ਫਰੀਦਾਬਾਦ ''ਚ Road Rage ਦੀ ਘਟਨਾ : ਕਾਰ ਸਵਾਰ ਨੇ ਆਟੋ ਚਾਲਕ ਨੂੰ ਕੁੱਟ-ਕੁੱਟ ਮਾਰ''ਤਾ

Saturday, Aug 03, 2024 - 08:07 AM (IST)

ਫਰੀਦਾਬਾਦ ''ਚ Road Rage ਦੀ ਘਟਨਾ : ਕਾਰ ਸਵਾਰ ਨੇ ਆਟੋ ਚਾਲਕ ਨੂੰ ਕੁੱਟ-ਕੁੱਟ ਮਾਰ''ਤਾ

ਫਰੀਦਾਬਾਦ : ਹਰਿਆਣਾ ਦੇ ਫਰੀਦਾਬਾਦ ਵਿਚ ਇਕ ਕਥਿਤ 'ਰੋਡਰੇਜ' ਘਟਨਾ ਵਿਚ 32 ਸਾਲਾਂ ਦੇ ਇਕ ਆਟੋ ਰਿਕਸ਼ਾ ਚਾਲਕ ਦਾ ਕਤਲ ਕਰ ਦਿੱਤਾ ਗਿਆ। ਪੁਲਸ ਮੁਤਾਬਕ ਮ੍ਰਿਤਕ ਦੀ ਪਛਾਣ ਬੰਟੀ ਵਜੋਂ ਹੋਈ ਹੈ, ਜੋ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਦਾ ਰਹਿਣ ਵਾਲਾ ਸੀ ਅਤੇ ਫਰੀਦਾਬਾਦ 'ਚ ਆਟੋ-ਰਿਕਸ਼ਾ ਚਲਾ ਕੇ ਆਪਣਾ ਗੁਜ਼ਾਰਾ ਕਰਦਾ ਸੀ। ਤਿੰਨ ਬੱਚਿਆਂ ਦਾ ਪਿਤਾ ਬੰਟੀ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ। 

ਇਹ ਵੀ ਪੜ੍ਹੋ : 50 ਹਜ਼ਾਰ ਕਰੋੜ ਰੁਪਏ ਦੇ 8 ਹਾਈ-ਸਪੀਡ ਰੋਡ ਕੋਰੀਡੋਰ ਪ੍ਰਾਜੈਕਟਾਂ ਨੂੰ ਕੈਬਨਿਟ ਨੇ ਦਿੱਤੀ ਮਨਜ਼ੂਰੀ

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਨੂੰ ਬੰਟੀ ਦਾ ਆਟੋ ਨਗਲਾ ਚੌਕ ਨੇੜੇ ਇਕ ਕਾਰ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਉਸ ਦੀ ਕਾਰ ਚਾਲਕ ਨਾਲ ਬਹਿਸ ਹੋ ਗਈ। ਉਨ੍ਹਾਂ ਦੱਸਿਆ ਕਿ ਕਾਰ ਚਾਲਕ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਮੌਕੇ ਤੋਂ ਫ਼ਰਾਰ ਹੋ ਗਿਆ। ਸਥਾਨਕ ਲੋਕਾਂ ਨੇ ਬੰਟੀ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਸ ਦੀ ਭੈਣ ਦੀ ਸ਼ਿਕਾਇਤ ’ਤੇ ਕਾਰ ਚਾਲਕ ਖ਼ਿਲਾਫ਼ ਥਾਣਾ ਮੁਜੇਸਰ ’ਚ ਭਾਰਤੀ ਦੰਡਾਵਲੀ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਜੇਸਰ ਥਾਣਾ ਇੰਚਾਰਜ ਦਰਪਣ ਸਿੰਘ ਨੇ ਦੱਸਿਆ ਕਿ ਮੁਲਜ਼ਮ 24 ਸਾਲਾ ਗ੍ਰੈਜੂਏਟ ਵਿਦਿਆਰਥੀ ਸੀ। ਉਨ੍ਹਾਂ ਦੱਸਿਆ ਕਿ ਛੇਤੀ ਹੀ ਫ਼ਰਾਰ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਵਾਰਦਾਤ ਵਿਚ ਵਰਤੀ ਗਈ ਕਾਰ ਵੀ ਜ਼ਬਤ ਕਰ ਲਈ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

Sandeep Kumar

Content Editor

Related News