ਦਿੱਲੀ ''ਚ ਫਾਈਵ ਸਟਾਰ ਹੋਟਲ ਦੀ ਛੱਤ ਡਿੱਗੀ, ਪਤੀ-ਪਤਨੀ ਜ਼ਖ਼ਮੀ

07/03/2024 10:26:41 AM

ਨਵੀਂ ਦਿੱਲੀ (ਭਾਸ਼ਾ) - ਦੱਖਣੀ-ਪੱਛਮੀ ਦਿੱਲੀ 'ਚ ਇਕ ਫਾਈਵ ਸਟਾਰ ਹੋਟਲ ਦੀ ਛੱਤ ਦਾ ਇਕ ਹਿੱਸਾ ਡਿੱਗਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਇਕ ਪਤੀ-ਪਤਨੀ ਜ਼ਖ਼ਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਨੇ ਮੰਗਲਵਾਰ ਨੂੰ ਦਿੱਤੀ ਹੈ। ਇਸ ਮਾਮਲੇ ਦੇ ਸਬੰਧ ਵਿਚ ਪੁਲਸ ਨੇ ਦੱਸਿਆ ਕਿ ਇਹ ਘਟਨਾ ਆਰ. ਕੇ. ਪੁਰਮ ਇਲਾਕੇ ਦੀ ਹੈ। ਪਤੀ- ਪਤਨੀ ਹੋਟਲ ਦੀ ਹੇਠਲੀ ਮੰਜ਼ਿਲ 'ਤੇ ਸਥਿਤ 'ਪੂਲ' ਕੋਲ ਖੜੇ ਸੀ ਕਿ ਛੱਤ ਦਾ ਇਕ ਹਿੱਸਾ ਉਨ੍ਹਾਂ 'ਤੇ ਡਿੱਗ ਗਿਆ।

ਇਹ ਵੀ ਪੜ੍ਹੋ - PM ਮੋਦੀ ਨੇ ਕਾਂਗਰਸ 'ਤੇ ਕੱਸਿਆ ਤੰਜ,ਕਿਹਾ-ਕਾਂਗਰਸੀ ਨੇਤਾਵਾਂ ਦੀ ਬਿਆਨਬਾਜ਼ੀ ਨੇ ਫ਼ਿਲਮ ਸ਼ੋਲੇ ਨੂੰ ਪਿੱਛੇ ਛੱਡ ਦਿੱਤਾ

ਇਸ ਘਟਨਾ ਕਾਰਨ ਉਨ੍ਹਾਂ ਦੇ ਸਿਰ 'ਤੇ ਮਾਮੂਲੀ ਸੱਟਾਂ ਲੱਗੀਆਂ। ਦੂਜੇ ਪਾਸੇ ਇਸ ਸਬੰਧ ਵਿਚ ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀਆਂ ਨੇ ਖੁਦ ਹੀ ਪੁਲਸ ਨੂੰ ਫੋਨ ਕਰ ਕੇ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਤੇ ਜੋੜੇ ਨੂੰ ਮੁੱਢਲੀ ਡਾਕਟਰੀ ਸਹਾਇਤਾ ਦੁਆਈ। ਪਤੀ-ਪਤਨੀ ਨੇ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਪਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - ਇਸ ਸੂਬੇ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ, ਹੁਣ ਮਿਲੇਗੀ 4000 ਰੁਪਏ ਪ੍ਰਤੀ ਮਹੀਨਾ ਪੈਨਸ਼ਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News