ਇਸ ਗੰਭੀਰ ਬੀਮਾਰੀ ਨਾਲ ਪੀੜਤ ਮਰੀਜ਼ਾਂ ਨੂੰ ਮਿਲੇਗੀ 2500 ਰਪਏ ਮਹੀਨਾ ਮਹੀਨਾ ਪੈਨਸ਼ਨ: ਵਿਜ
Tuesday, Dec 27, 2022 - 04:31 PM (IST)
ਚੰਡੀਗੜ੍ਹ- ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਮੰਗਲਵਾਰ ਨੂੰ ਵਿਧਾਨ ਸਭਾ ਨੂੰ ਸੂਚਿਤ ਕੀਤਾ ਕਿ ਸੂਬੇ ਵਿਚ ਜੈਨੇਟਿਕ ਬੀਮਾਰੀ ਡਚੇਨ ਮਾਸਕੂਲਰ ਡਿਸਟ੍ਰੋਫੀ (DMD) ਨਾਲ ਪੀੜਤ ਮਰੀਜ਼ਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਦੀ ਦਰ ਨਾਲ ਪੈਨਸ਼ਨ ਦਿੱਤੀ ਜਾਵੇਗੀ। DMD ਬੀਮਾਰੀ ਕਾਰਨ ਮਾਸਪੇਸ਼ੀਆਂ ਦਾ ਵਿਕਾਸ ਨਹੀਂ ਹੋ ਪਾਉਂਦਾ ਅਤੇ ਵਿਅਕਤੀ ਸਰੀਰਕ ਰੂਪ ਨਾਲ ਕਮਜ਼ੋਰ ਹੁੰਦਾ ਹੈ।
ਵਿਜ ਨੇ ਇਹ ਜਾਣਕਾਰੀ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੇ ਦੂਜੇ ਦਿਨ ਪ੍ਰਸ਼ਨਕਾਲ ਦੇ ਜਵਾਬ ਵਿਚ ਦਿੱਤੀ। ਉਨ੍ਹਾਂ ਨੇ ਕਿਹਾ ਕਿ DMD ਜੈਨੇਟਿਕ ਬੀਮਾਰੀ ਹੈ ਅਤੇ ਇਸ ਦਾ ਇਲਾਜ ਮਹਿੰਗਾ ਹੁੰਦਾ ਹੈ। ਵਿਜ ਨੇ ਕਿਹਾ ਕਿ ਅਸੀਂ ਅਜਿਹੇ ਮਰੀਜ਼ਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਦੀ ਦਰ ਨਾਲ ਪੈਨਸ਼ਨ ਦੇਵਾਂਗੇ।
ਵਿਜ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ DMD ਸਮੇਤ ਅਜੀਬ ਬੀਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਹੈਲਥ ਕੇਅਰ ਸੈਂਟਰ ਆਫ਼ ਐਕਸੀਲੈਂਸ ਵਿਚ ਇਲਾਜ ਕਰਾਉਣ ਲਈ 50 ਲੱਖ ਰੁਪਏ ਤੱਕ ਦੀ ਵਿੱਤੀ ਮਦਦ ਮੁਹੱਈਆ ਕਰਾਉਂਦੀ ਹੈ। ਕੇਂਦਰ ਨੇ ਚੰਡੀਗੜ੍ਹ ਸਥਿਤ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਸਮੇਤ 10 “ਹੈਲਥ ਕੇਅਰ ਸੈਂਟਰ ਆਫ਼ ਐਕਸੀਲੈਂਸ” ਦੀ ਸਥਾਪਨਾ ਕੀਤੀ ਹੈ, ਜਿੱਥੇ ਮਰੀਜ਼ ਆਪਣਾ ਇਲਾਜ ਕਰਵਾ ਸਕਦੇ ਹਨ।