MP: ਕੋਰੋਨਾ ਨਾਲ ਮਰੇ ਵਿਅਕਤੀ ਦੇ ਪਰਿਵਾਰ ਨੂੰ 1 ਲੱਖ ਦੀ ਗ੍ਰੇਸ਼ੀਆ ਰਾਸ਼ੀ ਦੇਵੇਗੀ ਸੂਬਾ ਸਰਕਾਰ
Friday, May 21, 2021 - 02:08 AM (IST)
ਭੋਪਾਲ - ਮੱਧ ਪ੍ਰਦੇਸ਼ ਸਰਕਾਰ ਨੇ ਕੋਰੋਨਾ ਦੀ ਵਜ੍ਹਾ ਨਾਲ ਮਾਤਾ-ਪਿਤਾ ਦੀ ਮੌਤ ਦੇ ਬਾਅਦ ਬੇਸਹਾਰਾ ਹੋਏ ਬੱਚਿਆਂ ਨੂੰ ਪੈਨਸ਼ਨ ਦਿੱਤੇ ਜਾਣ ਦੇ ਐਲਾਨ ਤੋਂ ਬਾਅਦ ਹੁਣ ਕੋਰੋਨਾ ਨਾਲ ਮਰੇ ਵਿਅਕਤੀ ਦੇ ਪਰਿਵਾਰ ਨੂੰ 1 ਲੱਖ ਦੀ ਗ੍ਰੇਸ਼ੀਆ ਰਾਸ਼ੀ ਦੇਣ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਮੱਧ ਪ੍ਰਦੇਸ਼ ਵਿੱਚ ਕੋਰੋਨਾ ਨਾਲ ਮਾਰੇ ਗਏ ਵਿਅਕਤੀ ਦੇ ਪਰਿਵਾਰ ਨੂੰ ਸਰਕਾਰ 1 ਲੱਖ ਰੁਪਏ ਦੀ ਗ੍ਰੇਸ਼ੀਆ ਰਾਸ਼ੀ ਦੇਵੇਗੀ।
ਇਹ ਵੀ ਪੜ੍ਹੋ- ਕੋਰੋਨਾ ਕਾਰਨ ਅਨਾਥ ਹੋਏ ਬੱਚਿਆਂ ਲਈ ਸਹਾਰਾ ਬਣਨਗੇ ਕੈਪਟਨ, ਮੁਫ਼ਤ ਸਿੱਖਿਆ ਸਮੇਤ ਕੀਤੇ ਕਈ ਵੱਡੇ ਐਲਾਨ
ਦਰਅਸਲ, ਇਸ ਤੋਂ ਪਹਿਲਾਂ ਕੋਰੋਨਾ ਨਾਲ ਮਾਰੇ ਗਏ ਮਾਤਾ-ਪਿਤਾ ਤੋਂ ਬਾਅਦ ਅਨਾਥ ਹੋ ਚੁੱਕੇ ਬੱਚਿਆਂ ਨੂੰ 5 ਹਜ਼ਾਰ ਰੁਪਏ ਦੀ ਪੈਨਸ਼ਨ ਦਾ ਐਲਾਨ ਸ਼ਿਵਰਾਜ ਸਰਕਾਰ ਪਹਿਲਾਂ ਹੀ ਕਰ ਚੁੱਕੀ ਹੈ। ਪਿਛਲੇ ਹਫਤੇ ਵੀਰਵਾਰ ਨੂੰ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਐਲਾਨ ਕੀਤਾ ਸੀ ਕਿ ਅਜਿਹੇ ਬੱਚੇ ਜਿਨ੍ਹਾਂ ਦੇ ਪਰਿਵਾਰ ਤੋਂ ਪਿਤਾ ਦਾ ਸਾਇਆ ਉੱਠ ਗਿਆ, ਘਰ ਵਿੱਚ ਕੋਈ ਕਮਾਉਣ ਵਾਲਾ ਨਹੀਂ ਹੈ, ਅਜਿਹੇ ਪਰਿਵਾਰਾਂ ਨੂੰ 5000 ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ। ਨਾਲ ਹੀ ਕਿਹਾ ਕਿ ਅਜਿਹੇ ਸਾਰੇ ਬੱਚਿਆਂ ਦੀ ਸਿੱਖਿਆ ਦਾ ਮੁਫ਼ਤ ਪ੍ਰਬੰਧ ਕੀਤਾ ਜਾਵੇਗਾ ਤਾਂ ਕਿ ਉਹ ਆਪਣੀ ਪੜ੍ਹਾਈ ਲਿਖਾਈ ਜਾਰੀ ਰੱਖ ਸਕਣ।
ਇਹ ਵੀ ਪੜ੍ਹੋ- ਸਾਰੀ ਪਾਪਾ.. ਸਹੁਰਾ ਘਰ ਆ ਕੇ ਗਲਤੀ ਕਰ ਦਿੱਤੀ, ਰੋਂਦੇ ਹੋਏ ਵਿਆਹੁਤਾ ਨੇ ਕੀਤੀ ਖੁਦਕੁਸ਼ੀ
ਮੁੱਖ ਮੰਤਰੀ ਸ਼ਿਵਰਾਜ ਨੇ ਇਹ ਵੀ ਕਿਹਾ ਕਿ ਯੋਗਤਾ ਨਾ ਹੋਣ ਦੇ ਬਾਵਜੂਦ ਵੀ ਅਜਿਹੇ ਪਰਿਵਾਰ ਨੂੰ ਫ੍ਰੀ ਰਾਸ਼ਨ ਦਿੱਤਾ ਜਾਵੇਗਾ ਤਾਂ ਕਿ ਭੋਜਨ ਦਾ ਪ੍ਰਬੰਧ ਹੋ ਸਕੇ। ਨਾਲ ਹੀ ਜਿਨ੍ਹਾਂ ਭੈਣਾਂ ਦੇ ਪਤੀ ਨਹੀਂ ਰਹੇ ਤਾਂ ਸਾਡੀ ਭੈਣ ਕੋਈ ਅਜਿਹੀ ਹੈ ਜੋ ਰੁਜ਼ਗਾਰ ਕਰਣਾ ਚਾਹੇ ਤਾਂ ਉਨ੍ਹਾਂ ਨੂੰ ਸਰਕਾਰ ਦੀ ਗਾਰੰਟੀ 'ਤੇ ਬਿਨਾਂ ਵਿਆਜ ਦਾ ਕਰਜ਼ਾ ਕੰਮ-ਧੰਧੇ ਲਈ ਉਪਲੱਬਧ ਕਰਵਾਇਆ ਜਾਵੇਗਾ ਤਾਂ ਕਿ ਫਿਰ ਉਹ ਰੋਜ਼ੀ ਰੋਟੀ ਨਾਲ ਕਮਾਈ ਕਰ ਸਕਣ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।