RP ਸਿੰਘ ਨੇ ਸਿੱਖ ਪਰਿਵਾਰਾਂ ਦੀ ਸੁਰੱਖਿਅਤ ਭਾਰਤ ਵਾਪਸੀ ਲਈ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ

Thursday, Apr 30, 2026 - 05:03 PM (IST)

RP ਸਿੰਘ ਨੇ ਸਿੱਖ ਪਰਿਵਾਰਾਂ ਦੀ ਸੁਰੱਖਿਅਤ ਭਾਰਤ ਵਾਪਸੀ ਲਈ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ

ਨਵੀਂ ਦਿੱਲੀ- ਭਾਜਪਾ ਆਗੂ ਆਰ.ਪੀ. ਸਿੰਘ ਨੇ ਈਰਾਨ ਦੀ ਰਾਜਧਾਨੀ ਤੇਹਰਾਨ 'ਚ ਫਸੇ ਕੁਝ ਬਜ਼ੁਰਗ ਸਿੱਖ ਪਰਿਵਾਰਾਂ ਦੀ ਸੁਰੱਖਿਅਤ ਵਾਪਸੀ ਲਈ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਇਕ ਪੱਤਰ ਲਿਖਿਆ ਹੈ। ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਨੂੰ ਇਸ ਮਾਮਲੇ 'ਚ ਤੁਰੰਤ ਦਖ਼ਲ ਦੇਣ ਦੀ ਬੇਨਤੀ ਕੀਤੀ ਹੈ। ਆਰ.ਪੀ. ਸਿੰਘ ਨੇ ਦੱਸਿਆ ਕਿ ਤੇਹਰਾਨ ਦੇ ਭਾਈ ਗੰਗਾ ਸਿੰਘ ਸਭਾ ਗੁਰਦੁਆਰਾ 'ਚ ਕੁਝ ਬਜ਼ੁਰਗ ਈਰਾਨੀ ਸਿੱਖ ਜੋੜੇ ਫਸੇ ਹੋਏ ਹਨ। ਖੇਤਰ 'ਚ ਵਿਗੜਦੀ ਸੁਰੱਖਿਆ ਸਥਿਤੀ ਅਤੇ ਭੂ-ਰਾਜਨੀਤਿਕ ਪਾਬੰਦੀਆਂ ਕਾਰਨ ਇਹ ਪਰਿਵਾਰ ਭਾਰੀ ਚਿੰਤਾ ਅਤੇ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ।

PunjabKesari

ਪੱਤਰ ਅਨੁਸਾਰ, 5 ਮਈ ਨੂੰ ਤੇਹਰਾਨ ਤੋਂ ਭਾਰਤ ਲਈ 'ਮਹਾਨ ਏਅਰ' (Mahan Air) ਦੀ ਇਕ ਉਡਾਣ ਜਾਣੀ ਹੈ। ਹਾਲਾਂਕਿ, ਏਅਰਲਾਈਨ ਇਨ੍ਹਾਂ ਭਾਰਤੀ ਮੂਲ ਦੇ ਪਰਿਵਾਰਾਂ ਨੂੰ ਭਾਰਤ ਸਰਕਾਰ ਦੀ ਸਪੱਸ਼ਟ ਇਜਾਜ਼ਤ ਜਾਂ ਕਲੀਅਰੈਂਸ ਤੋਂ ਬਿਨਾਂ ਜਹਾਜ਼ 'ਚ ਚੜ੍ਹਨ ਦੀ ਇਜਾਜ਼ਤ ਨਹੀਂ ਦੇ ਰਹੀ। ਭਾਜਪਾ ਆਗੂ ਨੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਤੇਹਰਾਨ ਸਥਿਤ ਭਾਰਤੀ ਦੂਤਘਰ ਨਾਲ ਤਾਲਮੇਲ ਕਰਕੇ ਇਨ੍ਹਾਂ ਪਰਿਵਾਰਾਂ ਨੂੰ ਲੋੜੀਂਦੀ ਇਜਾਜ਼ਤ ਅਤੇ ਐਡਵਾਈਜ਼ਰੀ ਮੁਹੱਈਆ ਕਰਵਾਈ ਜਾਵੇ। ਇਹ ਯਕੀਨੀ ਬਣਾਇਆ ਜਾਵੇ ਕਿ ਬਜ਼ੁਰਗ ਜੋੜੇ 5 ਮਈ ਦੀ ਫਲਾਈਟ ਰਾਹੀਂ ਸੁਰੱਖਿਅਤ ਭਾਰਤ ਵਾਪਸ ਆ ਸਕਣ।
PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News