ਯਾਤਰੀਆਂ ਨਾਲ ਭਰੀ ਰੋਡਵੇਜ਼ ਬੱਸ ਦੀ ਟਰੱਕ ਨਾਲ ਟੱਕਰ, ਇੱਕ ਯਾਤਰੀ ਦੀ ਮੌਤ, 12 ਜ਼ਖ਼ਮੀ
Saturday, Sep 27, 2025 - 03:13 PM (IST)

ਹਮੀਰਪੁਰ (ਯੂਪੀ) : ਹਮੀਰਪੁਰ ਜ਼ਿਲ੍ਹੇ ਦੇ ਲਾਲਪੁਰਾ ਥਾਣਾ ਖੇਤਰ ਵਿੱਚ ਸ਼ਨੀਵਾਰ ਸਵੇਰੇ ਇੱਕ ਰੋਡਵੇਜ਼ ਬੱਸ ਅਤੇ ਇੱਕ ਟਰੱਕ ਵਿਚਕਾਰ ਹੋਈ ਆਹਮੋ-ਸਾਹਮਣੇ ਟੱਕਰ ਵਿੱਚ ਇੱਕ ਯਾਤਰੀ ਦੀ ਮੌਤ ਹੋ ਗਈ ਅਤੇ 12 ਹੋਰ ਲੋਕ ਜ਼ਖ਼ਮੀ ਹੋ ਗਏ। ਇਸ ਹਾਦਸੇ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਇਸ ਘਟਨਾ ਤੋਂ ਬਾਅਦ ਬੱਸ ਵਿਚ ਸਵਾਰ ਯਾਤਰੀਆਂ ਦੇ ਸਾਹ ਸੁੱਕ ਗਏ।
ਇਹ ਵੀ ਪੜ੍ਹੋ : ਹੁਣ ਇਨ੍ਹਾਂ ਰਾਸ਼ਨ ਕਾਰਡ ਧਾਰਕਾਂ ਨੂੰ ਮਿਲਣਗੇ ਮੁਫ਼ਤ ਸਿਲੰਡਰ, ਜਾਣੋ ਕੀ ਹਨ ਸ਼ਰਤਾਂ
ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਦੇ ਅਨੁਸਾਰ ਰਥ ਡਿਪੂ ਤੋਂ ਇੱਕ ਬੱਸ ਸ਼ਨੀਵਾਰ ਸਵੇਰੇ 7 ਵਜੇ ਦੇ ਕਰੀਬ ਲਖਨਊ ਜਾ ਰਹੀ ਸੀ। ਉਸੇ ਸਮੇਂ ਉਜਨੇਦੀ ਪਿੰਡ ਦੇ ਨੇੜੇ ਉਲਟ ਦਿਸ਼ਾ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਬੱਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਚਰਖਾਰੀ ਦੇ ਰਹਿਣ ਵਾਲੇ ਮੁੰਨਾ ਲਾਲ (50) ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 12 ਹੋਰ ਯਾਤਰੀ ਜ਼ਖਮੀ ਹੋ ਗਏ। ਲਾਲਪੁਰਾ ਪੁਲਸ ਸਟੇਸ਼ਨ ਦੇ ਇੰਚਾਰਜ ਰਾਕੇਸ਼ ਸਰੋਜ ਨੇ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਮਲੇ ਵਿੱਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਭਲਕੇ ਤੋਂ ਬੰਦ ਰਹਿਣਗੇ ਸਕੂਲ-ਕਾਲਜ! 5 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।