ਪਲਟ ਗਈ ਰੋਡਵੇਜ਼ ਦੀ ਬੱਸ, ਪੈ ਗਿਆ ਚੀਕ-ਚਿਹਾੜਾ, ਸ਼ੀਸ਼ੇ ਤੋੜ ਬਾਹਰ ਕੱਢੀਆਂ ਸਵਾਰੀਆਂ

Sunday, Aug 03, 2025 - 05:24 PM (IST)

ਪਲਟ ਗਈ ਰੋਡਵੇਜ਼ ਦੀ ਬੱਸ, ਪੈ ਗਿਆ ਚੀਕ-ਚਿਹਾੜਾ, ਸ਼ੀਸ਼ੇ ਤੋੜ ਬਾਹਰ ਕੱਢੀਆਂ ਸਵਾਰੀਆਂ

ਸਿਰਸਾ : ਸਿਰਸਾ ਜ਼ਿਲ੍ਹੇ ਵਿੱਚ ਅੱਜ ਇੱਕ ਵੱਡਾ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ, ਜਿਸ ਨਾਲ ਉਕਤ ਸਥਾਨ 'ਤੇ ਚੀਕ-ਚਿਹਾੜਾ ਮੱਚ ਗਿਆ। ਸਿਰਸਾ ਵਿਖੇ ਯਾਤਰੀਆਂ ਨਾਲ ਭਰੀ ਇੱਕ ਰੋਡਵੇਜ਼ ਬੱਸ ਅਚਾਨਕ ਪਲਟ ਗਈ ਅਤੇ ਖੇਤਾਂ ਵਿੱਚ ਜਾ ਡਿੱਗ ਗਈ। ਅਚਾਨਕ ਵਾਪਰੇ ਇਸ ਬੱਸ ਹਾਦਸੇ ਤੋਂ ਬਾਅਦ ਬੱਸ ਵਿੱਚ ਸਵਾਰ ਯਾਤਰੀਆਂ ਨੇ ਚੀਕ-ਚਿਹਾੜਾ ਮਚਾਉਣਾ ਸ਼ੁਰੂ ਕਰ ਦਿੱਤਾ। ਲੋਕਾਂ ਦੀ ਆਵਾਜ਼ ਸੁਣ ਨੇੜਲੇ ਇਲਾਕੇ ਦੇ ਲੋਕ ਮੌਕੇ 'ਤੇ ਪਹੁੰਚ ਗਏ, ਜਿਹਨਾਂ ਨੇ ਬੱਸ ਦੇ ਸ਼ੀਸ਼ੇ ਤੋੜ ਕੇ ਸਵਾਰੀਆਂ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ। 

ਪੜ੍ਹੋ ਇਹ ਵੀ - ਬੇਕਾਬੂ ਬੋਲੈਰੋ ਦਾ ਕਹਿਰ! ਕਈ ਲੋਕਾਂ ਨੂੰ ਮਾਰੀ ਟੱਕਰ, ਦੂਰ ਤੱਕ ਘਸੀਟਦੀ ਲੈ ਗਈ ਗਾਂ, ਦੇਖੋ ਰੂਹ ਕੰਬਾਊ ਵੀਡੀਓ

ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਲਗਭਗ 15 ਯਾਤਰੀ ਜ਼ਖ਼ਮੀ ਦੱਸੇ ਜਾ ਰਹੇ ਹਨ। ਇਸ ਦੌਰਾਨ ਬੱਸ ਦਾ ਡਰਾਈਵਰ ਅਤੇ ਕੰਡਕਟਰ ਵੀ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਪੜ੍ਹੋ ਇਹ ਵੀ - 3000 'ਚ FASTag ਦਾ ਪੂਰੇ ਸਾਲ ਦਾ Pass! ਜਾਣੋ ਕਿਵੇਂ ਕਰਨਾ ਹੈ ਅਪਲਾਈ

ਦੱਸ ਦੇਈਏ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਬੱਸ ਸਵਾਰੀਆਂ ਚੁੱਕਣ ਤੋਂ ਬਾਅਦ ਇੱਕ ਪਿੰਡ ਤੋਂ ਨਿਕਲ ਰਹੀ ਸੀ। ਬੱਸ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਡਰਾਈਵਰ ਇਸ ਨੂੰ ਕਾਬੂ ਨਹੀਂ ਕਰ ਸਕਿਆ। ਇਸ ਤੋਂ ਬਾਅਦ ਬੱਸ ਪਲਟ ਗਈ ਅਤੇ ਖੇਤਾਂ ਵਿੱਚ ਜਾ ਡਿੱਗੀ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਮੀਂਹ ਕਾਰਨ ਇਲਾਕੇ ਦੀਆਂ ਸੜਕਾਂ ਦੀ ਹਾਲਤ ਬਹੁਤ ਖ਼ਰਾਬ ਹੋ ਗਈ ਹੈ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। 

ਪੜ੍ਹੋ ਇਹ ਵੀ - ਔਰਤਾਂ ਲਈ ਖ਼ੁਸ਼ਖ਼ਬਰੀ : ਹਰ ਮਹੀਨੇ ਮਿਲਣਗੇ 7000 ਰੁਪਏ, ਜਲਦੀ ਕਰੋ ਅਪਲਾਈ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News