ਦਿੱਲੀ ਏਅਰਪੋਰਟ ਹਾਦਸਾ; ਇਕ ਵਿਅਕਤੀ ਨੇ ਤੋੜਿਆ ਦਮ, ਦੁਪਹਿਰ 2 ਵਜੇ ਤੱਕ ਮੁਲਤਵੀ ਹੋਈਆਂ ਉਡਾਣਾਂ
Friday, Jun 28, 2024 - 10:24 AM (IST)
ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ 'ਚ ਮੋਹਲੇਧਾਰ ਮੀਂਹ ਦੌਰਾਨ ਸ਼ੁੱਕਰਵਾਰ ਤੜਕੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਦਾ 'ਟਰਮੀਨਲ-1' ਦੀ ਛੱਤ ਦਾ ਹਿੱਸਾ ਵਾਹਨਾਂ 'ਤੇ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖਮੀ ਹੋ ਗਏ। ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਨੂੰ ਹਵਾਈ ਅੱਡੇ ਦੇ ਨੇੜੇ ਸਥਿਤ ਮੇਦਾਂਤਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿਚੋਂ ਇਕ ਦੀ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਕਿ ਨੁਕਸਾਨੇ ਗਏ ਵਾਹਨਾਂ ਵਿਚ ਕੋਈ ਫਸਿਆ ਨਾ ਹੋਵੇ।
ਇਹ ਵੀ ਪੜ੍ਹੋ- ਦਿੱਲੀ ਦੀ ਜਲ ਮੰਤਰੀ ਆਤਿਸ਼ੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਾਣੀ ਦੇ ਸੰਕਟ ਨੂੰ ਲੈ ਕੇ ਬੈਠੇ ਸਨ ਭੁੱਖ-ਹੜਤਾਲ 'ਤੇ
ਇਸ ਘਟਨਾ ਮਗਰੋਂ ਉਡਾਣਾਂ ਦੀ ਰਵਾਨਗੀ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤੀ ਗਈ ਹੈ। ਸੂਤਰਾਂ ਨੇ ਦੱਸਿਆ ਕਿ ਜਹਾਜ਼ਾਂ ਦੀ ਰਵਾਨਗੀ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਚੈੱਕ-ਇਨ ਕਾਊਂਟਰ ਬੰਦ ਕਰ ਦਿੱਤੇ ਗਏ ਹਨ। ਟਰਮੀਨਲ-1 ਤੋਂ ਸਿਰਫ਼ ਘਰੇਲੂ ਉਡਾਣਾਂ ਹੀ ਉਡਾਣ ਭਰਦੀਆਂ ਹਨ। ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਦੇ ਤਿੰਨ ਟਰਮੀਨਲ ਹਨ - T1, T2 ਅਤੇ T3 ਹਨ। ਅਧਿਕਾਰੀਆਂ ਨੇ ਦੱਸਿਆ ਕਿ ਛੱਤ ਤੋਂ ਇਲਾਵਾ ਬੀਮ ਵੀ ਡਿੱਗ ਗਏ, ਜਿਸ ਕਾਰਨ ਟਰਮੀਨਲ ਦੇ ਪਿਕ-ਅੱਪ ਅਤੇ ਡਰਾਪ ਖੇਤਰ ਵਿਚ ਖੜ੍ਹੀਆਂ ਕਾਰਾਂ ਨੂੰ ਨੁਕਸਾਨ ਪਹੁੰਚਿਆ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਫਾਇਰ ਸਰਵਿਸ ਵਿਭਾਗ ਨੂੰ ਸਵੇਰੇ 5.30 ਵਜੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਤਿੰਨ ਫਾਇਰ ਟੈਂਡਰ ਹਵਾਈ ਅੱਡੇ 'ਤੇ ਭੇਜੇ ਗਏ। ਹਵਾਈ ਅੱਡੇ ਦੇ ਬੁਲਾਰੇ ਨੇ ਦੱਸਿਆ ਕਿ ਛੱਤ ਦਾ ਇੱਕ ਹਿੱਸਾ ਡਿੱਗਣ ਤੋਂ ਬਾਅਦ ਟਰਮੀਨਲ-1 'ਤੇ ਜਹਾਜ਼ਾਂ ਦੀ ਰਵਾਨਗੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- 'ਆਪ' ਨੇ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕਰ ਸੰਸਦ ਕੰਪਲੈਕਸ 'ਚ ਕੀਤਾ ਪ੍ਰਦਰਸ਼ਨ
ਪੁਲਿਸ ਦੀ ਡਿਪਟੀ ਕਮਿਸ਼ਨਰ ਊਸ਼ਾ ਰੰਗਨਾਨੀ ਨੇ ਕਿਹਾ ਕਿ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਦੇ ਰਵਾਨਗੀ ਪੁਆਇੰਟ 'ਟੀ-1' ਵੱਲ ਜਾਣ ਵਾਲੀਆਂ ਉਡਾਣਾਂ ਨੂੰ CISF ਚੈੱਕ ਪੋਸਟ 'ਤੇ ਪਹੁੰਚਣ ਵਾਲੇ ਪੁਆਇੰਟ ਟੀ-1 ਵੱਲ ਮੋੜ ਦਿੱਤਾ ਗਿਆ ਹੈ। ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਰਾਪੂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, "ਮੈਂ ਦਿੱਲੀ ਵਿਚ ਟੀ-1 ਹਵਾਈ ਅੱਡੇ ਦੀ ਛੱਤ (ਹਿੱਸੇ) ਦੇ ਡਿੱਗਣ ਦੀ ਘਟਨਾ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਿਹਾ ਹਾਂ। ਬਚਾਅ ਟੀਮਾਂ ਘਟਨਾ ਸਥਾਨ 'ਤੇ ਕੰਮ ਕਰ ਰਹੀਆਂ ਹਨ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।