ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮੰਜੇ ’ਤੇ ਖ਼ੂਨ ਨਾਲ ਲੱਥਪਥ ਮਿਲੀ ਲਾਸ਼, ਸਾਲ ਪਹਿਲਾਂ ਹੋਇਆ ਸੀ ਵਿਆਹ

Wednesday, Nov 16, 2022 - 01:48 PM (IST)

ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮੰਜੇ ’ਤੇ ਖ਼ੂਨ ਨਾਲ ਲੱਥਪਥ ਮਿਲੀ ਲਾਸ਼, ਸਾਲ ਪਹਿਲਾਂ ਹੋਇਆ ਸੀ ਵਿਆਹ

ਰੋਹਤਕ- ਹਰਿਆਣਾ ਦੇ ਰੋਹਤਕ ’ਚ ਦਿਲ ਕੰਬਾਅ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਰੋਹਤਕ ਦੇ ਪਿੰਡ ਖਰਾਵੜ ਕੋਲ ਹਾਈਵੇਅ ’ਤੇ ਸਥਿਤ ਦੁਕਾਨ ’ਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਨੌਜਵਾਨ ਦੀ ਲਾਸ਼ ਲਹੂ-ਲੁਹਾਨ ਹਾਲਤ ’ਚ ਦੁਕਾਨ ਅੰਦਰ ਮੰਜੀ ’ਤੇ ਪਈ ਮਿਲੀ। ਮ੍ਰਿਤਕ ਦੇ ਸਿਰ ’ਤੇ ਕਿਸੇ ਭਾਰੀ ਚੀਜ਼ ਨਾਲ ਸੱਟਾਂ ਮਾਰਨ ਦੇ ਨਿਸ਼ਾਨ ਮਿਲੇ ਹਨ। 

ਇਹ ਵੀ ਪੜ੍ਹੋ-  ਸ਼ਰਧਾ ਕਤਲਕਾਂਡ: ਗਰਲਫਰੈਂਡ ਦੇ 35 ਟੁਕੜੇ ਕਰਨ ਵਾਲੇ ਪ੍ਰੇਮੀ ਨੂੰ ਜੰਗਲ ’ਚ ਲੈ ਗਈ ਪੁਲਸ, 13 ਟੁਕੜੇ ਬਰਾਮਦ

ਦਰਅਸਲ ਜਦੋਂ ਦਿਨ ਭਰ ਦੁਕਾਨ ’ਚ ਕੋਈ ਹਲ-ਚਲ ਨਹੀਂ ਦਿੱਸੀ ਤਾਂ ਗੁਆਂਢੀ ਦੁਕਾਨਦਾਰਾਂ ਨੇ ਅੰਦਰ ਜਾ ਕੇ ਵੇਖਿਆ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ। ਉਨ੍ਹਾਂ ਨੂੰ ਮੰਜੀ ’ਤੇ ਦੁਕਾਨਦਾਰ ਦੀ ਖੂਨ ਨਾਲ ਲਹੂ-ਲੁਹਾਨ ਲਾਸ਼ ਮਿਲੀ। ਜਿਸ ਤੋਂ ਬਾਅਦ ਦੁਕਾਨਦਾਰਾਂ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਜਾਂਚ ’ਚ ਜੁੱਟ ਗਈ ਹੈ। ਪੁਲਸ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਫੁਟੇਜ਼ ਖੰਗਾਲੇਗੀ ਤਾਂ ਕਿ ਕਤਲ ਦੀ ਗੁੱਥੀ ਨੂੰ ਸੁਲਝਾ ਸਕੇ।

ਇਹ ਵੀ ਪੜ੍ਹੋ- ਪਰਿਵਾਰ ਨੇ 18 ਮਹੀਨੇ ਦੀ ਬਰੇਨ ਡੈੱਡ ਬੱਚੀ ਦੇ ਕੀਤੇ ਅੰਗਦਾਨ, ਦੂਜਿਆਂ ਦੀ ਜ਼ਿੰਦਗੀ ਰੌਸ਼ਨ ਕਰੇਗੀ ਮਾਹਿਰਾ

ਮ੍ਰਿਤਕ ਦੀ ਪਛਾਣ ਬਿਹਾਰ ਦੇ ਜ਼ਿਲ੍ਹਾ ਮੁਜ਼ੱਫਰਨਗਰ ਦੇ ਮੁਹੰਮਦ ਸਦਾਬ ਦੇ ਰੂਪ ’ਚ ਹੋਈ ਹੈ। ਪਿਛਲੇ ਕਰੀਬ 10 ਸਾਲ ਤੋਂ ਪਿੰਡ ਖਰਾਵੜ ਕੋਲ ਹਾਈਵੇਅ ’ਤੇ ਟਾਇਰ ਪੰਕਚਰ ਦੀ ਦੁਕਾਨ ਚਲਾਉਂਦਾ ਸੀ। ਮੁਹੰਮਦ ਪੂਰਾ ਦਿਨ ਦੁਕਾਨ ’ਚ ਕੰਮ ਕਰਦਾ ਸੀ। ਕੰਮ ਕਰਨ ਮਗਰੋਂ ਰਾਤ ਨੂੰ ਦੁਕਾਨ ’ਚ ਹੀ ਸੌਂ ਜਾਂਦਾ ਸੀ। ਮ੍ਰਿਤਕ ਦੇ ਭਰਾ ਮਹਿਤਾਬ ਆਲਮ ਨੇ ਦੱਸਿਆ ਕਿ ਉਸ ਦੇ ਭਰਾ ਮੁਹੰਮਦ ਸਦਾਬ ਦਾ ਕਰੀਬ ਇਕ ਸਾਲ ਪਹਿਲਾਂ ਵਿਆਹ ਹੋਇਆ ਸੀ। ਇਸ ਘਟਨਾ ਦੀ ਤਹਿ ਤੱਕ ਜਾਣ ਲਈ ਪੁਲਸ ਨੇ ਅਗਿਆਤ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਸ਼ਰਧਾ ਕਤਲਕਾਂਡ: ਦਿਲ ਦਹਿਲਾ ਵਾਲੀ ਕਹਾਣੀ, ਪ੍ਰੇਮੀ ਆਫਤਾਬ ਨੂੰ ਅੰਦਾਜ਼ਾ ਨਹੀਂ ਸੀ ‘ਕਾਨੂੰਨ ਦੇ ਹੱਥ ਲੰਬੇ ਹੁੰਦੇ ਹਨ’


author

Tanu

Content Editor

Related News