ਹਰਿਆਣਾ : ਅੰਬਾਲਾ ''ਚ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਮੌਤ

Sunday, Aug 14, 2022 - 01:20 PM (IST)

ਹਰਿਆਣਾ : ਅੰਬਾਲਾ ''ਚ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਮੌਤ

ਅੰਬਾਲਾ (ਭਾਸ਼ਾ)- ਅੰਬਾਲਾ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ 'ਤੇ ਇਕ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਨੂੰ ਟੱਕਰ ਕਾਰਨ 3 ਨੌਜਵਾਨਾਂ ਦੀ ਮੌਤ ਹੋ ਗਈ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਸ਼ਨੀਵਾਰ ਰਾਤ ਉਦੋਂ ਵਾਪਰਿਆ, ਜਦੋਂ ਤਿੰਨੋਂ ਅੰਬਾਲਾ ਸ਼ਹਿਰ ਆ ਰਹੇ ਸਨ। ਮ੍ਰਿਤਕਾਂ ਦੀ ਉਮਰ 17 ਤੋਂ 22 ਸਾਲ ਦਰਮਿਆਨ ਹੈ। ਤਿੰਨੋਂ ਅੰਬਾਲਾ ਛਾਉਣੀ ਦੇ ਰਹਿਣ ਵਾਲੇ ਸਨ।

ਇਹ ਵੀ ਪੜ੍ਹੋ : ਚਿਨਾਬ ਨਦੀ 'ਤੇ ਦੁਨੀਆ ਦੇ ਸਭ ਤੋਂ ਉੱਚੇ ਰੇਲ ਪੁਲ ਦੇ 'ਗੋਲਡਨ ਜੁਆਇੰਟ' ਦਾ ਕੰਮ ਪੂਰਾ, ਜਾਣੋ ਖ਼ਾਸੀਅਤ

ਇਕ ਪੁਲਸ ਅਧਿਕਾਰੀ ਨੇ ਕਿਹਾ,''ਉਹ ਸੜਕ 'ਤੇ ਡਿੱਗ ਗਏ ਅਤੇ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਗੰਭੀਰ ਹਾਲਤ 'ਚ ਅੰਬਾਲਾ ਸ਼ਹਿਰ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।'' ਅਣਪਛਾਤੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਨੇ ਕਿਹਾ ਕਿ ਮ੍ਰਿਤਕਾਂ ਦਾ ਐਤਵਾਰ ਸਵੇਰੇ ਹਸਪਤਾਲ 'ਚ ਪੋਸਟਮਾਰਟਮ ਕੀਤਾ ਗਿਆ ਅਤੇ ਲਾਸ਼ਾਂ ਪਰਿਵਾਰ ਨੂੰ ਸੌਂਪ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ : ਕਰਨਾਟਕ ਦੀ ਇਕ ਅਦਾਲਤ ’ਚ ਪਤੀ ਨੇ ਪਤਨੀ ਦੀ ਵੱਢ ਦਿੱਤੀ ਧੌਣ


author

DIsha

Content Editor

Related News