦਸੇ ਵਿਚ ਕਾਰ 'ਚ ਸਵਾਰ ਪੰਜ ਨੌਜਵਾਨਾਂ 'ਚੋਂ ਤਿੰਨ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਵਾਪਰੀ ਇਸ ਘਟਨਾ ਵਿਚ ਬਾਕੀ ਦੇ ਜ਼ਖ਼ਮੀ ਹੋਏ ਦੋ ਨੌਜਵਾਨਾਂ ਦਾ ਇਲਾਜ ਚੱਲ ਰਿਹਾ ਹੈ। 

ਇਹ ਵੀ ਪੜ੍ਹੋ - ਬਿਜਲੀ ਦਾ ਬਿੱਲ ਨਹੀਂ ਕਰਵਾਇਆ ਜਮ੍ਹਾਂ, ਹੁਣ ਹੋਵੇਗੀ ਕਾਰਵਾਈ

ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਝਾਂਸੀ ਰੋਡ ਥਾਣਾ ਖੇਤਰ ਦੇ ਅਧੀਨ ਆਉਂਦੇ ਸਿਥੋਲੀ ਦੀ ਹੈ। ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ, ਜਿਸ ਕਾਰਨ ਇਸ ਹਾਦਸੇ ਵਿਚ ਕਾਰ ਚਲਾ ਰਹੇ ਸੰਜੇ ਧਾਕੜ ਅਤੇ ਨਾਲ ਬੈਠੇ ਵਿਵੇਕ ਜੋਸ਼ੀ ਅਤੇ ਰਿਤਿਕ ਮਾਂਝੀ ਦੀ ਮੌਕੇ 'ਤੇ ਮੌਤ ਹੋ ਗਈ। ਪਤਾ ਲੱਗਾ ਹੈ ਕਿ ਕਾਰ ਸੰਜੇ ਧਾਕੜ ਦੀ ਸੀ, ਜਿਸ ਵਿੱਚ ਸਾਰੇ ਦੋਸਤ ਸਵਾਰ ਹੋ ਕੇ ਸ਼ੀਤਲਾ ਮਾਤਾ ਦੇ ਮੰਦਰ ਗਏ ਹੋਏ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਕਾਰ ਦੀ ਹਾਲਤ ਨੂੰ ਦੇਖ ਕੇ ਪੁਲਸ ਨੇ ਅੰਦਾਜ਼ਾ ਲਗਾਇਆ ਕਿ ਜਦੋਂ ਕਾਰ ਡਿਵਾਈਡਰ ਨਾਲ ਟਕਰਾਈ ਤਾਂ ਇਸ ਦੀ ਰਫ਼ਤਾਰ ਬਹੁਤ ਜ਼ਿਆਦਾ ਸੀ। 

ਇਹ ਵੀ ਪੜ੍ਹੋ - '150000 ਰੁਪਏ ਦੇ ਫਿਰ ਕਰਾਂਗਾ ਪਿਓ ਦਾ ਅੰਤਿਮ ਸੰਸਕਾਰ', ਇਕੌਲਤੇ ਪੁੱਤ ਨੇ ਮਾਂ ਅੱਗੇ ਰੱਖੀ ਮੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News