ਰਾਮ ਰਹੀਮ ਨੂੰ ਮਿਲਣ ਪਹਿਲੀ ਵਾਰ ਸੁਨਾਰੀਆ ਜੇਲ ਪਹੁੰਚੀ ਹਨੀਪ੍ਰੀਤ

12/10/2019 10:50:14 AM

ਰੋਹਤਕ/ਸਿਰਸਾ-ਸਾਧਵੀ ਯੌਨ ਸ਼ੋਸ਼ਣ ਅਤੇ ਪੱਤਰਕਾਰ ਹੱਤਿਆ ਕਾਂਡ 'ਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨਾਲ ਸੋਮਵਾਰ ਨੂੰ ਹਨੀਪ੍ਰੀਤ ਨੇ ਮੁਲਾਕਾਤ ਕੀਤੀ। ਕਰੀਬ 28 ਮਹੀਨੇ ਬਾਅਦ ਹਨੀਪ੍ਰੀਤ ਦੀ ਰਾਮ ਰਹੀਮ ਨਾਲ ਮੁਲਾਕਾਤ ਹੋਈ। ਹਨੀਪ੍ਰੀਤ ਨੇ ਕਰੀਬ 35 ਮਿੰਟ ਮੁਲਾਕਾਤ ਕੀਤੀ। ਉਹ ਦੁਪਹਿਰ 2.40 ਵਜੇ ਸੁਨਾਰੀਆ ਜੇਲ ਪਹੁੰਚੀ ਸੀ ਅਤੇ 3.15 ਵਜੇ ਉਥੋਂ ਗਈ। ਇਸ ਦੌਰਾਨ ਡੇਰੇ ਦੀ ਵਕੀਲ ਤੇ ਚੇਅਰਪਰਸਨ ਸ਼ੋਭਾ ਇੰਸਾਂ ਉਨ੍ਹਾਂ ਦੇ ਨਾਲ ਸੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਦੋਵੇਂ 25 ਅਗਸਤ 2017 ਨੂੰ ਮਿਲੇ ਸੀ, ਜਦ ਸਾਧਵੀ ਯੌਨ ਸ਼ੋਸ਼ਣ ਮਾਮਲੇ 'ਚ ਗੁਰਮੀਤ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਹਨੀਪ੍ਰੀਤ ਨੇ ਰਾਮ ਰਹੀਮ ਨਾਲ ਮਿਲਣ ਲਈ ਜੇਲ ਪ੍ਰਸ਼ਾਸਨ ਨੂੰ ਅਰਜ਼ੀ ਦਿੱਤੀ ਸੀ, ਜਿਸ ਨੂੰ ਜੇਲ ਪ੍ਰਸ਼ਾਸਨ ਨੇ ਉਸ ਨੂੰ ਸਵੀਕਾਰ ਕਰ ਲਿਆ ਸੀ। ਡੇਰਾ ਮੁਖੀ ਨਾਲ ਮਿਲਣ ਲਈ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਪਹੁੰਚੇ ਸਨ। ਹਨੀਪ੍ਰੀਤ ਨੂੰ ਲੈ ਕੇ ਪੁਲਸ ਪ੍ਰਸ਼ਾਸਨ ਨੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਸੀ।

ਜ਼ਮਾਨਤ ’ਤੇ ਹੈ ਹਨੀਪ੍ਰੀਤ-
ਹਨੀਪ੍ਰੀਤ ਨੇ ਜ਼ਮਾਨਤ 'ਤੇ ਰਿਹਾਅ ਹੋਣ ਤੋਂ ਬਾਅਦ ਰਾਮ ਰਹੀਮ ਨਾਲ ਮੁਲਾਕਾਤ ਦੀ ਇੱਛਾ ਜਤਾਈ ਸੀ। ਗ੍ਰਹਿ ਮੰਤਰੀ ਅਨਿਲ ਵਿਜ ਨੇ ਹਨੀਪ੍ਰੀਤ ਦੀ ਮੁਲਾਕਾਤ ਨੂੰ ਲੈ ਕੇ ਸਿਰਸਾ ਪੁਲਸ ਵਲੋਂ ਸੁਰੱਖਿਆ ਦੇ ਲਿਹਾਜ਼ ਨਾਲ ਜੋ ਰਿਪੋਰਟ ਦਿੱਤੀ ਗਈ ਸੀ, ਉਸ ਨੂੰ ਦੋਬਾਰਾ ਜਾਂਚ ਲਈ ਕਿਹਾ ਗਿਆ ਸੀ। ਸੁਨਾਰੀਆ ਜੇਲ ਪ੍ਰਸ਼ਾਸਨ ਤੋਂ ਵੀ ਮੁਲਾਕਾਤ ਨੂੰ ਲੈ ਕੇ ਸਿਰਸਾ ਪੁਲਸ ਤੋਂ ਰਿਪੋਰਟ ਮੰਗੀ ਗਈ ਸੀ, ਜਿਸ 'ਚ ਕਾਨੂੰਨ-ਵਿਵਸਥਾ ਵਿਗੜਨ ਦੀ ਸੰਭਾਵਨਾ ਜਤਾਈ ਗਈ ਸੀ। ਇਹ ਵੀ ਦੱਸਿਆ ਜਾਂਦਾ ਹੈ ਕਿ ਪੰਚਕੂਲਾ ਹਿੰਸਾ ਮਾਮਲੇ 'ਚ ਹਨੀਪ੍ਰੀਤ 'ਤੇ ਕੁਝ ਦਿਨ ਪਹਿਲਾਂ ਹੀ ਦੇਸ਼ਧਰੋਹ ਦੀ ਧਾਰਾ ਹਟਾ ਦਿੱਤੀ ਗਈ ਸੀ।


Iqbalkaur

Content Editor

Related News