ਮੌਤ ਬਣ ਕੇ ਖੜ੍ਹੀ ਸੀ ਲਾਰੀ! ਕਾਰ ਦੇ ਟਕਰਾਉਣ ਨਾਲ 4 ਨੌਜਵਾਨਾਂ ਦੀ ਮੌਤ, ਉੱਡੇ ਪਰਖੱਚੇ
Saturday, Feb 28, 2026 - 10:03 AM (IST)
ਕੋਝੀਕੋਡ: ਕੇਰਲ ਦੇ ਕੋਝੀਕੋਡ ਵਿੱਚ ਸ਼ਨੀਵਾਰ ਤੜਕੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਇਹ ਹਾਦਸਾ ਰਮਨੱਟੂਕਰਾ ਦੇ ਮਾਡਰਨ ਬਾਜ਼ਾਰ ਇਲਾਕੇ ਵਿੱਚ ਵਾਪਰਿਆ ਹੈ, ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਸੜਕ ਕਿਨਾਰੇ ਖੜ੍ਹੀ ਲਾਰੀ ਨਾਲ ਜਾ ਟਕਰਾਈ। ਹਾਦਸੇ ਦੌਰਾਨ ਵਾਹਨਾਂ ਦੇ ਟਕਰਾ ਜਾਣ 'ਤੇ ਜ਼ੋਰਦਾਰ ਆਵਾਜ਼ ਆਈ।
ਇਹ ਵੀ ਪੜ੍ਹੋ : ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ, ਦਿੱਲੀ CM ਦਾ ਵੱਡਾ ਐਲਾਨ
ਮ੍ਰਿਤਕਾਂ ਦੀ ਪਛਾਣ
ਇਸ ਹਾਦਸੇ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਪੁਲਸ ਅਨੁਸਾਰ ਹਾਦਸੇ ਵਿਚ ਮਾਰੇ ਗਏ ਮ੍ਰਿਤਕਾਂ ਦੀ ਪਛਾਣ ਧਿਨਿਲ (ਰਮਨੱਟੂਕਰਾ ਨਿਵਾਸੀ), ਅਜੀਸ਼, ਵਿਮਲ ਅਤੇ ਸ਼ਿਆਮਲਾਲ (ਫੇਰੋਕ ਨਿਵਾਸੀ) ਵਜੋਂ ਹੋਈ ਹੈ। ਇਸ ਹਾਦਸੇ ਵਿੱਚ ਪੰਥੀਰੰਕਾਵੂ ਦਾ ਰਹਿਣ ਵਾਲਾ ਧਿਜਿਲ ਗੰਭੀਰ ਰੂਪ ਵਿੱਚ ਜ਼ਖਮੀ ਹੋਇਆ ਹੈ, ਜਿਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਨੀਸ਼ੁਰੂ ਕਰ ਦਿੱਤੀ ਹੈ। ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ (CCTV) ਫੁਟੇਜ ਖੰਗਾਲੇ ਜਾ ਰਹੇ ਹਨ। ਪੁਲਸ ਤੋਂ ਇਲਾਵਾ ਮੋਟਰ ਵਾਹਨ ਵਿਭਾਗ (MVD) ਵੀ ਇਸ ਹਾਦਸੇ ਦੀ ਤਕਨੀਕੀ ਜਾਂਚ ਕਰੇਗਾ।
ਇਹ ਵੀ ਪੜ੍ਹੋ : ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ ਉਤਾਰਨ 'ਤੇ ਵੀ ਲੱਗੀ ਪਾਬੰਦੀ
ਤੜਕੇ 3:25 ਵਜੇ ਵਾਪਰਿਆ ਹਾਦਸਾ
ਫਾਇਰ ਬ੍ਰਿਗੇਡ ਅਤੇ ਬਚਾਅ ਸੇਵਾਵਾਂ (ਮੀਨਚਾਂਥਾ ਕੇਂਦਰ) ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਤੜਕੇ 3:25 ਵਜੇ ਹਾਦਸੇ ਦੀ ਸੂਚਨਾ ਮਿਲੀ ਸੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਸਥਾਨਕ ਲੋਕਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਅਤੇ ਇੱਕ ਵਿਅਕਤੀ ਨੂੰ ਬਾਹਰ ਕੱਢ ਲਿਆ, ਜਦਕਿ ਬਾਕੀ ਚਾਰ ਜਣਿਆਂ ਨੂੰ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਕਾਰ ਦੀ ਬਾਡੀ ਕੱਟ ਕੇ ਬਾਹਰ ਕੱਢਿਆ। ਸਾਰਿਆਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਚਾਰ ਨੌਜਵਾਨਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਰਿੰਕੂ ਸਿੰਘ ਦੇ ਪਿਤਾ ਦਾ ਦਿਹਾਂਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
