ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਮੌਕੇ ’ਤੇ 8 ਲੋਕਾਂ ਦੀ ਮੌਤ

Wednesday, Jan 27, 2021 - 01:48 PM (IST)

ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਮੌਕੇ ’ਤੇ 8 ਲੋਕਾਂ ਦੀ ਮੌਤ

ਜੈਪੁਰ- ਰਾਜਸਥਾਨ ਦੇ ਟੋਂਕ ਜ਼ਿਲ੍ਹੇ ’ਚ ਮੰਗਲਵਾਰ ਦੇਰ ਰਾਤ ਨੂੰ ਇਕ ਸੜਕ ਹਾਦਸੇ ’ਚ ਇਕ ਹੀ ਪਰਿਵਾਰ ਦੇ 8 ਲੋਕਾਂ ਦੀ ਮੌਤ ਹੋ ਗਈ ਹੈ। ਚਾਰ ਲੋਕ ਜ਼ਖਮੀ ਵੀ ਹੋ ਗਏ ਹਨ। ਜਾਣਕਾਰੀ ਮੁਤਾਬਕ, ਮੰਗਲਵਾਰ ਦੇਰ ਰਾਤ ਤੇਜ਼ ਰਫਤਾਰ ਨਾਲ ਆ ਰਹੇ ਟ੍ਰੇਲਰ ਅਤੇ ਜੀਪ ਵਿਚਾਲੇ ਜ਼ਬਰਦਸਤ ਟੱਕਰ ਹੋਈ ਜਿਸ ਵਿਚ ਇਕ ਹੀ ਪਰਿਵਾਰ ਦੇ 8 ਲੋਕਾਂ ਦੀ ਮੌਤ ਹੋ ਗਈ। ਇਹ ਸਾਰੇ ਮੱਧ-ਪ੍ਰਦੇਸ਼ ਦੇ ਰਹਿਣ ਵਾਲੇ ਸਨ। 

ਦੱਸ ਦੇਈਏ ਕਿ ਜ਼ਖਮੀਆਂ ਨੂੰ ਇਲਾਜ਼ ਲਈ ਜੈਪੁਰ ਰੈਫਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ, ਇਸ ਸੜਕ ਹਾਦਸੇ ’ਚ ਮਰਨ ਵਾਲਿਆਂ ’ਚ ਦੋ ਔਰਤਾਂ, ਦੋ ਬੱਚੇ ਅਤੇ ਚਾਰ ਮਰਦ ਹਨ। ਇਹ ਸਾਰੇ ਮੱਧ-ਪ੍ਰਦੇਸ਼ ਦੇ ਰਹਿਣ ਵਾਲੇ ਸਨ। 

 

ਮਿਲੀ ਜਾਣਕਾਰੀ ਮੁਤਾਬਕ, ਇਹ ਹਾਦਸਾ ਨੈਸ਼ਨਲ ਹਾਈਵੇ 52 ’ਤੇ ਪੱਕਾ ਬੰਧਾ ਇਲਾਕੇ ’ਚ ਹੋਇਆ। ਹਾਦਸੇ ਦੌਰਾਨ ਗੱਡੀ ’ਚ ਸਵਾਰ ਲੋਕ ਗੱਡੀ ’ਚ ਹੀ ਫਸੇ ਰਹਿ ਗਏ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਹ ਪਰਿਵਾਰ ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਪਰਦ ਰਿਹਾ ਸੀ। 

ਹਾਦਸੇ ਦੀ ਸੂਚਨਾ ਮਿਲਦੇ ਹੀ ਸਦਰ ਥਾਣਾ ਪੁਲਸ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕਾਂ ਤੇ ਜ਼ਖਮੀਆਂ ਨੂੰ ਗੱਡੀ ’ਚੋਂ ਬਾਹਰ ਕੱਢਿਆ ਗਿਆ। ਡੀ.ਜੀ.ਪੀ. ਟੋਂਕ ਦਾ ਕਹਿਣਾ ਹੈ ਕਿ ਜ਼ਖਮੀਆਂ ਨੂੰ ਜੈਅਪੁਰ ਰੈਫਰ ਕੀਤਾ ਗਿਆ ਹੈ। ਦੋਵਾਂ ਵਾਹਨਾਂ ਦੇ ਡਰਾਈਵਰ ਫਰਾਰ ਹਨ। 


author

Rakesh

Content Editor

Related News