ਚੜ੍ਹਦੀ ਸਵੇਰ ਰੂਹ ਕੰਬਾਊ ਹਾਦਸਾ: 8 ਲੋਕਾਂ ਦੀ ਦਰਦਨਾਕ ਮੌਤ, ਵਾਹਨਾਂ ਦੇ ਉੱਡੇ ਪਰਖੱਚੇ

Saturday, Aug 23, 2025 - 09:08 AM (IST)

ਚੜ੍ਹਦੀ ਸਵੇਰ ਰੂਹ ਕੰਬਾਊ ਹਾਦਸਾ: 8 ਲੋਕਾਂ ਦੀ ਦਰਦਨਾਕ ਮੌਤ, ਵਾਹਨਾਂ ਦੇ ਉੱਡੇ ਪਰਖੱਚੇ

ਪਟਨਾ : ਬਿਹਾਰ ਦੀ ਰਾਜਧਾਨੀ ਪਟਨਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਆਈ ਹੈ। ਜਿਥੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਆਟੋ ਅਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ ਕਾਰਨ ਅੱਠ ਲੋਕਾਂ ਦੀ ਦਰਦਨਾਕ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਪੰਜ ਲੋਕ ਜ਼ਖ਼ਮੀ ਵੀ ਹੋਏ ਹਨ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ - ਉਤਰਾਖੰਡ 'ਚ ਫਟਿਆ ਬੱਦਲ, ਮਲਬੇ ਹੇਠ ਦੱਬੇ ਕਈ ਲੋਕ, ਤਬਾਹੀ ਦੇ ਮੰਜ਼ਰ ਦੀ ਦੇਖੋ ਵੀਡੀਓ

ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਆਟੋ ਅਤੇ ਟਰੱਕ ਦੀ ਟੱਕਰ ਇੰਨੀ ਜ਼ਬਰਦਸਤ ਹੋਈ ਸੀ ਕਿ ਆਟੋ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ਵਿਚ ਟਰੱਕ ਨੂੰ ਵੀ ਨੁਕਸਾਨ ਹੋਇਆ ਦੱਸਿਆ ਜਾ ਰਿਹਾ ਹੈ। ਇਸ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਲੋਕਾਂ ਨੂੰ ਇਲਾਜ ਲਈ ਪਟਨਾ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕ ਲੋਕਾਂ ਦੀਆਂ ਲਾਸ਼ਾਂ ਨੂੰ ਪੁਲਸ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਰਹੀ ਹੈ। 

ਪੜ੍ਹੋ ਇਹ ਵੀ - ਵੱਡੀ ਖ਼ਬਰ : 86000 ਤੋਂ ਵੱਧ ਕਲਾਸਰੂਮਾਂ 'ਚ ਪੜ੍ਹਾਈ ਕਰਨ 'ਤੇ ਲੱਗੀ ਪਾਬੰਦੀ, ਜਾਣੋ ਕਿਉਂ

ਸੂਤਰਾਂ ਅਨੁਸਾਰ ਹਿਲਸਾ ਦੇ ਮਾਲਾਮਾ ਪਿੰਡ ਦੇ ਲੋਕ ਇੱਕ ਆਟੋ ਵਿੱਚ ਸਵਾਰ ਹੋ ਕੇ ਗੰਗਾ ਵਿੱਚ ਇਸ਼ਨਾਨ ਕਰਨ ਲਈ ਗਏ ਹੋਏ ਸਨ। ਗੰਗਾ ਵਿੱਚ ਇਸ਼ਨਾਨ ਕਰਨ ਤੋਂ ਬਾਅਦ ਸਵੇਰ ਦੇ ਸਮੇਂ ਸਾਰੇ ਇੱਕ ਆਟੋ ਵਿੱਚ ਵਾਪਸ ਆ ਰਹੇ ਸਨ। ਇਸ ਦੌਰਾਨ ਜਦੋਂ ਉਨ੍ਹਾਂ ਦਾ ਆਟੋ ਸ਼ਾਹਜਹਾਂਪੁਰ ਥਾਣਾ ਖੇਤਰ ਦੇ ਦਾਨੀਆਵਾਨ ਨੇੜੇ ਪਹੁੰਚਿਆ ਤਾਂ ਇੱਕ ਤੇਜ਼ ਰਫ਼ਤਾਰ ਟਰੱਕ ਨੇ ਆਟੋ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 8 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ। 

ਪੜ੍ਹੋ ਇਹ ਵੀ - ਦਿਲ-ਦਹਿਲਾਉਣ ਵਾਲੀ ਵਾਰਦਾਤ: ਜ਼ਮਾਨਤ 'ਤੇ ਬਾਹਰ ਆਏ ਭਰਾ ਵਲੋਂ ਭਾਬੀ ਤੇ 3 ਧੀਆਂ ਦਾ ਬੇਰਹਿਮੀ ਨਾਲ ਕਤਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News