ਉੱਤਰ ਪ੍ਰਦੇਸ਼ ''ਚ ਵਾਪਰਿਆ ਭਿਆਨਕ ਹਾਦਸਾ, ਚਾਰ ਲੋਕਾਂ ਦੀ ਮੌਤ

Wednesday, Mar 01, 2023 - 01:29 PM (IST)

ਉੱਤਰ ਪ੍ਰਦੇਸ਼ ''ਚ ਵਾਪਰਿਆ ਭਿਆਨਕ ਹਾਦਸਾ, ਚਾਰ ਲੋਕਾਂ ਦੀ ਮੌਤ

ਹਾਪੁੜ (ਵਾਰਤਾ)- ਉੱਤਰ ਪ੍ਰਦੇਸ਼ 'ਚ ਹਾਪੁੜ ਜ਼ਿਲ੍ਹੇ ਦੇ ਬਾਬੂਗੜ੍ਹ ਖੇਤਰ 'ਚ ਬੁੱਧਵਾਰ ਸਵੇਰੇ ਇਕ ਸੜਕ ਹਾਦਸੇ 'ਚ ਕਾਰ ਸਵਾਲ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਮਾਸੂਮ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਪੁਲਸ ਸੂਤਰਾਂ ਨੇ ਦੱਸਿਆ ਕਿ ਦਿੱਲੀ ਲਖਨਊ ਰਾਸ਼ਟਰੀ ਰਾਜਮਾਰਗ ਸੰਖਿਆ 9 'ਤੇ ਰਸੂਲਪੁਰ ਪਿੰਡ ਕੋਲ ਬੁੱਧਵਾਰ ਸਵੇਰੇ ਕਰੀਬ 3.30 ਵਜੇ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤੇਜ਼ ਰਫ਼ਤਾਰ ਕਾਰ ਸੜਕ ਕਿਨਾਰੇ ਖੜ੍ਹੇ ਇਕ ਕੈਂਟਰ ਨਾਲ ਟਕਰਾ ਗਈ।

ਇਸ ਹਾਦਸੇ 'ਚ ਇਕ ਔਰਤ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਸਾਲ ਦੀ ਮਾਸੂਮ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਉਨ੍ਹਾਂ ਦੱਸਿਆ ਕਿ ਸਾਰੇ ਲੋਕ ਮੁਰਾਦਾਬਾਦ ਦੇ ਵਾਸੀ ਦੱਸੇ ਜਾ ਰਹੇ ਹਨ ਜੋ ਗੜ੍ਹਮੁਕਤੇਸ਼ਵਰ ਇਲਾਕੇ 'ਚ ਵਿਆਹ ਸਮਾਰੋਹ 'ਚ ਸ਼ਾਮਲ ਹੋ ਕੇ ਵਾਪਸ ਪਰਤ ਰਹੇ ਸਨ। ਮ੍ਰਿਤਕਾਂ ਦੀ ਪਛਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੱਚੀ ਨੂੰ ਹਸਪਤਾਲ 'ਚ ਦਾਖ਼ਲ ਕਰਵਾ ਦਿੱਤਾ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।


author

DIsha

Content Editor

Related News