2 ਪਰਿਵਾਰਾਂ ਦੇ ਮੈਬਰਾਂ ''ਤੇ ਡਿੱਗੀ ਮਕਾਨ ਦੀ ਛੱਤ, ਇਕ ਬੱਚੇ ਸਣੇ 8 ਲੋਕ ਜ਼ਖ਼ਮੀ

Thursday, Aug 08, 2024 - 01:09 PM (IST)

2 ਪਰਿਵਾਰਾਂ ਦੇ ਮੈਬਰਾਂ ''ਤੇ ਡਿੱਗੀ ਮਕਾਨ ਦੀ ਛੱਤ, ਇਕ ਬੱਚੇ ਸਣੇ 8 ਲੋਕ ਜ਼ਖ਼ਮੀ

ਨੈਸ਼ਨਲ ਡੈਸਕ (ਭਾਸ਼ਾ) : ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਵਾਪਰੀਆਂ ਦੋ ਘਟਨਾਵਾਂ 'ਚ ਮਕਾਨਾਂ ਦੀ ਛੱਤ ਡਿੱਗਣ ਨਾਲ ਮਲਬੇ ਹੇਠਾਂ ਦੱਬਣ ਨਾਲ ਇਕ ਬੱਚੇ ਸਮੇਤ 8 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚੋਂ 2 ਦੀ ਹਾਲਤ ਗੰਭੀਰ ਦੱਸੀ ਗਈ ਹੈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਸੂਤਰਾਂ ਨੇ ਦੱਸਿਆ ਕਿ ਵੀਰਵਾਰ ਸਵੇਰੇ ਜਲਸਰ ਥਾਣਾ ਖੇਤਰ ਦੇ ਮਹਾਨਮਈ ਪਿੰਡ 'ਚ ਬਾਰਿਸ਼ ਦੌਰਾਨ ਰਾਮਜੀ ਲਾਲ ਨਾਂ ਦੇ ਵਿਅਕਤੀ ਦੇ ਘਰ ਦੀ ਛੱਤ ਡਿੱਗ ਗਈ। 

ਇਹ ਵੀ ਪੜ੍ਹੋ - ਜੋੜੇ ਨੇ Swiggy ਤੋਂ ਆਰਡਰ ਕੀਤਾ ਮੰਗਣੀ ਦਾ ਪੂਰਾ ਖਾਣਾ, ਵੱਡਾ Order ਦੇਖ ਕੰਪਨੀ ਨੇ ਦਿੱਤਾ ਅਜਿਹਾ ਰਿਐਕਸ਼ਨ

ਉਹਨਾਂ ਨੇ ਕਿਹਾ ਕਿ ਇਸ ਘਟਨਾ ਵਿੱਚ ਇੱਕ ਸਾਲ ਦੀ ਬੱਚੀ ਸਮੇਤ ਪੰਜ ਵਿਅਕਤੀ ਜ਼ਖ਼ਮੀ ਹੋ ਗਏ। ਉਹਨਾਂ ਨੂੰ ਕਮਿਊਨਿਟੀ ਹੈਲਥ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ। ਇਨ੍ਹਾਂ 'ਚੋਂ ਦੋ ਲੋਕਾਂ ਨੂੰ ਗੰਭੀਰ ਹਾਲਤ 'ਚ ਦੂਜੇ ਹਸਪਤਾਲ 'ਚ ਰੈਫਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੂਜੀ ਘਟਨਾ ਮਾਲਵਾਂ ਥਾਣਾ ਖੇਤਰ ਦੇ ਦਲੇਲਪੁਰ ਪਿੰਡ ਵਿੱਚ ਵਾਪਰੀ। ਇੱਥੇ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਇੱਕ ਨਾਬਾਲਗ ਲੜਕੀ ਅਤੇ ਦੋ ਔਰਤਾਂ ਜ਼ਖ਼ਮੀ ਹੋ ਗਈਆਂ। ਜਿਨ੍ਹਾਂ ਦਾ ਇਲਾਜ ਵੀਰਾਂਗਨਾ ਅਵੰਤੀ ਬਾਈ ਮੈਡੀਕਲ ਕਾਲਜ, ਏਟਾ ਵਿਖੇ ਚੱਲ ਰਿਹਾ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News