ਔਰਤਾਂ ਦੇ ਖਾਤਿਆਂ 'ਚ ਹਰ ਮਹੀਨੇ ਆਉਣਗੇ 3000-3000 ਰੁਪਏ ! CM ਅਧਿਕਾਰੀ ਨੇ ਕਰ 'ਤਾ ਐਲਾਨ

Tuesday, May 26, 2026 - 04:19 PM (IST)

ਔਰਤਾਂ ਦੇ ਖਾਤਿਆਂ 'ਚ ਹਰ ਮਹੀਨੇ ਆਉਣਗੇ 3000-3000 ਰੁਪਏ ! CM ਅਧਿਕਾਰੀ ਨੇ ਕਰ 'ਤਾ ਐਲਾਨ

ਨੈਸ਼ਨਲ ਡੈਸਕ : ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਨੇ ਮੰਗਲਵਾਰ ਨੂੰ ਸੂਬੇ ਦੇ ਲੋਕਾਂ ਲਈ ਕਈ ਵੱਡੀਆਂ ਲੋਕ-ਭਲਾਈ ਯੋਜਨਾਵਾਂ ਦਾ ਐਲਾਨ ਕੀਤਾ ਹੈ। ਨਾਦੀਆ ਜ਼ਿਲ੍ਹੇ ਦੇ ਕਲਿਆਣੀ ਵਿੱਚ ਇੱਕ ਪ੍ਰਬੰਧਕੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਔਰਤਾਂ ਲਈ ਵਿੱਤੀ ਸਹਾਇਤਾ ਅਤੇ ਸਸਤੇ ਭੋਜਨ ਸਮੇਤ ਕਈ ਅਹਿਮ ਫੈਸਲੇ ਸੁਣਾਏ।  ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ 27 ਮਈ ਤੋਂ 'ਅੰਨਪੂਰਨਾ ਯੋਜਨਾ' ਲਈ ਫਾਰਮ ਜਾਰੀ ਕਰਨਾ ਸ਼ੁਰੂ ਕਰੇਗੀ। ਇਸ ਯੋਜਨਾ ਦੇ ਤਹਿਤ ਸੂਬੇ ਦੀਆਂ ਔਰਤਾਂ ਦੇ ਖਾਤੇ ਵਿੱਚ 3,000 ਰੁਪਏ ਪ੍ਰਤੀ ਮਹੀਨਾ ਟ੍ਰਾਂਸਫਰ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਾਰੇ ਭਾਰਤੀ ਇਸ ਯੋਜਨਾ ਦਾ ਲਾਭ ਲੈਣ ਦੇ ਯੋਗ ਹਨ ਤੇ ਫਾਰਮ ਭਰਨ ਦੀ ਪ੍ਰਕਿਰਿਆ ਪੂਰੀ ਹੁੰਦੇ ਹੀ ਰਾਸ਼ੀ ਭੇਜਣੀ ਸ਼ੁਰੂ ਕਰ ਦਿੱਤੀ ਜਾਵੇਗੀ।

 ਬੰਗਾਲ ਦੇ ਰਵਾਇਤੀ ਖਾਣੇ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ ਸੂਬੇ ਭਰ ਦੀਆਂ 400 ਵਿਸ਼ੇਸ਼ ਕੈਂਟੀਨਾਂ ਵਿੱਚ ਹਫ਼ਤੇ ਵਿੱਚ ਦੋ ਵਾਰ ਸਿਰਫ਼ 5 ਰੁਪਏ ਦੀ ਰਿਆਇਤੀ ਦਰ 'ਤੇ 'ਮੱਛੀ ਅਤੇ ਚੌਲ' ਦਾ ਭੋਜਨ ਉਪਲਬਧ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਸਿਹਤ ਖੇਤਰ ਵਿੱਚ ਸੁਧਾਰ ਲਈ ਸਿਹਤ ਵਿਭਾਗ ਤੋਂ ਵੱਖਰਾ ਇੱਕ ਨਵਾਂ 'ਆਯੁਸ਼ ਵਿਭਾਗ' ਵੀ ਸਥਾਪਿਤ ਕੀਤਾ ਜਾਵੇਗਾ।

ਸ਼ਰਾਬ ਦੀਆਂ ਦੁਕਾਨਾਂ 'ਤੇ ਸਖ਼ਤੀ 
ਸਮਾਜਿਕ ਮਾਹੌਲ ਨੂੰ ਸੁਧਾਰਨ ਲਈ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਹੁਣ ਤੋਂ ਸਕੂਲਾਂ, ਕਾਲਜਾਂ ਅਤੇ ਮੰਦਰਾਂ ਵਰਗੇ ਪੂਜਾ ਸਥਾਨਾਂ ਦੇ ਇੱਕ ਕਿਲੋਮੀਟਰ ਦੇ ਘੇਰੇ ਵਿੱਚ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ 9 ਮਈ ਨੂੰ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਸ਼ੁਭੇਂਦੂ ਅਧਿਕਾਰੀ ਨੇ 'ਜਨ-ਸੰਪਰਕ' ਮੁਹਿੰਮ ਤਹਿਤ 'ਜਨਤਾ ਦਰਬਾਰ' ਲਗਾਉਣਾ ਸ਼ੁਰੂ ਕੀਤਾ ਹੈ। ਸੋਮਵਾਰ ਨੂੰ ਭਾਜਪਾ ਦੇ ਸੂਬਾ ਦਫ਼ਤਰ ਵਿੱਚ ਲਗਾਏ ਗਏ ਦੂਜੇ ਜਨਤਾ ਦਰਬਾਰ ਵਿੱਚ ਵੱਡੀ ਗਿਣਤੀ ਵਿੱਚ ਨੌਕਰੀ ਦੇ ਚਾਹਵਾਨ ਨੌਜਵਾਨ, ਅਧਿਆਪਕ ਅਤੇ ਆਮ ਨਾਗਰਿਕ ਆਪਣੀਆਂ ਸਮੱਸਿਆਵਾਂ ਲੈ ਕੇ ਪਹੁੰਚੇ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Shubam Kumar

Content Editor

Related News