ਟਰੱਕ ਤੇ ਟੈਂਪੂ ਦੀ ਭਿਆਨਕ ਟੱਕਰ, 4 ਲੋਕਾਂ ਦੀ ਮੌਤ
Tuesday, Jun 19, 2018 - 12:35 AM (IST)

ਗੋਰਖਪੂਰ— ਗੋਰਖਪੁਰ ਮੰਡਲ ਦੇ ਮਹਾਰਾਜਗੰਜ ਜ਼ਿਲੇ 'ਚ ਸੋਮਵਾਰ ਨੂੰ ਇਕ ਟੈਂਪੂ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 11 ਜ਼ਖਮੀ ਹੋ ਗਏ। ਮਹਾਰਾਜਗੰਜ ਦੇ ਜ਼ਿਲਾ ਅਧਿਕਾਰੀ ਅਮਰਨਾਥ ਉਪਾਧਿਆ ਨੇ ਦੱਸਿਆ ਕਿ ਸ਼ਾਮ ਕਰੀਬ ਚਾਰ ਵਜੇ ਮਹਾਰਾਜਗੰਜ-ਫਰੇਂਦਾ ਮਾਰਗ 'ਤੇ ਸਵਾਰੀਆਂ ਨੂੰ ਲੈ ਕੇ ਜਾ ਰਹੇ ਇਕ ਟੈਂਪੂ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਜਿਸ ਦੌਰਾਨ ਟੈਂਪੂ ਸਵਾਰ ਰਾਧਿਕਾ (40), ਮਹਿਮਾ (06), ਚਿਰਕੁਟ (50) ਅਤੇ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਹਾਦਸੇ 'ਚ ਜ਼ਖਮੀ 11 ਲੋਕਾਂ ਨੂੰ ਜ਼ਿਲਾ ਹਸਪਤਾਲ ਲਿਜਾਇਆ ਗਿਆ, ਜਿਥੇ ਉਨ੍ਹਾਂ ਨੂੰ ਗੋਰਖਪੁਰ ਮੈਡੀਕਲ ਕਾਲਜ ਲਈ ਰੈਫਰ ਕਰ ਦਿੱਤਾ ਗਿਆ। ਉਪਾਧਿਆ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।