ਪਾਕਿਸਤਾਨ ਨੇ ਕੰਟਰੋਲ ਰੇਖਾ ''ਤੇ ਕੀਤੀ ਗੋਲੀਬਾਰੀ, ਇਕ ਭਾਰਤੀ ਜਵਾਨ ਸ਼ਹੀਦ

08/01/2020 1:34:59 PM

ਜੰਮੂ— ਪਾਕਿਸਤਾਨ ਕੰਟਰੋਲ ਰੇਖਾ 'ਤੇ ਆਪਣੀਆਂ ਹਰਕਤਾਂ ਤੋਂ ਬਾਜ਼ ਆਉਂਦਾ ਨਜ਼ਰ ਨਹੀਂ ਆ ਰਿਹਾ ਹੈ। ਪਾਕਿਸਤਾਨੀ ਫ਼ੌਜ ਵਲੋਂ ਜੰਗਬੰਦੀ ਦਾ ਉਲੰਘਣ ਕਰ ਕੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ ਨੇੜੇ ਅੱਜ ਯਾਨੀ ਕਿ ਸ਼ਨੀਵਾਰ ਤੜਕੇ ਗੋਲੀਬਾਰੀ ਕੀਤੀ ਗਈ। ਇਸ ਗੋਲੀਬਾਰੀ ਵਿਚ ਇਕ ਭਾਰਤੀ ਜਵਾਨ ਸ਼ਹੀਦ ਹੋ ਗਿਆ। ਰੱਖਿਆ ਮੰਤਰਾਲਾ ਦੇ ਬੁਲਾਰੇ ਨੇ ਦੱਸਿਆ ਕਿ ਪਾਕਿਸਤਾਨੀ ਫ਼ੌਜ ਨੇ ਬਿਨਾਂ ਕਿਸੇ ਉਕਸਾਵੇ ਦੇ ਸ਼ਨੀਵਾਰ ਤੜਕੇ ਰਾਜੌਰੀ ਸੈਕਟਰ ਨੇੜੇ ਕੰਟਰੋਲ ਰੇਖਾ 'ਤੇ ਗੋਲੀਬਾਰੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਭਾਰਤੀ ਫ਼ੌਜ ਨੇ ਵੀ ਪਾਕਿਸਤਾਨ ਦੀ ਗੋਲੀਬਾਰੀ ਦਾ ਮੂੰਹ ਤੋੜ ਜਵਾਬ ਦਿੱਤਾ। ਇਸ ਦੌਰਾਨ ਸਿਪਾਹੀ ਰੋਹਿਨ ਕੁਮਾਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ, ਜੋ ਕਿ ਬਾਅਦ ਵਿਚ ਸ਼ਹੀਦ ਹੋ ਗਏ। ਉਨ੍ਹਾਂ ਨੇ ਕਿਹਾ ਕਿ ਸਿਪਾਹੀ ਰੋਹਿਨ ਕੁਮਾਰ ਇਕ ਬਹਾਦਰ ਜਵਾਨ ਸਨ। 

ਦੱਸ ਦੇਈਏ ਕਿ ਸਿਪਾਹੀ ਰੋਹਿਨ ਕੁਮਾਰ, ਜੋ ਕਿ ਫਾਰਵਰਡ ਇਲਾਕੇ ਵਿਚ ਤਾਇਨਾਤ ਸੀ। ਕੰਟਰੋਲ ਰੇਖਾ ਨਾਲ ਲੱਗਦੇ ਹਿੱਸੇ 'ਚ ਇਸ ਘਟਨਾ ਤੋਂ ਬਾਅਦ ਹੁਣ ਤਣਾਅ ਦੇ ਹਾਲਾਤ ਬਣੇ ਹੋਏ ਹਨ ਅਤੇ ਫ਼ੌਜ ਦੇ ਜਵਾਨ ਪਾਕਿਸਤਾਨ ਨੂੰ ਮੂੰਹ ਤੋੜ ਜਵਾਬ ਦੇ ਰਹੇ ਹਨ। ਕਿਸੇ ਅੱਤਵਾਦੀ ਘੁਸਪੈਠ ਦੀ ਸ਼ੰਕਾ ਦੇ ਮੱਦੇਨਜ਼ਰ ਫ਼ੌਜ ਨੇ ਕੰਟਰੋਲ ਰੇਖਾ ਅਤੇ ਸਰਹੱਦ 'ਤੇ ਅਲਰਟ ਵੀ ਜਾਰੀ ਕੀਤਾ ਹੈ। ਦੱਸ ਦੇਈਏ ਕਿ ਪਾਕਿਸਤਾਨ ਵਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ। ਆਏ ਦਿਨ ਉਹ ਸਰਹੱਦ 'ਤੇ ਮਾਹੌਲ ਨੂੰ ਤਣਾਅਪੂਰਨ ਬਣਾਉਣ ਲਈ ਗੋਲੀਬਾਰੀ ਜਿਹੀ ਘਟਨਾ ਨੂੰ ਅੰਜ਼ਾਮ ਦਿੰਦਾ ਹੈ ਪਰ ਭਾਰਤੀ ਫ਼ੌਜ ਦੇ ਜਵਾਨ ਵੀ ਉਸ ਦੀਆਂ ਅਜਿਹੀਆਂ ਹਰਕਤਾਂ ਦਾ ਮੂੰਹ ਤੋੜ ਜਵਾਬ ਦੇਣ 'ਚ ਪਿੱਛੇ ਨਹੀਂ ਹੱਟਦੇ।


Tanu

Content Editor

Related News