ਰਾਜਸਥਾਨ ''ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਲੋਕਾਂ ਦੀ ਮੌਕੇ ''ਤੇ ਮੌਤ
Saturday, May 24, 2025 - 05:41 PM (IST)

ਜੈਸਲਮੇਰ : ਰਾਜਸਥਾਨ ਦੇ ਜੈਸਲਮੇਰ ਜ਼ਿਲ੍ਹੇ ਵਿਚ ਸ਼ੁੱਕਰਵਾਰ ਰਾਤ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋਈ ਹੈ। ਘਟਨਾ ਸਥਾਨ 'ਤੇ ਪਹੁੰਚੀ ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਵਿਚ ਇਕ ਜੰਗਲੀ ਜੀਵ ਕਾਰਕੁਨ ਅਤੇ ਜੰਗਲਾਤ ਵਿਭਾਗ ਦਾ ਇਕ ਕਰਮਚਾਰੀ ਵੀ ਸ਼ਾਮਲ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਲਾਠੀ ਥਾਣਾ ਇਲਾਕੇ ਵਿਚ ਇਕ ਟਰੱਕ ਅਤੇ ਇਕ ਕੈਂਪਰ ਵਾਹਨ ਦੀ ਆਹਮਣੇ ਸਾਹਮਣੇ ਦੀ ਟੱਕਰ ਹੋ ਗਈ। ਇਸ ਦੌਰਾਨ ਕੈਂਪਰ ਵਿਚ ਸਵਾਰ ਰਾਧੇਸ਼ਿਆਮ ਪੇਮਾਨੀ, ਸ਼ਿਆਮ ਵਿਸ਼ਨੋਈ, ਕੰਵਰ ਸਿੰਘ ਅਤੇ ਸੁਰੇਂਦਰ ਚੌਧਰੀ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਸੁਹਾਗਰਾਤ 'ਤੇ ਲਾੜੇ ਦਾ 'ਸਰਪ੍ਰਾਈਜ਼' : ਕੋਲਡ ਡਰਿੰਕ 'ਚ ਬੀਅਰ ਤੇ ਭੰਗ ਮਿਲਾ ਲਾੜੀ ਨੂੰ ਪਿਲਾਈ, ਫਿਰ...
ਪੁਲਸ ਦੇ ਅਨੁਸਾਰ ਹਾਸਦੇ ਵਿਚ ਜਾਨ ਗਵਾਉਣ ਵਾਲੇ ਰਾਧੇਸ਼ਿਆਮ ਇਕ ਜੰਗਲੀ ਜੀਵ ਪ੍ਰੇਮੀ ਸਨ ਅਤੇ ਸੁਰੇਂਦਰ ਜੰਗਲਾਤ ਵਿਭਾਗ ਦੇ ਕਰਮਚਾਰੀ ਸਨ। ਉਕਤ ਲੋਕ ਹਿਰਨ ਦੇ ਸ਼ਿਕਾਰ ਦੀ ਜਾਣਕਾਰੀ ਮਿਲਣ ਤੋਂ ਬਾਅਦ ਨਿਰੀਖਣ ਲਈ ਜਾ ਰਹੇ ਸਨ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਚਾਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ 'ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਭਜਨਲਾਲ ਸ਼ਰਮਾ ਨੇ 'X' 'ਤੇ ਇੱਕ ਪੋਸਟ ਵਿੱਚ ਕਿਹਾ, "ਜੈਸਲਮੇਰ ਦੇ ਲਾਠੀ ਖੇਤਰ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਵਾਤਾਵਰਣ ਅਤੇ ਜੰਗਲੀ ਜੀਵਾਂ ਦੀ ਰੱਖਿਆ ਲਈ ਸਮਰਪਿਤ ਜੈਸਲਮੇਰ ਦੇ ਜਾਗਰੂਕ ਨੌਜਵਾਨ ਰਾਧੇਸ਼ਿਆਮ ਪੇਮਾਨੀ, ਸ਼ਿਆਮ ਵਿਸ਼ਨੋਈ, ਕੰਵਰ ਸਿੰਘ ਅਤੇ ਜੰਗਲਾਤ ਵਿਭਾਗ ਦੇ ਕਰਮਚਾਰੀ ਸੁਰੇਂਦਰ ਚੌਧਰੀ ਦੀ ਮੌਤ ਦੀ ਖ਼ਬਰ ਬਹੁਤ ਦੁਖਦਾਈ ਹੈ।"
ਇਹ ਵੀ ਪੜ੍ਹੋ : ਰੇਲਵੇ ਟਰੈਕ 'ਤੇ ਰੀਲ ਬਣਾ ਰਹੀ ਸੀ ਕੁੜੀ, ਅਚਾਨਕ ਆਈ Train, ਵਾਲ ਤੇ ਕੱਪੜੇ...(ਵੀਡੀਓ ਵਾਇਰਲ)
ਉਨ੍ਹਾਂ ਲਿਖਿਆ, "ਮੈਂ ਭਗਵਾਨ ਸ਼੍ਰੀ ਰਾਮ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਣ ਅਤੇ ਦੁਖੀ ਪਰਿਵਾਰ ਨੂੰ ਇਸ ਭਾਰੀ ਨੁਕਸਾਨ ਨੂੰ ਸਹਿਣ ਦੀ ਤਾਕਤ ਦੇਣ।" ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਪੇਮਾਨੀ ਦੀ ਇੱਕ ਫੋਟੋ ਸਾਂਝੀ ਕਰਦੇ ਹੋਏ 'X' 'ਤੇ ਲਿਖਿਆ, "ਕੁਦਰਤ ਅਤੇ ਜੰਗਲੀ ਜੀਵਾਂ ਪ੍ਰਤੀ ਉਨ੍ਹਾਂ ਦਾ ਸਮਰਪਣ ਅਭੁੱਲ ਰਹੇਗਾ। ਪਰਮਾਤਮਾ ਉਹਨਾਂ ਨੂੰ ਸ਼ਾਂਤੀ ਪ੍ਰਦਾਨ ਕਰਨ।"
ਇਹ ਵੀ ਪੜ੍ਹੋ : Covid Alert: ਲੱਗ ਸਕਦੈ ਲਾਕਡਾਊਨ! ਪਹਿਲਾਂ ਨਾਲੋਂ ਵੀ ਖ਼ਤਰਨਾਕ ਹੈ ਕੋਰੋਨਾ ਦਾ JN.1 ਵੇਰੀਐਂਟ
or Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।