ਜੇਠ ਨਾਲ ਭਰਾਵਾਂ ਨੂੰ ਰੱਖੜੀ ਬੰਨ੍ਹਣ ਜਾ ਰਹੀ ਨਵ-ਵਿਆਹੀ ਕੁੜੀ ਨਾਲ ਵਾਪਰੀ ਅਣਹੋਣੀ, ਹੋ ਗਿਆ ਕਤਲ

Monday, Aug 19, 2024 - 04:14 PM (IST)

ਮਹੋਬਾ ਨਿਊਜ਼ : ਉੱਤਰ ਪ੍ਰਦੇਸ਼ ਦੇ ਮਹੋਬਾ ਜ਼ਿਲ੍ਹੇ 'ਚ ਰੱਖੜੀ ਦੇ ਤਿਉਹਾਰ 'ਤੇ ਆਪਣੇ ਜੇਠ ਨਾਲ ਬਾਈਕ 'ਤੇ ਪੇਕੇ ਜਾ ਰਹੀ ਨਵ-ਵਿਆਹੀ ਭਰਜਾਈ ਨੂੰ ਰਸਤੇ 'ਚ ਤਿੰਨ ਹਥਿਆਰਬੰਦ ਬਦਮਾਸ਼ਾਂ ਨੇ ਰੋਕ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਜਦੋਂ ਜੇਠ ਨੇ ਇਸ ਦਾ ਵਿਰੋਧ ਕੀਤਾ ਤਾਂ ਬਦਮਾਸ਼ਾ ਨੇ ਉਸ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੋਟਰਸਾਈਕਲ ਸਵਾਰ ਤਿੰਨੇ ਹਥਿਆਰਬੰਦ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਇਸ ਘਟਨਾ ਨਾਲ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। 

ਇਹ ਵੀ ਪੜ੍ਹੋ Assembly Election: 10 ਸਾਲਾਂ ਬਾਅਦ ਬਦਲੇਗੀ ਜੰਮੂ-ਕਸ਼ਮੀਰ ਦੀ ਤਸਵੀਰ! ਜਾਣੋ ਹਰਿਆਣਾ 'ਚ ਹਾਲ

ਘਟਨਾ ਦੀ ਸੂਚਨਾ ਮਿਲਣ 'ਤੇ ਐੱਸਪੀ ਅਤੇ ਏਐੱਸਪੀ ਸਥਾਨਕ ਪੁਲਸ ਸਮੇਤ ਘਟਨਾ ਵਾਲੀ ਥਾਂ 'ਤੇ ਪਹੁੰਚ ਗਏ। ਪੁਲਸ ਅਧਿਕਾਰੀਆਂ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਪੀੜਤ ਔਰਤ ਨਾਲ ਵੀ ਗੱਲਬਾਤ ਕੀਤੀ ਅਤੇ ਮੁਲਜ਼ਮ ਲੁਟੇਰਿਆਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਹੋਬਾ ਜ਼ਿਲ੍ਹੇ ਦੇ ਅਜਨਾਰ ਥਾਣਾ ਖੇਤਰ ਦੇ ਪਿੰਡ ਇੰਦਰਹਾਟਾ ਨੇੜੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਨਵ-ਵਿਆਹੁਤਾ ਭਾਰਤੀ ਪਾਲ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹਣ ਲਈ ਆਪਣੇ ਜੇਠ ਨਾਲ ਪਿੰਡ ਮਾਵਈਆ ਜਾ ਰਹੀ ਸੀ। ਬਾਈਕ 'ਤੇ ਸਵਾਰ ਭਾਰਤੀ ਦੇ ਜੇਠ ਮੁਕੇਸ਼ ਨੂੰ ਨਾਜਾਇਜ਼ ਹਥਿਆਰ ਲੈ ਕੇ ਆਏ ਤਿੰਨ ਬਦਮਾਸ਼ਾਂ ਨੇ ਰੋਕ ਲਿਆ ਅਤੇ ਲੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ ਬਾਥਰੂਮ ਕਰਨ ਗਏ ਵਿਅਕਤੀ ਨੂੰ ਸੁੰਨਸਾਨ ਜਗ੍ਹਾ ਤੋਂ ਮਿਲਿਆ ਸੂਟਕੇਸ, ਖੋਲ੍ਹਦੇ ਸਾਰ ਉੱਡ ਗਏ ਉਸ ਦੇ ਹੋਸ਼

ਇਸ ਮੌਕੇ ਜਦੋਂ ਉਸ ਨੇ ਇਸ ਘਟਨਾ ਦਾ ਵਿਰੋਧ ਕੀਤਾ ਤਾਂ ਬਦਮਾਸ਼ਾਂ ਨੇ ਮੁਕੇਸ਼ ਪਾਲ ਨੂੰ ਗੋਲੀ ਮਾਰ ਦਿੱਤੀ। ਗੋਲੀ ਲੱਗਦੇ ਹੀ ਮੁਕੇਸ਼ ਜ਼ਮੀਨ 'ਤੇ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਬਦਮਾਸ਼ ਭਾਰਤੀ ਕੋਲੋਂ ਸੋਨੇ ਦੇ ਦੋ ਹਾਰ ਅਤੇ ਪੈਸੇ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ। ਚਾਰ ਮਹੀਨੇ ਪਹਿਲਾਂ ਭਾਰਤੀ ਦਾ ਵਿਆਹ ਪਿੰਡ ਦੇਵਰਾਹਾ ਜ਼ਿਲ੍ਹਾ ਟੀਕਮਗੜ੍ਹ, ਮੱਧ ਪ੍ਰਦੇਸ਼ ਦੇ ਵਸਨੀਕ ਵਿਸ਼ਾਲ ਨਾਲ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਸ਼ਰੇਆਮ ਲੁੱਟ ਦੀ ਇਸ ਘਟਨਾ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਤਿਉਹਾਰ ਦੌਰਾਨ ਔਰਤਾਂ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹਣ ਲਈ ਆਪਣੇ ਪੇਕੇ ਜਾਂਦੀਆਂ ਹਨ, ਅਜਿਹੇ 'ਚ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਨੌਜਵਾਨ ਦਾ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ - ਨਦੀ 'ਚ ਨਹਾਉਣ ਗਏ 7 ਨੌਜਵਾਨਾਂ ਦੀ ਮੌਤ, ਇੱਕੋ ਚਿਖਾ 'ਤੇ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਸਾਰਾ ਪਿੰਡ

ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸਪੀ ਅਪਰਨਾ ਗੁਪਤਾ, ਏਐੱਸਪੀ ਸਤਿਅਮ ਕੁਮਾਰ ਸਥਾਨਕ ਪੁਲਸ ਸਮੇਤ ਮੌਕੇ ’ਤੇ ਪੁੱਜੇ। ਭਾਰਤੀ ਨਾਲ ਗੱਲ ਕਰਕੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ। ਐੱਸਪੀ ਅਪਰਣਾ ਗੁਪਤਾ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਟੀਕਮਗੜ੍ਹ ਦਾ ਰਹਿਣ ਵਾਲਾ ਮੁਕੇਸ਼ ਪਾਲ ਆਪਣੇ ਭਰਾ ਦੀ ਪਤਨੀ ਨੂੰ ਉਸ ਦੇ ਪੇਕੇ ਘਰ ਲੈ ਕੇ ਜਾ ਰਿਹਾ ਸੀ। ਇਸ ਦੌਰਾਨ ਉਸ ਦਾ ਸੜਕ ਵਿਚਕਾਰ ਕਤਲ ਕਰ ਦਿੱਤਾ। ਕਤਲ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਤੋਂ ਬਾਅਦ ਐੱਸਪੀ ਦੀਆਂ ਹਦਾਇਤਾਂ ਮਗਰੋਂ ਪੁਲਸ ਟੀਮਾਂ ਨੇ ਲੁਟੇਰਿਆਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ ਕੋਲਕਾਤਾ ਡਾਕਟਰ ਰੇਪ-ਮਰਡਰ ਮਾਮਲੇ 'ਚ ਦੋ ਵੱਡੇ ਖੁਲਾਸੇ: ਬਲਾਤਕਾਰ ਨਹੀਂ ਗੈਂਗਰੇਪ, ਕੁੜੀ ਨੂੰ ਵੇਖ ਬੇਹੋਸ਼ ਹੋਏ ਪਿਤਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News