'ਦੇਸ਼ ਦੀ ਨਿਆਂ ਵਿਵਸਥਾ 'ਤੇ ਸਵਾਲ ਖੜ੍ਹੇ ਕਰਨਾ ਬੇਹੱਦ ਮੰਦਭਾਗਾ' ; RP ਸਿੰਘ

Monday, Apr 27, 2026 - 01:02 PM (IST)

'ਦੇਸ਼ ਦੀ ਨਿਆਂ ਵਿਵਸਥਾ 'ਤੇ ਸਵਾਲ ਖੜ੍ਹੇ ਕਰਨਾ ਬੇਹੱਦ ਮੰਦਭਾਗਾ' ; RP ਸਿੰਘ

ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਹੈ ਕਿ ਮਾਨਯੋਗ ਜੱਜ ਨੂੰ ਵਾਰ-ਵਾਰ ਚਿੱਠੀਆਂ ਲਿਖਣਾ ਇਹ ਸਾਬਿਤ ਕਰਦਾ ਹੈ ਕਿ ਉਨ੍ਹਾਂ ਨੂੰ ਭਾਰਤੀ ਨਿਆਂਪਾਲਿਕਾ 'ਤੇ ਕੋਈ ਵਿਸ਼ਵਾਸ ਨਹੀਂ ਰਿਹਾ। ਉਨ੍ਹਾਂ ਕੇਜਰੀਵਾਲ ਦੀਆਂ ਇਨ੍ਹਾਂ ਹਰਕਤਾਂ ਨੂੰ ਸਿਆਸੀ ਨਾਟਕਬਾਜ਼ੀ ਕਰਾਰ ਦਿੱਤਾ ਹੈ।

ਆਰ.ਪੀ. ਸਿੰਘ ਨੇ ਐਕਸ 'ਤੇ ਇਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਸੰਵਿਧਾਨ ਦੀ ਸਹੁੰ ਚੁੱਕ ਕੇ ਤਿੰਨ ਵਾਰ ਮੁੱਖ ਮੰਤਰੀ ਰਹਿ ਚੁੱਕਾ ਵਿਅਕਤੀ ਅੱਜ ਸ਼ਰਾਬ ਘੁਟਾਲੇ ਦੇ ਨਤੀਜਿਆਂ ਤੋਂ ਡਰ ਕੇ ਅਦਾਲਤਾਂ ਦੀ ਮਰਿਆਦਾ ਨੂੰ ਠੇਸ ਪਹੁੰਚਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਹਾਈ ਕੋਰਟ ਅਤੇ ਸੁਪਰੀਮ ਕੋਰਟ ਤੱਕ ਸਾਰੇ ਕਾਨੂੰਨੀ ਦਰਵਾਜ਼ੇ ਬੰਦ ਹੋਣ ਤੋਂ ਬਾਅਦ, ਕੇਜਰੀਵਾਲ ਹੁਣ ਜੱਜਾਂ 'ਤੇ ਨਿੱਜੀ ਦੋਸ਼ ਲਗਾ ਰਹੇ ਹਨ। ਇਹ ਸਭ ਕੇਸ ਤੋਂ ਧਿਆਨ ਭਟਕਾਉਣ ਦੀ ਇੱਕ ਕੋਸ਼ਿਸ਼ ਹੈ।

ਇਸ ਤੋਂ ਬਾਅਦ ਕੇਜਰੀਵਾਲ ਵੱਲੋਂ ਮਹਾਤਮਾ ਗਾਂਧੀ ਦੇ ਸੱਤਿਆਗ੍ਰਹਿ ਦੇ ਹਵਾਲੇ 'ਤੇ ਚੁਟਕੀ ਲੈਂਦਿਆਂ ਆਰ.ਪੀ. ਸਿੰਘ ਨੇ ਸਵਾਲ ਕੀਤਾ ਕਿ ਕੀ ਸ਼ਰਾਬ ਘੁਟਾਲਾ ਅਤੇ 'ਸ਼ੀਸ਼ਮਹਿਲ' ਵਰਗੇ ਭ੍ਰਿਸ਼ਟਾਚਾਰ ਦੇ ਮਾਮਲੇ ਗਾਂਧੀਵਾਦੀ ਸਿਧਾਂਤਾਂ 'ਤੇ ਅਧਾਰਿਤ ਸਨ ?

ਭਾਜਪਾ ਆਗੂ ਨੇ ਦਾਅਵਾ ਕੀਤਾ ਕਿ ਦਿੱਲੀ ਅਤੇ ਦੇਸ਼ ਦੇ ਲੋਕ ਕੇਜਰੀਵਾਲ ਦੇ ਇਨ੍ਹਾਂ ਧਿਆਨ ਭਟਕਾਉਣ ਵਾਲੇ ਪੈਂਤੜਿਆਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਕੇਜਰੀਵਾਲ ਨੂੰ ਸਲਾਹ ਦਿੱਤੀ ਕਿ ਉਹ ਅਜਿਹੇ ਕੰਮ ਬੰਦ ਕਰਨ ਅਤੇ ਸੰਵਿਧਾਨਕ ਨਿਆਂਇਕ ਪ੍ਰਕਿਰਿਆ ਦਾ ਪਾਲਣ ਕਰਨ।

PunjabKesari

ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਦੀ ਉਸ ਮੰਗ ਨੂੰ ਰੱਦ ਕਰ ਦਿੱਤਾ ਸੀ, ਜਿਸ ਵਿੱਚ ਉਨ੍ਹਾਂ ਨੇ ਇੱਕ ਵਿਸ਼ੇਸ਼ ਜੱਜ ਦੀ ਬੈਂਚ 'ਤੇ ਪੱਖਪਾਤ ਦਾ ਖ਼ਦਸ਼ਾ ਜਤਾਉਂਦਿਆਂ ਪੇਸ਼ ਨਾ ਹੋਣ ਦੀ ਅਪੀਲ ਕੀਤੀ ਸੀ। ਅਦਾਲਤ ਨੇ ਸਪੱਸ਼ਟ ਕੀਤਾ ਸੀ ਕਿ ਬਿਨਾਂ ਕਿਸੇ ਠੋਸ ਅਧਾਰ ਦੇ ਅਜਿਹੇ ਦੋਸ਼ ਲਗਾਉਣਾ ਗ਼ਲਤ ਹੈ।

ਇਹ ਵੀ ਪੜ੍ਹੋ- ਜੰਗ ਵਿਚਾਲੇ ਗੁਆਂਢੀ ਮੁਲਕ 'ਚ ਪੈਰ ਪਸਾਰਨ ਲੱਗੀ ਇਹ ਖ਼ਤਰਨਾਕ ਬਿਮਾਰੀ ! 71 ਜਵਾਕਾਂ ਦੀ ਗਈ ਜਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News