ਸੜਕ ਹਾਦਸੇ ''ਚ ਚਾਰ ਔਰਤਾਂ ਸਣੇ 6 ਲੋਕਾਂ ਦੀ ਮੌਤ, 7 ਹੋਰ ਜ਼ਖ਼ਮੀ
Monday, Dec 16, 2024 - 11:22 AM (IST)
ਬਾਲੋਦ- ਛੱਤੀਸਗੜ੍ਹ ਦੇ ਬਲੋਦ ਜ਼ਿਲ੍ਹੇ ਵਿਚ ਸੜਕ ਹਾਦਸੇ 'ਚ ਚਾਰ ਔਰਤਾਂ ਸਮੇਤ 6 ਲੋਕਾਂ ਦੀ ਮੌਤ ਹੋ ਗਈ ਹੈ ਅਤੇ 7 ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ। ਪੁਲਸ ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਦੇਰ ਰਾਤ ਡੌਂਡੀ ਥਾਣਾ ਖੇਤਰ ਦੇ ਚੋਰਹਾੜਾਵ ਪਿੰਡ ਨੇੜੇ ਵਾਪਰੀ ਜਦੋਂ ਇਕ ਟਰੱਕ ਨੇ ਸਪੋਰਟਸ ਯੂਟੀਲਿਟੀ ਵ੍ਹੀਕਲਸ (ਐੱਸ.ਯੂ.ਵੀ.) ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਹਾਦਸੇ 'ਚ ਕਾਰ ਸਵਾਰ ਦੁਰਪਤ ਪ੍ਰਜਾਪਤੀ (30), ਸੁਮਿਤਰਾ ਬਾਈ (50), ਮਨੀਸ਼ਾ ਕੁੰਭਕਾਰ (35), ਸਗੁਨ ਬਾਈ (50), ਇਮਾਲਾ ਬਾਈ (55) ਅਤੇ ਜਿਗਨੇਸ਼ (7) ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ : ਬਿੱਲੀ ਨੂੰ ਜ਼ਿਆਦਾ ਪਿਆਰ ਕਰਦਾ ਸੀ ਪਤੀ, ਪਤਨੀ ਪਹੁੰਚ ਗਈ ਕੋਰਟ ਤੇ ਫਿਰ...
ਅਧਿਕਾਰੀਆਂ ਨੇ ਦੱਸਿਆ ਕਿ ਇਹ ਸਾਰੇ ਗੁਰੇਡਾ ਪਿੰਡ ਦੇ ਰਹਿਣ ਵਾਲੇ ਸਨ ਅਤੇ ਡੌਂਡੀ ਪਿੰਡ 'ਚ ਨਾਮਕਰਨ ਸਮਾਰੋਹ 'ਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਪਰਤ ਰਹੇ ਸਨ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਦੀ ਟੀਮ ਨੂੰ ਮੌਕੇ 'ਤੇ ਰਵਾਨਾ ਕੀਤਾ ਗਿਆ ਅਤੇ ਲਾਸ਼ਾਂ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਡੌਂਡੀ ਕਮਿਊਨਿਟੀ ਹੈਲਥ ਸੈਂਟਰ 'ਚ ਮੁੱਢਲੀ ਸਹਾਇਤਾ ਤੋਂ ਬਾਅਦ ਰਾਜਨੰਦਗਾਓਂ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8