RP ਸਿੰਘ ਦੀ ਪ੍ਰਧਾਨਗੀ ’ਚ ਵਫ਼ਦ ਨੇ ਕਰਤਾਰਪੁਰ ਸਾਹਿਬ ’ਚ ਪੂਰੀ ਸ਼ਰਧਾ ਨਾਲ ਮਨਾਇਆ ਗੁਰਪੁਰਬ

Friday, Nov 19, 2021 - 06:37 PM (IST)

ਨਵੀਂ ਦਿੱਲੀ- ਕੋਰੋਨਾ ਮਹਾਮਾਰੀ ਕਾਰਨ ਕਾਫ਼ੀ ਸਮੇਂ ਤੋਂ ਬੰਦ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਭਾਰਤ ਵਲੋਂ ਮੁੜ ਖੁੱਲ੍ਹ ਦਿੱਤਾ ਗਿਆ ਹੈ। ਉੱਥੇ ਹੀ ਅੱਜ ਯਾਨੀ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ’ਤੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਸਰਦਾਰ ਆਰ.ਪੀ. ਸਿੰਘ ਦੀ ਪ੍ਰਧਾਨਗੀ ’ਚ ਇਕ ਵਫ਼ਦ ਨੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ। ਇਸ ਵਫ਼ਦ ’ਚ ਹਰਿਆਣਾ ਸਰਕਾਰ ’ਚ ਕੈਬਨਿਟ ਮੰਤਰੀ ਸੰਦੀਪ ਸਿੰਘ, ਉੱਤਰੀ ਦਿੱਲੀ ਨਗਰ ਨਿਗਮ ਦੇ ਮੇਅਰ ਰਾਜਾ ਇਕਬਾਲ ਸਿੰਘ ਅਤੇ ਦਿੱਲੀ, ਪੰਜਾਬ ਅਤੇ ਜੰਮੂ ਕਸ਼ਮੀਰ ਭਾਜਪਾ ਇਕਾਈ ਦੇ ਕਈ ਸਿੱਖ ਵਰਕਰ ਸ਼ਾਮਲ ਸਨ। ਸਾਰਿਆਂ ਨੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ’ਚ ਹੀ ਪੂਰੀ ਸ਼ਰਧਾ ਗੁਰਪੁਰਬ ਮਨਾਇਆ ਅਤੇ ਅਰਦਾਸ ਕੀਤੀ। ਵਫ਼ਦ ਦੇ ਸਾਰੇ ਮੈਂਬਰਾਂ ਨੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਮੁੜ ਖੁੱਲ੍ਹਣ ’ਤੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਜੀ ਦੇ ਪ੍ਰਤੀ ਇਸ ਲਈ ਧੰਨਵਾਦ ਪ੍ਰਗਟ ਕੀਤਾ।

PunjabKesari

ਪਾਕਿਸਤਾਨ ਦੇ ਸੰਸਦ ਮੈਂਬਰ ਸਰਦਾਰ ਰਮੇਸ਼ ਸਿੰਘ ਅਰੋੜਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਮਨਜੀਤ ਸਿੰਘ ਜੀਕੇ ਨੇ ਵੀ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਲਾਂਘਾ ਨੂੰ ਮੁੜ ਖੋਲ੍ਹਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਦੀ ਵਾਪਸੀ ’ਤੇ ਬੋਲੇ ਟਿਕੈਤ- ਤੁਰੰਤ ਵਾਪਸ ਨਹੀਂ ਹੋਵੇਗਾ ਅੰਦੋਲਨ, ਦੱਸਿਆ ਕਦੋਂ ਜਾਣਗੇ ਘਰ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


DIsha

Content Editor

Related News