ਬੱਸ ਦਾ ਟਾਇਰ ਫਟਣ ਕਾਰਨ ਵਾਪਰਿਆ ਕਹਿਰ, ਦੋ ਬੱਚਿਆਂ ਸਣੇ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

Friday, Mar 20, 2026 - 09:12 PM (IST)

ਬੱਸ ਦਾ ਟਾਇਰ ਫਟਣ ਕਾਰਨ ਵਾਪਰਿਆ ਕਹਿਰ, ਦੋ ਬੱਚਿਆਂ ਸਣੇ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

ਚੇਨਈ : ਤਮਿਲਨਾਡੂ ਦੇ ਸਲੇਮ ਜ਼ਿਲ੍ਹੇ ਦੇ ਅਰੀਆਨੂਰ ਪਿੰਡ ਵਿੱਚ ਸ਼ੁੱਕਰਵਾਰ ਦੁਪਹਿਰ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਤਮਿਲਨਾਡੂ ਰਾਜ ਟ੍ਰਾਂਸਪੋਰਟ ਕਾਰਪੋਰੇਸ਼ਨ (TNSETC) ਦੀ ਇੱਕ ਬੇਕਾਬੂ ਬੱਸ ਨੇ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਹਾਦਸਾ ਦੁਪਹਿਰ ਕਰੀਬ 12 ਵਜੇ ਉਸ ਸਮੇਂ ਵਾਪਰਿਆ ਜਦੋਂ ਬੱਸ ਕੋਇੰਬਟੂਰ ਤੋਂ ਸਲੇਮ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਬੱਸ ਦਾ ਟਾਇਰ ਫਟਣ ਕਾਰਨ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਖੋ ਦਿੱਤਾ। ਇਸ ਤੋਂ ਬਾਅਦ ਬੱਸ ਦੋ ਦੋਪਹੀਆ ਵਾਹਨਾਂ ਅਤੇ ਇੱਕ ਟੈਂਪੂ ਨਾਲ ਟਕਰਾਉਣ ਤੋਂ ਬਾਅਦ ਡਿਵਾਈਡਰ ਪਾਰ ਕਰਕੇ ਦੂਜੀ ਦਿਸ਼ਾ ਤੋਂ ਆ ਰਹੇ ਹੋਰ ਵਾਹਨਾਂ ਨਾਲ ਜਾ ਟਕਰਾਈ।

ਇਸ ਹਾਦਸੇ ਵਿੱਚ ਮਰਨ ਵਾਲਿਆਂ ਵਿੱਚੋਂ ਪੰਜ ਲੋਕ ਇੱਕੋ ਪਰਿਵਾਰ ਦੇ ਸਨ। ਮ੍ਰਿਤਕਾਂ ਵਿੱਚ ਇੱਕ 11 ਮਹੀਨੇ ਦਾ ਮਾਸੂਮ ਬੱਚਾ ਅਤੇ ਇੱਕ ਪੰਜ ਸਾਲ ਦੀ ਬੱਚੀ ਵੀ ਸ਼ਾਮਲ ਹੈ। ਬੱਸ ਦੀ ਲਪੇਟ ਵਿੱਚ ਆਉਣ ਕਾਰਨ ਦੋ ਪਹੀਆ ਵਾਹਨ ਸਵਾਰ ਮਾਂ-ਪੁੱਤ ਦੀ ਕੁਚਲ ਕੇ ਮੌਤ ਹੋ ਗਈ, ਜਦੋਂ ਕਿ ਟੈਂਪੂ ਵਿੱਚ ਸਵਾਰ ਪੰਜ ਹੋਰ ਲੋਕਾਂ ਨੇ ਵੀ ਦਮ ਤੋੜ ਦਿੱਤਾ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕੀਤੇ। ਜ਼ਖਮੀ ਯਾਤਰੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਭਿਆਨਕ ਟੱਕਰ ਤੋਂ ਬਾਅਦ ਹਾਈਵੇਅ 'ਤੇ ਕਾਫੀ ਸਮੇਂ ਤੱਕ ਆਵਾਜਾਈ ਪ੍ਰਭਾਵਿਤ ਰਹੀ


author

Inder Prajapati

Content Editor

Related News