PM ਮੋਦੀ ਦੀ ਸੁਰੱਖਿਆ ਮਾਮਲੇ 'ਚ RP ਸਿੰਘ ਨੇ ਦਿੱਤਾ ਵੱਡਾ ਬਿਆਨ

Wednesday, Jan 05, 2022 - 09:34 PM (IST)

PM ਮੋਦੀ ਦੀ ਸੁਰੱਖਿਆ ਮਾਮਲੇ 'ਚ RP ਸਿੰਘ ਨੇ ਦਿੱਤਾ ਵੱਡਾ ਬਿਆਨ

ਨਵੀਂ ਦਿੱਲੀ- ਫਿਰੋਜ਼ਪੁਰ 'ਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੋਣ ਵਾਲੀ ਰੈਲੀ ਰੱਦ ਹੋ ਗਈ, ਜਿਸ ਤੋਂ ਬਾਅਦ ਪੰਜਾਬ ’ਚ ਉਧਲ-ਪੁੱਥਲ ਮੰਚ ਗਈ ਤੇ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਦਿੱਲੀ ਵਾਪਸ ਪਰਤਣਾ ਪਿਆ। ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਭਾਜਪਾ ਦੇ ਬੁਲਾਰਾ ਆਰ. ਪੀ. ਸਿੰਘ ਨੇ ਇਕ ਟਵੀਟ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਰੱਦ ਹੋਈ ਰੈਲੀ ਨੂੰ ਲੈ ਕੇ ਕਿਹਾ ਕਿ- 'ਇਹ ਸਿਰਫ ਸੁਰੱਖਿਆ ਦੀ ਉਲੰਘਣਾ ਦਾ ਮਾਮਲਾ ਨਹੀਂ, ਇਹ ਸੰਘੀ ਢਾਂਚੇ ਦੇ ਭਰੋਸੇ ਦੀ ਉਲੰਘਣਾ ਹੈ'।

PunjabKesari
ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰਾਲਾ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਸਵੇਰੇ ਬਠਿੰਡਾ ਪਹੁੰਚੇ ਸਨ। ਫਿਰ ਉੱਥੋਂ ਉਨ੍ਹਾਂ ਨੇ ਹੈਲੀਕਾਪਟਰ ਤੋਂ ਹੁਸੈਨੀਵਾਲਾ ’ਚ ਰਾਸ਼ਟਰੀ ਸ਼ਹੀਦ ਸਮਾਰਕ ਜਾਣਾ ਸੀ। ਮੀਂਹ ਅਤੇ ਖਰਾਬ ਵਿਜੀਬਿਲਟੀ ਦੇ ਚੱਲਦੇ ਪ੍ਰਧਾਨ ਮੰਤਰੀ ਨੇ ਕਰੀਬ 20 ਮਿੰਟ ਤੱਕ ਮੌਸਮ ਸਾਫ ਹੋਣ ਦੀ ਉਡੀਕ ਕੀਤੀ। ਫਿਰ ਆਸਮਾਨ ਸਾਫ ਨਾ ਹੁੰਦਾ ਵੇਖ ਕੇ ਸੜਕ ਮਾਰਗ ਰਾਹੀ ਜਾਣ ਦਾ ਫ਼ੈਸਲਾ ਕੀਤਾ। ਇਸ ’ਚ ਕਰੀਬ 2 ਘੰਟੇ ਲੱਗਣੇ ਸਨ। ਇਸ ਬਾਬਤ ਪੰਜਾਬ ਪੁਲਸ ਦੇ ਡੀ. ਜੀ. ਪੀ. ਵਲੋਂ ਜ਼ਰੂਰੀ ਸੁਰੱਖਿਆ ਪ੍ਰਬੰਧਾਂ ਦੀ ਪੁਸ਼ਟੀ ਹੋਣ ਮਗਰੋਂ ਸੜਕ ਮਾਰਗ ਰਾਹੀਂ ਪ੍ਰਧਾਨ ਮੰਤਰੀ ਦਾ ਕਾਫਿਲਾ ਅੱਗੇ ਵਧਿਆ। 

ਇਹ ਖ਼ਬਰ ਪੜ੍ਹੋ- NZ v BAN : ਬੰਗਲਾਦੇਸ਼ ਦੀ ਵਿਸ਼ਵ ਟੈਸਟ ਚੈਂਪੀਅਨ ਨਿਊਜ਼ੀਲੈਂਡ ’ਤੇ ਪਹਿਲੀ ਜਿੱਤ


ਗ੍ਰਹਿ ਮੰਤਰਾਲਾ ਨੇ ਅੱਗੇ ਕਿਹਾ ਕਿ ਜਦੋਂ ਕਾਫਿਲਾ ਸ਼ਹੀਦ ਸਮਾਰਕ ਤੋਂ 30 ਕਿਲੋਮੀਟਰ ਦੂਰ ਸੀ ਤਾਂ ਰਾਹ ਵਿਚ ਇਕ ਫਲਾਈਓਵਰ ਆਉਂਦਾ ਹੈ। ਉਸ ਰਾਹ ਨੂੰ ਪ੍ਰਦਰਸ਼ਨਕਾਰੀਆਂ ਨੇ ਰੋਕਿਆ ਹੋਇਆ ਸੀ। ਉਸ ਫਲਾਈਓਵਰ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਕਾਫਿਲਾ 15-20 ਮਿੰਟ ਤੱਕ ਫਸਿਆ ਰਿਹਾ। ਗ੍ਰਹਿ ਮੰਤਰਾਲਾ ਨੇ ਇਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਵੱਡੀ ਅਣਗਹਿਲੀ ਮੰਨਿਆ ਹੈ।

ਇਹ ਖ਼ਬਰ ਪੜ੍ਹੋ-ਮੀਂਹ ਨਾਲ ਪ੍ਰਭਾਵਿਤ ਚੌਥੇ ਏਸ਼ੇਜ਼ ਟੈਸਟ ਦੇ ਪਹਿਲੇ ਦਿਨ ਆਸਟ੍ਰੇਲੀਆ ਦੀ ਵਧੀਆ ਸ਼ੁਰੂਆਤ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News