ਭਿਆਨਕ ਹਾਦਸੇ ''ਚ ਲਾੜੀ ਸਣੇ 4 ਲੋਕਾਂ ਦੀ ਮੌਤ, ਵਿਦਾਈ ਤੋਂ ਬਾਅਦ ਪਰਤ ਰਹੇ ਸਨ ਬਰਾਤੀ
Tuesday, Apr 08, 2025 - 10:42 AM (IST)

ਵੈਸ਼ਾਲੀ- ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ 'ਚ ਮੰਗਲਵਾਰ ਤੜਕੇ ਦਰਦਨਾਕ ਹਾਦਸਾ ਵਾਪਰਿਆ। ਜਿਸ 'ਚ ਲਾੜੀ ਸਮੇਤ 4 ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ ਲਾੜਾ ਸਣੇ ਤਿੰਨ ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਇਸ ਹਾਦਸੇ ਤੋਂ ਬਾਅਦ ਵਿਆਹ ਦੀਆਂ ਖੁਸ਼ੀਆਂ ਮਾਤਮ 'ਚ ਬਦਲ ਗਈਆਂ। ਵਿਆਹ ਵਾਲੇ ਘਰ 'ਚ ਚੀਕ-ਚਿਹਾੜਾ ਪੈ ਗਿਆ। ਉੱਥੇ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਸਾਰੀਆਂ ਲਾਸ਼ਾਂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ।
ਜਾਣਕਾਰੀ ਅਨੁਸਾਰ ਘਟਨਾ ਜ਼ਿਲ੍ਹੇ ਦੇ ਨੈਸ਼ਨਲ ਹਾਈਵੇਅ 'ਤੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਬਿਦੁਪੁਰ ਥਾਣਾ ਖੇਤਰ ਦੇ ਪਾਨਾਪੁਰ ਕੁਸ਼ਿਆਰੀ ਪਿੰਡ ਦੇ ਰਹਿਣ ਵਾਲੇ ਦੀਨਾਨਾਥ ਕੁਮਾਰ ਦਾ ਸੋਮਵਾਰ ਨੂੰ ਵਿਆਹ ਸੀ। ਲਾੜੀ ਦੀ ਵਿਦਾਈ ਤੋਂ ਬਾਅਦ ਪੂਰਾ ਪਰਿਵਾਰ ਨਵਗਛੀਆ ਪਰਤ ਰਿਹਾ ਸੀ। ਇਸੇ ਦੌਰਾਨ ਉਨ੍ਹਾਂ ਦੀ ਕਾਰ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਘਟਨਾ ਤੋਂ ਬਾਅਦ ਟਰੱਕ ਡਰਾਈਵਰ ਮੌਕੇ 'ਤੇ ਫਰਾਰ ਹੋ ਗਿਆ। ਹਾਦਸੇ 'ਚ ਲਾੜੀ ਸਣੇ 4 ਦੀ ਮੌਤ ਹੋ ਗਈ। ਉੱਥੇ ਹੀ ਲਾੜਾ ਦੀਨਾਨਾਥ ਕੁਮਾਰ, ਕ੍ਰਾਂਤੀ ਕੁਮਾਰ ਅਤੇ ਕਾਰ ਡਰਾਈਵਰ ਨਿਖੀਲ ਕੁਮਾਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਪੁਲਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਵੈਸ਼ਾਲੀ ਸਦਰ ਹਸਪਤਾਲ ਪਹੁੰਚਾਇਆ, ਜਿੱਥੋਂ ਉਨ੍ਹਾਂ ਨੂੰ ਪੀਐੱਮਸੀਐੱਚ ਪਟਨਾ ਰੈਫਰ ਕਰ ਦਿੱਤਾ ਗਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e