1984 ਦੇ ਸਿੱਖ ਦੰਗਿਆਂ ਦੇ ਮਾਮਲੇ 'ਚ ਸੱਜਣ ਕੁਮਾਰ ਖ਼ਿਲਾਫ਼ ਦੋਸ਼ ਤੈਅ

Wednesday, Aug 23, 2023 - 04:02 PM (IST)

1984 ਦੇ ਸਿੱਖ ਦੰਗਿਆਂ ਦੇ ਮਾਮਲੇ 'ਚ ਸੱਜਣ ਕੁਮਾਰ ਖ਼ਿਲਾਫ਼ ਦੋਸ਼ ਤੈਅ

ਨਵੀਂ ਦਿੱਲੀ, (ਕਮਲ ਕਾਂਸਲ)- 1984 ਸਿੱਖ ਦੰਗਿਆਂ ਦੇ ਮਾਮਲੇ ਨੂੰ ਲੈ ਕੇ ਬੁੱਧਵਾਰ ਨੂੰ ਅਦਾਲਤ 'ਚ ਸੁਣਵਾਈ ਹੋਈ। ਜਨਕਪੁਰੀ ਤੇ ਵਿਕਾਸਪੁਰੀ 'ਚ ਸਿੱਖਾਂ ਦੇ ਕਤਲੇਆਮ ਦੇ ਮਾਮਲੇ 'ਚ ਰੋਜ਼ ਐਵੇਨਿਊ ਕੋਰਟ ਨੇ ਸੱਜਣ ਕੁਮਾਰ ਖ਼ਿਲਾਫ਼ ਤੈਅ ਕੀਤੇ। ਅਦਾਲਤ ਨੇ ਸੱਜਣ ਕੁਮਾਰ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 147, 148, 153ਏ, 295 ਆਰ/ਡਬਲਯੂ 149, 307, 308, 325, 395, 436 ਤਹਿਤ ਦੋਸ਼ ਤੈਅ ਕੀਤੇ। 

ਇਹ ਵੀ ਪੜ੍ਹੋ– ਆਪਣੇ ਸਮਾਰਟਫੋਨ 'ਤੇ ਇੰਝ ਦੇਖੋ ਚੰਦਰਯਾਨ-3 ਦੀ ਲੈਂਡਿੰਗ, ਸ਼ਾਮ 5.20 ਵਜੇ ਸ਼ੁਰੂ ਹੋਵੇਗਾ ਲਾਈਵ ਪ੍ਰਸਾਰਣ

ਅਦਾਲਤ ਨੇ ਸੱਜਣ ਕੁਮਾਰ ਵਿਰੁੱਧ ਕਤਲ ਦੀ ਧਾਰਾ 302 ਨੂੰ ਰੱਦ ਕਰ ਦਿੱਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 21 ਸਤੰਬਰ ਨੂੰ ਹੋਵੇਗੀ। ਅਦਾਲਤ ਨੂੰ ਦੱਸਿਆ ਗਿਆ ਕਿ ਸੱਜਣ ਕੁਮਾਰ ਇਸ ਮਾਮਲੇ 'ਚ ਹਿਰਾਸਤ 'ਚ ਨਹੀਂ ਹੈ, ਇਸ ਮਾਮਲੇ 'ਚ ਸੱਜਣ ਕੁਮਾਰ ਜ਼ਮਾਨਤ 'ਤੇ ਹੈ। 

ਐੱਸ.ਆਈ.ਟੀ. ਨੇ ਮਾਮਲੇ 'ਚ ਆਈ.ਪੀ.ਸੀ. ਦੀ ਧਾਰਾ 147, 148, 149, 153ਏ, 295, 436, 395, 307, 302, 102-ਬੀ ਦੇ ਤਹਿਤ ਚਾਰਜਸ਼ੀਟ ਦਾਇਰ ਕੀਤੀ ਸੀ। 2015  'ਚ ਐੱਸ.ਆਈ.ਟੀ. ਨੇ ਜਨਕਪੁਰੀ ਅਤੇ ਵਿਕਾਸਪੁਰੀ 'ਚ ਐੱਫ.ਆਈ.ਆਰ. ਦਰਜ ਕਰਕੇ ਸਿੱਖ ਦੰਗਿਆਂ ਦੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ।

ਇਹ ਵੀ ਪੜ੍ਹੋ– ਔਰਤ ਨੇ ਏਲੀਅਨ ਵਰਗੇ ਬੱਚੇ ਨੂੰ ਦਿੱਤਾ ਜਨਮ, ਡਾਕਟਰ ਵੀ ਰਹਿ ਗਏ ਹੈਰਾਨ (ਵੀਡੀਓ)

ਦੱਸ ਦੇਈਏ ਕਿ ਜਨਕਪੁਰੀ 'ਚ ਦੋ ਸਿੱਖਾਂ, ਸੋਹਣ ਸਿੰਘ ਅਤੇ ਉਨ੍ਹਾਂ ਦੇ ਜਵਾਈ ਅਵਤਾਰ ਸਿੰਘ ਦਾ 1 ਨਵੰਬਰ, 1984 ਨੂੰ ਕਤਲ ਕਰ ਦਿੱਤਾ ਸੀ। ਗੁਰੂਚਰਨ ਸਿੰਘ ਨੂੰ ਵਿਕਾਸਪੁਰੀ ਥਾਣੇ ਦੇ ਇਲਾਕੇ 'ਚ ਸਾੜ ਦਿੱਤਾ ਗਿਆ ਸੀ, ਜਿਸ ਤੋਂ ਬਾਅਦ 30 ਸਾਲ ਬਾਅਦ ਉਸ ਦੀ ਮੌਤ ਹੋ ਗਈ ਸੀ, ਇਸ ਮਾਮਲੇ 'ਚ SIT ਨੇ ਮਈ 2018 'ਚ ਸੱਜਣ ਕੁਮਾਰ ਦਾ ਪੋਲੀਗ੍ਰਾਫੀ ਟੈਸਟ ਵੀ ਕਰਵਾਇਆ ਸੀ।

ਇਹ ਵੀ ਪੜ੍ਹੋ– ਸਭ ਤੋਂ ਖ਼ਰਾਬ ਰੇਟਿੰਗ ਵਾਲੇ ਭਾਰਤੀ ਸਟਰੀਟ ਫੂਡ ਦੀ ਸੂਚੀ ਜਾਰੀ, ਪਾਪੜੀ ਚਾਟ ਸਣੇ ਗੋਭੀ ਦਾ ਪਰੌਂਠਾ ਵੀ ਸ਼ਾਮਲ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Rakesh

Content Editor

Related News