ਰੋਹਿਣੀ ਅਦਾਲਤ ਗੋਲੀਬਾਰੀ ਮਾਮਲਾ: ਵਕੀਲਾਂ ਵੱਲੋਂ ਜਾਂਚ ਦੀ ਮੰਗ, ਕੰਮ ਦੇ ਬਾਈਕਾਟ ਦਾ ਕੀਤਾ ਐਲਾਨ

09/24/2021 8:40:39 PM

ਨਵੀਂ ਦਿੱਲੀ - ਦਿੱਲੀ ਦੀ ਰੋਹਿਣੀ ਅਦਾਲਤ ਵਿੱਚ ਸ਼ੁੱਕਰਵਾਰ ਨੂੰ ਹੋਈ ਗੋਲੀਬਾਰੀ ਦੀ ਘਟਨਾ ਨੂੰ ਲੈ ਕੇ ਵਕੀਲ ਸੰਗਠਨਾਂ ਨੇ ਜਾਂਚ ਦੀ ਮੰਗ ਕੀਤੀ ਅਤੇ ਰਾਸ਼ਟਰੀ ਰਾਜਧਾਨੀ ਦੀਆਂ ਸਾਰੀਆਂ ਸੱਤ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਸੁਰੱਖਿਆ ਵਿਵਸਥਾ ਦੀ ਮੁੜ ਸਮੀਖਿਆ ਕੀਤੇ ਜਾਣ ਦੀ ਮੰਗ ਦੇ ਨਾਲ ਸ਼ਨੀਵਾਰ ਨੂੰ ਕੰਮ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ। ਇਸ ਘਟਨਾ ਵਿੱਚ ਇੱਕ ਗੈਂਗਸਟਰ ਸਮੇਤ ਤਿੰਨ ਲੋਕ ਮਾਰੇ ਗਏ ਹਨ। ਦਿੱਲੀ ਦੀਆਂ ਸਾਰੀਆਂ ਜ਼ਿਲ੍ਹਾ ਅਦਾਲਤ ਬਾਰ ਐਸੋਸੀਏਸ਼ਨਾਂ ਦੀ ਤਾਲਮੇਲ ਕਮੇਟੀ ਨੇ ਸ਼ਨੀਵਾਰ ਨੂੰ ਕੰਮ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਅਤੇ ਕਿਹਾ ਕਿ ਉਹ ਅੱਗੇ ਦੇ ਕਦਮਾਂ ਨੂੰ ਲੈ ਕੇ ਸੋਮਵਾਰ ਨੂੰ ਹੋਣ ਵਾਲੀ ਬੈਠਕ ਵਿੱਚ ਫੈਸਲਾ ਕਰਨਗੇ। 

ਦਿੱਲੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਐੱਨ ਨੇ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਅਤੇ ਕਿਹਾ ਕਿ ਪੁਲਸ ਆਪਣੀ ਡਿਊਟੀ ਨਿਊਾਉਣ ਵਿੱਚ 'ਲਾਪਰਵਾਹ' ਰਹੀ। ਉਨ੍ਹਾਂ ਕਿਹਾ, ਇਸ ਘਟਨਾ ਦੀ ਤਹਿ ਤੱਕ ਜਾਣ ਲਈ ਉੱਚ ਪੱਧਰੀ ਜਾਂਚ ਦੀ ਲੋੜ ਹੈ। ਇਸ ਨੇ ਸੁਰੱਖਿਆ 'ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ। ਕਿਵੇਂ ਕੋਈ ਬੰਦੂਕ ਨਾ ਸਿਰਫ ਕੰਪਲੈਕਸ ਵਿੱਚ ਸਗੋਂ ਅਦਾਲਤ ਦੇ ਕਮਰੇ ਵਿੱਚ ਲੈ ਕੇ ਆ ਸਕਦਾ ਹੈ? ਬਾਰ ਕੌਂਸਲ ਆਫ ਦਿੱਲੀ ਦੇ ਪ੍ਰਧਾਨ ਰਾਕੇਸ਼ ਸਹਿਰਾਵਤ ਨੇ ਕਿਹਾ, “ਅੱਜ ਜੋ ਘਟਨਾ ਹੋਈ, ਉਸ ਤੋਂ ਜ਼ਿਆਦਾ ਸ਼ਰਮਨਾਕ ਹੋਰ ਕੁੱਝ ਨਹੀਂ ਹੋ ਸਕਦਾ।”   ਉਨ੍ਹਾਂ ਕਿਹਾ ਕਿ ਬਾਰ ਸੰਗਠਨਾਂ ਨੇ ਪੁਲਸ ਨੂੰ ਅਪੀਲ ਕੀਤੀ ਹੈ ਕਿ ਅਦਾਲਤ ਕੰਪਲੈਕਸ ਦੀ ਸੁਰੱਖਿਆ ਲਈ ਜ਼ਿੰਮੇਦਾਰ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਸਹਿਰਾਵਤ ਨੇ ਕਿਹਾ, ਅਸੀਂ ਕੱਲ ਪੁਲਸ ਕਮਿਸ਼ਨਰ ਨਾਲ ਮੁਲਾਕਾਤ ਕਰਨ ਜਾ ਰਹੇ ਹਾਂ ਅਤੇ ਉਨ੍ਹਾਂ ਨੂੰ ਆਪਣੀ ਪ੍ਰੇਸ਼ਾਨੀ ਤੋਂ ਜਾਣੂ ਕਰਾਵਾਂਗੇ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News